ਨਰਸਾਂ ਮਨੁੱਖੀ ਸੇਵਾ ਦਾ ਪ੍ਰਤੀਕ ਹਨ : ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ
Published : May 12, 2021, 5:38 pm IST
Updated : May 12, 2021, 5:38 pm IST
SHARE ARTICLE
 Nurses are the symbol of Service: Health Minister Balbir Singh Sidhu
Nurses are the symbol of Service: Health Minister Balbir Singh Sidhu

ਸਿਹਤ ਸਹੂਲਤਾਂ ਵਿਚ ਨਰਸਾਂ ਮਰੀਜ਼ਾਂ ਦੀ ਦੇਖਭਾਲ ਵਿਚ ਮਹੱਤਵਪੂਰਣ ਸੇਵਾਵਾਂ ਦੇ ਰਹੀਆਂ ਹਨ, ਉਹ ਆਪਣੇ ਪਰਿਵਾਰਾਂ ਤੋਂ ਵੀ ਦੂਰ ਵੀ ਰਹਿ ਰਹੀਆਂ ਹਨ

ਚੰਡੀਗੜ੍ਹ : ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਮੈਡੀਕਲ ਭਾਈਚਾਰੇ ਦੀ ਸ਼ੁੱਕਰਗੁਜ਼ਾਰ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੇ ਮੁੱਢ ਤੋਂ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਸ. ਸਿੱਧੂ ਨੇ ਦੱਸਿਆ ਕਿ ਹਰ ਸਾਲ 12 ਮਈ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਸਿਹਤ ਸੇਵਾਵਾਂ ਵਿਚ ਨਰਸਾਂ ਦੀ ਮਹੱਤਤਾ ਨੂੰ ਉਜਾਗਰ ਕਰਨਾ ਮਹੱਤਵਪੂਰਨ ਹੋ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸਾਲ 2020 ਅਤੇ 2021 ਹਰ ਦੇਸ਼ ਲਈ ਚੁਣੌਤੀ ਭਰਪੂਰ ਸਾਲ ਸਾਬਤ ਹੋਏ ਅਤੇ ਕੋਰੋਨਾ ਵਾਈਰਸ ਦੇ ਫੈਲਾਅ ਦੇ ਡਰ ਤੋਂ ਕੋਈ ਵਾਂਝਾ ਨਹੀਂ ਰਿਹਾ, ਪਰ ਇਸ ਸਿਹਤ ਐਮਰਜੈਂਸੀ ਵਿੱਚ ਮਨੁੱਖਤਾ ਦੀ ਸੇਵਾ ਕਰਨ ਲਈ ਨਰਸਾਂ ਨੂੰ ਸਿਖਲਾਈ ਦੇ ਕੇ ਇਲਾਜ ਸਹੂਲਤਾਂ ਦੇਣ ਲਈ ਤਿਆਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੇਬਰ ਰੂਮਜ਼ ਤੋਂ ਫਲੂ ਕਾਰਨਰਾਂ, ਐਮਰਜੈਂਸੀ ਵਾਰਡਾਂ ਅਤੇ ਕੋਵਿਡ ਕੇਅਰ ਸੈਂਟਰਾਂ ਵਿੱਚ ਨਰਸਾਂ ਨਿਰਵਿਘਨ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੀਆਂ ਹਨ।

Now COVID-19 Vaccination to administer at all Helath & Wellness Centres: Balbir Sidhu Balbir Sidhu

ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਸਹੂਲਤਾਂ ਵਿਚ ਨਰਸਾਂ ਮਰੀਜ਼ਾਂ ਦੀ ਦੇਖਭਾਲ ਵਿਚ ਮਹੱਤਵਪੂਰਣ ਸੇਵਾਵਾਂ ਦੇ ਰਹੀਆਂ ਹਨ, ਉਹ ਆਪਣੇ ਪਰਿਵਾਰਾਂ ਤੋਂ ਵੀ ਦੂਰ ਵੀ ਰਹਿ ਰਹੀਆਂ ਹਨ ਅਤੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਨਿਯੰਤਰਿਤ ਕਰਨ ਲਈ ਸਖ਼ਤ ਮਿਹਨਤ ਵੀ ਕਰ ਰਹੀਆਂ ਹਨ। ਸਮੁੱਚੇ ਮੈਡੀਕਲ ਭਾਈਚਾਰੇ ਨੇ ਉਨ੍ਹਾਂ ਨਰਸਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਇਸ ਬਿਮਾਰੀ ਨਾਲ ਲੜਦਿਆਂ ਆਪਣੀ ਜਾਨ ਗੁਆ ਦਿੱਤੀ।

ਦੱਸਣਯੋਗ ਹੈ ਕਿ  ਇਹ ਦਿਨ ਫਲੋਰੈਂਸ ਨਾਈਟਇੰਗੇਲ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਇਸ ਨਰਸ ਨੇ ਮਨੁੱਖਤਾ ਦੀ ਸੇਵਾ ਲਈ ਕੰਮ ਕੀਤਾ ਅਤੇ ਸਾਲ 1853-1856 ਵਿਚ ਕ੍ਰਾਈਮਿਨ ਯੁੱਧ ਦੌਰਾਨ ਬਹੁਤ ਸਾਰੇ ਸੈਨਿਕਾਂ ਦੀ ਜਾਨ ਬਚਾਈ ਅਤੇ ਸਮਰਪਿਤ ਭਾਵਨਾ ਨਾਲ ਨਿਰਸਵਾਰਥ ਸੇਵਾ ਦਾ ਰਸਤਾ ਦਿਖਾਇਆ। ਸਾਲ 1974 ਵਿਚ ਇੰਟਰਨੈਸ਼ਨਲ ਕੌਂਸਲ ਆਫ਼ ਨਰਸਿੰਗ ਨੇ ਇਸ ਦਿਨ ਨੂੰ ਅੰਤਰਰਾਸ਼ਟਰੀ ਨਰਸਿਜ਼ ਦਿਵਸ ਵਜੋਂ ਮਨਜ਼ੂਰੀ ਦਿੱਤੀ। ਇਸ ਮਹਾਂਮਾਰੀ ਦੇ ਔਖੀ ਘੜੀ ਦੌਰਾਨ ਨਰਸਾਂ ਦੀਆਂ ਵੱਡਮੁੱਲੀਆਂ ਸੇਵਾਵਾਂ ਸਾਨੂੰ ਨਿਮਰਤਾ ਅਤੇ ਸਮਰਪਿਤ ਭਾਵਨਾ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕਰਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement