
ਪੁਲਿਸ ਪਾਰਟੀ ਨੇ ਏ. ਐੱਸ. ਆਈ. ਕੁਲਵਿੰਦਰ ਸਿੰਘ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਠਿੰਡਾ : ਪੰਜਾਬ ਪੁਲਿਸ ਹਮੇਸ਼ਾ ਚਰਚਾ ਵਿਚ ਰਹਿੰਦੀ ਹੈ ਤੇ ਪੰਜਾਬ ਪੁਲਿਸ ਵਿਚ ਕਈ ਮੁਲਾਜ਼ਮ ਇਸ ਤਰ੍ਹਾਂ ਦੇ ਹੁੰਦੇ ਹਨ ਜਿਸ ਕਰ ਕੇ ਪੰਜਾਬ ਪੁਲਿਸ ਦਾ ਨਾਮ ਖ਼ਰਾਬ ਹੁੰਦਾ ਹੈ। ਹੁਣ ਅਜਿਹਾ ਹੀ ਇਕ ਮਾਮਲਾ ਬਠਿੰਡਾ ਦੇ ਬਾਠ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਪੁਲਿਸ ਦੇ ਥਾਣੇਦਾਰ ਦੀ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ। ਥਾਣੇਦਾਰ ਨੂੰ ਇਕ ਵਿਧਵਾ ਜਨਾਨੀ ਨਾਲ ਬਲਾਤਕਾਰ ਕਰਦੇ ਹੋਏ ਪਿੰਡ ਵਾਸੀਆਂ ਨੇ ਨਗਨ ਅਵਸਥਾ ਵਿਚ ਰੰਗੇ ਹੱਥੀਂ ਕਾਬੂ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਉਕਤ ਥਾਣੇਦਾਰ ਕੁਲਵਿੰਦਰ ਸਿੰਘ ਵਿਧਵਾ ਜਨਾਨੀ ਦੇ ਪੁੱਤ ’ਤੇ ਦਰਜ ਮਾਮਲੇ ਨੂੰ ਰੱਦ ਕਰਵਾਉਣ ਲਈ ਬਲੈਕਮੇਲ ਕਰਕੇ ਉਸ ਨਾਲ ਸਰੀਰਕ ਸੰਬੰਧ ਬਣਾਉਣ ਲਈ ਦਬਾਅ ਪਾ ਰਿਹਾ ਸੀ। ਇਸ ਦੌਰਾਨ ਪਰਿਵਾਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ਜਬਰ-ਜ਼ਿਨਾਹ ਕਰਦੇ ਹੋਏ ਏ. ਐੱਸ. ਆਈ. ਦੀ ਵੀਡੀਓ ਵੀ ਬਣਾਈ ਗਈ, ਜਿਸ ਵਿਚ ਏ. ਐੱਸ. ਆਈ. ਨਗਨ ਅਵਸਥਾ ਵਿਚ ਨਜ਼ਰ ਆ ਰਿਹਾ ਹੈ ਅਤੇ ਵੀਡੀਓ ਵਿਚ ਆਪਣੀ ਗ਼ਲਤੀ ਵੀ ਮੰਨ ਰਿਹਾ ਹੈ।
Bathinda
ਘਟਨਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ਦੀ ਹੈ, ਜਿੱਥੇ ਇਕ ਵਿਧਵਾ ਨਾਲ ਜਬਰ-ਜ਼ਿਨਾਹ ਕਰ ਰਹੇ ਸੀ. ਆਈ. ਏ. ਸਟਾਫ ਦੇ ਏ. ਐੱਸ. ਆਈ. ਨੂੰ ਲੋਕਾਂ ਨੇ ਰੰਗੇ ਹੱਥੀਂ ਕਾਬੂ ਕਰ ਲਿਆ। ਲੋਕਾਂ ਨੇ ਉਕਤ ਏ. ਐੱਸ. ਆਈ. ਨੂੰ ਨਥਾਣਾ ਪੁਲਿਸ ਹਵਾਲੇ ਕਰ ਦਿੱਤਾ। ਪੀੜਤ ਜਨਾਨੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਪੁੱਤਰ ਖ਼ਿਲਾਫ਼ ਪੁਲਿਸ ਨੇ ਨਸ਼ਾ ਤਸਕਰੀ ਦਾ ਝੂਠਾ ਕੇਸ ਦਰਜ ਕੀਤਾ ਸੀ।
ਉਕਤ ਏ. ਐੱਸ. ਆਈ. ਉਸ ਦੇ ਪੁੱਤ ਨੂੰ ਬਚਾਉਣ ਲਈ ਲਗਾਤਾਰ ਉਸ ਨੂੰ ਬਲੈਕਮੇਲ ਕਰ ਰਿਹਾ ਸੀ। ਦੋ ਦਿਨ ਪਹਿਲਾਂ ਏ. ਐੱਸ. ਆਈ. ਨੇ ਉਸ ਨੂੰ ਆਦੇਸ਼ ਹਸਪਤਾਲ ਨੇੜੇ ਬੁਲਾ ਕੇ ਉਸ ਨਾਲ ਕਾਰ ਵਿਚ ਜਬਰ-ਜ਼ਿਨਾਹ ਕੀਤਾ। ਇਸ ਤੋਂ ਬਾਅਦ ਉਹ ਉਸ ਦੇ ਘਰ ਆਉਣ ਦੀ ਜ਼ਿੱਦ ਕਰਨ ਲੱਗਾ। ਇਸ ਤੋਂ ਬਾਅਦ ਪੀੜਤਾ ਨੇ ਆਪਣੇ ਪਰਿਵਾਰ ਅਤੇ ਪਿੰਡ ਦੇ ਮੋਹਤਵਰਾਂ ਨੂੰ ਹੱਡਬੀਤੀ ਦੱਸੀ।
Rape Case
ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਫ਼ੈਸਲਾ ਕੀਤਾ ਕਿ ਉਕਤ ਏ, ਐੱਸ. ਆਈ. ਨੂੰ ਰੰਗੇ ਹੱਥੀਂ ਫੜਿਆ ਜਾਵੇ ਕਿਉਂਕਿ ਜੇਕਰ ਉਹ ਪੁਲਿਸ ਨੂੰ ਸ਼ਿਕਾਇਤ ਦੇਣਗੇ ਤਾਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਵੇਗੀ। ਜਿਸ ਤੋਂ ਬਾਅਦ ਸਾਰਿਆਂ ਨੇ ਯੋਜਨਾਬੱਧ ਤਰੀਕੇ ਨਾਲ ਏ. ਐੱਸ. ਆਈ. ਨੂੰ ਦਬੋਚ ਲਿਆ। ਏ. ਐੱਸ. ਆਈ. ਨੇ ਮੰਗਲਵਾਰ ਨੂੰ ਉਕਤ ਜਨਾਨੀ ਨੂੰ ਫੋਨ ਕਰਕੇ ਰਾਤ ਸਮੇਂ ਘਰ ਆਉਣ ਦੀ ਗੱਲ ਕਹੀ।
ਮੰਗਲਵਾਰ ਰਾਤ ਕਰੀਬ ਸਾਢੇ ਦੱਸ ਵਜੇ ਏਐੱਸਆਈ ਉਸ ਦੇ ਘਰ ਪੁੱਜਾ ਅਤੇ ਉਸ ਨਾਲ ਜਬਰ-ਜ਼ਿਨਾਹ ਕਰਨ ਲੱਗਾ। ਪਹਿਲਾਂ ਤੋਂ ਹੀ ਯੋਜਨਾ ਬਣਾ ਕੇ ਲੁਕੇ ਬੈਠੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਏ. ਐੱਸ. ਆਈ. ਨੂੰ ਜਬਰ-ਜ਼ਿਨਾਹ ਕਰਦਿਆਂ ਮੌਕੇ ’ਤੇ ਹੀ ਫੜ ਲਿਆ। ਉਧਰ ਥਾਣਾ ਨਥਾਣਾ ਏ. ਐੱਸ. ਆਈ. ਹਰਬੰਸ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਏ. ਐੱਸ. ਆਈ. ਕੁਲਵਿੰਦਰ ਸਿੰਘ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।