ਭਗਵੰਤ ਮਾਨ ਨੇ 26,754 ਅਸਾਮੀਆਂ ਭਰਨ ਲਈ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਤੁਰਤ ਬਾਅਦ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Published : May 12, 2022, 6:48 am IST
Updated : May 12, 2022, 6:48 am IST
SHARE ARTICLE
image
image

ਭਗਵੰਤ ਮਾਨ ਨੇ 26,754 ਅਸਾਮੀਆਂ ਭਰਨ ਲਈ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਤੁਰਤ ਬਾਅਦ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 11 ਮਈ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ  ਸੂਬਾ ਸਰਕਾਰ ਦਾ ਸਾਥ ਦੇਣ ਲਈ ਆਖਿਆ ਕਿਉਂਕਿ ਉਨ੍ਹਾਂ ਦੀ ਸਰਕਾਰ ਭਰਤੀ ਪ੍ਰਕਿਰਿਆ ਸਬੰਧੀ ਲੋੜੀਂਦੇ ਕਾਰਜਾਂ ਨੂੰ  ਪੂਰਾ ਕਰਨ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਵਿਚ ਕਿਸੇ ਤਰ੍ਹਾਂ ਦੀ ਕਾਨੂੰਨੀ ਅੜਚਣ ਪੈਦਾ ਨਾ ਹੋ ਸਕੇ |
ਇਥੇ ਮਿਉਂਸਪਲ ਭਵਨ ਵਿਖੇ 26754 ਅਸਾਮੀਆਂ ਨੂੰ  ਭਰਨ ਲਈ ਵਿਸਾਲ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਤੁਰਤ ਬਾਅਦ 2373 ਨੌਜਵਾਨਾਂ ਨੂੰ  ਅੱਜ ਨਿਯੁਕਤੀ ਪੱਤਰ ਸੌਂਪਣ ਲਈ ਕੀਤੇ ਗਏ ਇਕੱਠ ਨੂੰ  ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਸਾਡੇ ਨੌਜਵਾਨਾਂ ਨੂੰ  ਨਿਯੁਕਤੀ ਪੱਤਰ ਦੇਣ ਲਈ ਅਜਿਹੇ ਸਮਾਗਮ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ | ਉਨ੍ਹਾਂ ਨੇ ਰੋਸ ਪ੍ਰਗਟਾ ਰਹੇ ਨੌਜਵਾਨਾਂ ਨੂੰ  ਕਿਹਾ ਕਿ ਉਹ ਸਬਰ ਰੱਖਣ ਅਤੇ ਕੱੁਝ ਸਮਾਂ ਉਡੀਕ ਕਰਨ ਤਾਂ ਜੋ ਸਰਕਾਰ ਵਲੋਂ ਨਿਯੁਕਤੀ ਪੱਤਰ ਜਾਰੀ ਕਰਨ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ | ਉਨ੍ਹਾਂ ਅੱਗੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਨੌਕਰੀ ਦੇ ਚਾਹਵਾਨ ਨੌਜਵਾਨਾਂ ਨੂੰ  ਨਿਯੁਕਤੀ ਪੱਤਰ ਸੌਂਪਣ ਵਿਚ ਕਾਹਲੀ ਨਾਲ ਕੀਤੀ ਗਈ ਕਾਰਵਾਈ ਵਿਚ ਜੇਕਰ ਕੋਈ ਇਸ ਨੂੰ  ਅਦਾਲਤ ਵਿਚ ਚੁਣੌਤੀ ਦਿੰਦਾ ਹੈ ਤਾਂ ਇਸ ਪ੍ਰਕਿਰਿਆ ਨੂੰ  ਮੁਕੰਮਲ ਕਰਨ ਵਿਚ ਹੋਰ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ |
ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਪਣੇ ਕਾਰਜਕਾਲ ਦੇ ਆਖ਼ਰੀ ਦੋ ਮਹੀਨਿਆਂ ਵਿਚ ਜੋ ਕੱੁਝ ਕਰਦੀਆਂ ਰਹੀਆਂ ਹਨ, ਉਹੀ ਸਾਡੀ ਸਰਕਾਰ ਨੇ ਸੁਰੂਆਤੀ ਦੋ ਮਹੀਨਿਆਂ ਵਿਚ ਕੀਤਾ ਹੈ ਜਿਸ ਨਾਲ ਉਮੀਦਵਾਰਾਂ ਨੂੰ  ਨਿਰੋਲ ਮੈਰਿਟ ਅਤੇ ਉਨ੍ਹਾਂ ਦੀਆਂ ਵਿਦਿਅਕ ਯੋਗਤਾਵਾਂ ਦੇ ਅਧਾਰ 'ਤੇ ਨੌਕਰੀਆਂ ਦੇਣ ਸਬੰਧੀ ਸਾਡੀ ਸਰਕਾਰ ਦੇ ਇਰਾਦੇ ਸਪੱਸ਼ਟ ਹੋ ਜਾਂਦੇ ਹਨ |
ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ  ਵਧਾਈ ਦਿੰਦਿਆਂ ਭਗਵੰਤ ਮਾਨ ਨੇ ਸਬੰਧਤ ਮੰਤਰੀਆਂ ਨੂੰ  ਨਵ-ਨਿਯੁਕਤ ਨੌਜਵਾਨਾਂ ਨੂੰ  ਉਨ੍ਹਾਂ ਦੇ ਨਿਵਾਸ ਸਥਾਨ ਨੇੜੇ ਤਾਇਨਾਤ ਕਰਨ ਲਈ ਕਿਹਾ ਤਾਂ ਜੋ ਉਹ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਅਪਣੀਆਂ ਸੇਵਾਵਾਂ ਨਿਭਾ ਸਕਣ | ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵਲੋਂ ਜਾਣਬੁੱਝ ਕੇ ਸਰਕਾਰੀ ਮੁਲਾਜਮਾਂ ਨੂੰ  ਤੰਗ-ਪ੍ਰੇਸ਼ਾਨ ਕਰਨ ਲਈ ਦੂਰ-ਦੁਰਾਡੇ ਦੀਆਂ ਥਾਵਾਂ 'ਤੇ ਤਾਇਨਾਤ ਕੀਤਾ ਜਾਂਦਾ ਸੀ | ਹਾਲਾਂਕਿ, ਉਨ੍ਹਾਂ ਨੌਜਵਾਨਾਂ ਨੂੰ  ਕਿਹਾ ਕਿ ਉਹ ਦੂਰ-ਦੁਰਾਡੇ ਵਾਲੀਆਂ ਥਾਵਾਂ 'ਤੇ ਤਾਇਨਾਤੀ ਤੋਂ ਵੀ ਸੰਕੋਚ ਨਾ ਕਰਨ ਕਿਉਂਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਚੋਟੀ ਦੇ ਫ਼ਿਲਮੀ ਸਿਤਾਰੇ ਅਮਿਤਾਭ ਬੱਚਨ ਅਤੇ ਸਾਹਰੁਖ਼ ਖਾਨ ਵਰਗੀਆਂ ਮਹਾਨ ਹਸਤੀਆਂ ਨੇ ਅਪਣੇ ਕਰੀਅਰ ਵਿਚ ਅਪਣੇ ਸੁਪਨਿਆਂ ਨੂੰ  ਸਾਕਾਰ ਕਰਨ ਲਈ ਅਪਣੇ ਘਰ-ਬਾਰ ਛੱਡੇ ਸਨ |
ਨੌਜਵਾਨਾਂ ਨੂੰ  ਸੰਦੇਸ਼ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸਮਾਜ ਵਿਚ ਫੈਲੀ ਬੇਰੁਜ਼ਗਾਰੀ ਸਮਾਜ ਵਿਰੋਧੀ ਗਤੀਵਿਧੀਆਂ ਨੂੰ  ਜਨਮ ਦਿੰਦੀ ਹੈ ਅਤੇ ਇਹ ਸਾਡੀ ਵਚਨਬੱਧਤਾ ਹੈ ਕਿ ਸਾਡੇ ਨੌਜਵਾਨਾਂ ਨੂੰ  ਰੋਜ਼ਗਾਰ ਦੇ ਵੱਡੇ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਜੋ ਉਹ ਕੁਰਾਹੇ ਨਾ ਪੈਣ ਕਿਉਂਕਿ 'ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ |' ਅੱਜ ਦੇ ਸਮਾਗਮ ਵਿਚ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਿਚ ਲੜਕੀਆਂ ਵਲੋਂ ਲੜਕਿਆਂ ਨੂੰ  ਪਛਾੜਨ 'ਤੇ ਤਸੱਲੀ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮਹਿਲਾਵਾਂ ਦੇ ਸਸ਼ਕਤੀਕਰਨ ਨੂੰ  ਦਰਸਾਉਂਦਾ ਹੈ ਜੋ ਸਮਾਜ ਵਿਚ ਉਨ੍ਹਾਂ ਦਾ ਮਾਣ-ਸਨਮਾਨ ਵਧਾਉਣ ਦੇ ਨਾਲ-ਨਾਲ ਦਾਜ, ਲਿੰਗ ਭੇਦ, ਕੰਨਿਆ ਭਰੂਣ ਹਤਿਆ ਆਦਿ ਵਰਗੀਆਂ ਸਮਾਜਿਕ ਬੁਰਾਈਆਂ ਨੂੰ  ਖ਼ਤਮ ਕਰਨ ਵਿਚ ਵੀ ਸਹਾਈ ਹੋਵੇਗਾ |
ਜ਼ਿਕਰਯੋਗ ਹੈ ਕਿ ਸਿਹਤ ਤੇ ਪਰਵਾਰ ਭਲਾਈ ਅਤੇ ਮੈਡੀਕਲ ਸਿਖਿਆ ਤੇ ਖੋਜ ਵਿਭਾਗਾਂ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ, ਸਟਾਫ਼ ਨਰਸਾਂ, ਵਾਰਡ ਅਟੈਂਡੈਂਟਾਂ ਆਦਿ ਤੋਂ ਇਲਾਵਾ ਜਲ ਸਰੋਤ ਵਿਭਾਗ ਵਿਚ ਐਸ.ਡੀ.ਈਜ. ਅਤੇ ਪੰਪ ਆਪਰੇਟਰਾਂ ਦੀਆਂ ਅਸਾਮੀਆਂ ਲਈ 2373 ਨੌਜਵਾਨਾਂ ਨੂੰ  ਨਿਯੁਕਤੀ ਪੱਤਰ ਦਿਤੇ ਗਏ |
ਇਸ ਮੌਕੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ, ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਪ੍ਰਮੁੱਖ ਸਕੱਤਰ ਮੈਡੀਕਲ ਸਿਖਿਆ ਤੇ ਖੋਜ ਹੁਸਨ ਲਾਲ, ਪ੍ਰਮੁੱਖ ਸਕੱਤਰ ਜਲ ਸਰੋਤ ਕਿ੍ਸ਼ਨ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਕੱਤਰ ਸਿਹਤ ਤੇ ਪਰਵਾਰ ਭਲਾਈ ਅਜੋਏ ਸ਼ਰਮਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ ਹਾਜ਼ਰ ਸਨ |

 

SHARE ARTICLE

ਏਜੰਸੀ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement