ਸੂਬੇ ਭਰ ਵਿੱਚ 232 ਤੋਂ ਛੁੱਟ ਬਾਕੀ ਮੰਡੀਆਂ 13 ਮਈ ਨੂੰ ਸ਼ਾਮ 5 ਵਜੇ ਤੋਂ ਹੋਣਗੀਆਂ ਬੰਦ : ਲਾਲ ਚੰਦ ਕਟਾਰੂਚੱਕ
Published : May 12, 2022, 5:12 pm IST
Updated : May 12, 2022, 5:12 pm IST
SHARE ARTICLE
 LAL CHAND KATARUCHAK
LAL CHAND KATARUCHAK

ਖਰੀਦ ਦੀ ਰਫਤਾਰ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਸਮੇਂ ਸਿਰ ਪਾਉਣ ‘ਤੇ ਤਸੱਲੀ ਪ੍ਰਗਟਾਈ।

 

ਚੰਡੀਗੜ੍ਹ: ਕਣਕ ਦੀ ਖਰੀਦ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ 13 ਮਈ ਨੂੰ ਸ਼ਾਮ 5 ਵਜੇ ਤੋਂ ਸੂਬੇ ਭਰ ਵਿੱਚ 232 ਨੂੰ ਛੱਡ ਕੇ ਬਾਕੀ ਸਾਰੀਆਂ ਮੰਡੀਆਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਾਂਝੀ ਕੀਤੀ। 

 

Lal Chand KataruchakLal Chand Kataruchak

 

ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਉਪਰੋਕਤ 232 ਮੰਡੀਆਂ ਵਿੱਚੋਂ ਬਠਿੰਡਾ ਵਿੱਚ 18, ਮੋਗਾ ਵਿੱਚ 8, ਫਾਜ਼ਿਲਕਾ ਦੀਆਂ 3, ਮਾਨਸਾ ਦੀਆਂ 6, ਫਿਰੋਜ਼ਪੁਰ ਦੀਆਂ 9, ਪਟਿਆਲਾ ਵਿੱਚ 9, ਸੰਗਰੂਰ ’ਚ 10, ਬਰਨਾਲਾ ਵਿੱਚ 13, ਲੁਧਿਆਣਾ ਪੱਛਮੀ ਅਤੇ ਪੂਰਬੀ ਵਿੱਚ 15, ਫਰੀਦਕੋਟ ‘ਚ 4, ਗੁਰਦਾਸਪੁਰ ਵਿੱਚ 11, ਜਲੰਧਰ ‘ਚ 14, ਸ੍ਰੀ ਮੁਕਤਸਰ ਸਾਹਿਬ ‘ਚ 5, ਫਤਿਹਗੜ੍ਹ ਸਾਹਿਬ ਦੀਆਂ 5, ਕਪੂਰਥਲਾ ‘ਚ 8, ਮਲੇਰਕੋਟਲਾ ‘ਚ 4, ਐੱਸ.ਏ.ਐੱਸ. ਨਗਰ ਦੀਆਂ 5, ਰੋਪੜ ਵਿੱਚ 5, ਤਰਨਤਾਰਨ ਵਿੱਚ 21, ਹੁਸ਼ਿਆਰਪੁਰ ਵਿੱਚ 6, ਅੰਮ੍ਰਿਤਸਰ ਵਿੱਚ 45, ਪਠਾਨਕੋਟ ਵਿੱਚ 5 ਅਤੇ ਐੱਸ.ਬੀ.ਐੱਸ. ਨਗਰ ਵਿੱਚ 3 ਮੰਡੀਆਂ ਸ਼ਾਮਲ ਹਨ।

 Notification issued for closure of 825 mandis from May 8: Lal Chand KataruchakMandis 

ਮੰਤਰੀ ਨੇ ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਮਹੀਨਾ ਭਰ ਚੱਲੀ ਕਵਾਇਦ ਵਿੱਚ ਸ਼ਾਮਲ ਕਿਸਾਨਾਂ, ਆੜਤੀਆਂ, ਮੰਡੀ ਕਾਮਿਆਂ, ਟਰਾਂਸਪੋਰਟਰਾਂ ਅਤੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨਾਂ ਨੇ ਖਰੀਦ ਦੀ ਰਫਤਾਰ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਸਮੇਂ ਸਿਰ ਪਾਉਣ ‘ਤੇ ਤਸੱਲੀ ਪ੍ਰਗਟਾਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement