ਪੰਜਾਬ 'ਚ ਪਹਿਲੀ ਵਾਰ "ਜਨਤਾ ਦਾ ਬਜਟ ਜਨਤਾ ਲਈ" ਪੇਸ਼ ਕਰਾਂਗੇ: ਹਰਪਾਲ ਸਿੰਘ ਚੀਮਾ
Published : May 12, 2022, 7:51 pm IST
Updated : May 12, 2022, 7:51 pm IST
SHARE ARTICLE
Harpal Cheema
Harpal Cheema

• ਕਿਹਾ, 'ਜਨਤਾ ਬਜਟ' 'ਤੇ 20,000 ਤੋਂ ਵੱਧ ਸੁਝਾਅ ਪ੍ਰਾਪਤ ਹੋਏ 


 

ਚੰਡੀਗੜ੍ਹ -  ਪੰਜਾਬ ਦੇ ਵਿੱਤ ਅਤੇ ਯੋਜਨਾਬੰਦੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਣ ਵਾਲਾ ਪੰਜਾਬ ਦਾ ਬਜਟ ਲੋਕਾਂ ਦੇ ਸੁਝਾਵਾਂ ਅਤੇ ਮਸ਼ਵਰਿਆਂ ਦੇ ਆਧਾਰ 'ਤੇ ਤਿਆਰ ਕੀਤਾ ਜਾਵੇਗਾ ਜੋ ਸਾਰੇ ਪੰਜਾਬੀਆਂ ਦੀਆਂ ਭਾਵਨਾਵਾਂ ਅਤੇ ਵਿਚਾਰਾਂ ਦਾ ਸਹੀ ਪ੍ਰਗਟਾਵਾ ਹੋਵੇਗਾ। ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਬਜਟ ਤਿਆਰ ਕਰਨ ਲਈ ਜਨਤਾ ਦੀ ਸਲਾਹ ਲੈਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਕਿ ਜਨਤਾ ਦਾ ਭਾਰੀ ਸਮਰਥਨ ਮਿਲਿਆ ਹੈ।

Harpal Cheema Harpal Cheema

ਉਹਨਾਂ ਕਿਹਾ ਕਿ ਲੋਕਾਂ ਨੇ ਬਹੁਤ ਖੁੱਲ੍ਹ ਕੇ ਸੁਝਾਅ ਦਿੱਤੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਬਜਟ ਪੇਸ਼ ਕਰਨ ਵੇਲੇ ਸਭਨਾਂ ਲੋਕਾਂ, ਉਦਯੋਗਪਤੀਆਂ, ਵਪਾਰਕ ਸੰਗਠਨਾਂ, ਨੌਜਵਾਨਾਂ, ਔਰਤਾਂ ਅਤੇ ਬਾਕੀ ਹਰ ਖੇਤਰ ਦੇ ਨੁਮਾਇੰਦਿਆਂ ਵਲੋਂ ਪੇਸ਼ ਕੀਤੇ ਸੁਝਾਅ ਅਤੇ ਮਸ਼ਵਰਿਆਂ 'ਤੇ ਗੌਰ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਪੋਰਟਲ ਅਤੇ ਈਮੇਲਾਂ 'ਤੇ ਮਿਲੇ 20,000 ਤੋਂ ਵੱਧ ਸੁਝਾਵਾਂ 'ਚੋਂ ਦੋ ਤਿਹਾਈ ਸੁਝਾਅ ਨੌਜਵਾਨਾਂ ਤੋਂ ਮਿਲੇ ਹਨ, ਜਿਨ੍ਹਾਂ ਨੇ ਅਤਿ-ਆਧੁਨਿਕ ਅਕਾਦਮਿਕ ਸਹੂਲਤਾਂ ਨਾਲ ਬਿਹਤਰ ਸਿੱਖਿਆ, ਰੁਜ਼ਗਾਰ ਦੇ ਵਧੇਰੇ ਮੌਕੇ, ਈ-ਗਵਰਨੈਂਸ ਪਹਿਲਕਦਮੀਆਂ ਦੀ ਮੰਗ ਉਠਾਈ ਹੈ। ਜਨਤਾ ਬਜਟ ਦੀ ਪ੍ਰਕਿਰਿਆ ਵਿੱਚੋਂ ਸਾਹਮਣੇ ਆਏ ਮੁੱਖ ਮੁੱਦਿਆਂ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ, ਸਿੱਖਿਆ ਅਤੇ ਸਿਹਤ ਦੇ ਬੁਨਿਆਦੀ ਢਾਂਚੇ 'ਤੇ ਵੱਧ ਖਰਚ ਕਰਨਾ, ਸੂਬੇ ਦੇ ਸਰਵਪੱਖੀ ਵਿਕਾਸ ਲਈ ਬਿਜਲੀ ਅਤੇ ਉਦਯੋਗ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਸ਼ਾਮਲ ਹੈ।

 

ਵਿੱਤ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਤੋਂ 500 ਤੋਂ ਵੱਧ ਲਿਖਤੀ ਮੈਮੋਰੰਡਮ ਵੀ ਪ੍ਰਾਪਤ ਹੋਏ ਹਨ, ਜਿਨ੍ਹਾਂ ਨੇ ਵਪਾਰ ਪੱਖੀ ਮਾਹੌਲ, ਅਤਿ-ਆਧੁਨਿਕ ਬੁਨਿਆਦੀ ਢਾਂਚਾ, ਇੰਸਪੈਕਟਰ ਰਾਜ ਦੇ ਖਾਤਮੇ, ਨਿਯਮਾਂ ਦੇ ਸਰਲੀਕਰਨ ਦੇ ਨਾਲ ਕਾਰੋਬਾਰ ਕਰਨ ਵਿੱਚ ਅਸਾਨੀ ਅਤੇ ਗੈਰ ਕਾਨੂੰਨੀ ਅਭਿਆਸਾਂ ਨੂੰ ਰੋਕਣ ਲਈ ਬਿਹਤਰ ਲਾਗੂਕਰਨ ਦੀ ਮੰਗ ਕੀਤੀ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਹਰ ਪੰਜ ਵਿੱਚੋਂ ਇੱਕ ਸੁਝਾਅ ਮਹਿਲਾਵਾਂ ਵੱਲੋਂ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਲੜਕੀਆਂ ਲਈ ਬਰਾਬਰ ਮੌਕੇ ਅਤੇ ਬਿਹਤਰ ਸਿਹਤ ਅਤੇ ਸਿੱਖਿਆ ਸਹੂਲਤਾਂ ਦੀ ਮੰਗ ਕੀਤੀ ਹੈ।

 

ਸੁਝਾਵਾਂ ਬਾਰੇ ਸਪੱਸ਼ਟ ਰੂਪ ਵਿੱਚ ਦੱਸਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਕੁੱਲ 20,384 ਸੁਝਾਵਾਂ ਵਿੱਚੋਂ ਜਨਤਾ ਪੋਰਟਲ 'ਤੇ 14,859 ਸੁਝਾਅ ਆਏ ਹਨ ਜਦਕਿ ਈਮੇਲਾਂ 'ਤੇ 5025 ਅਤੇ 500 ਪੱਤਰ ਅਤੇ ਮੈਮੋਰੰਡਮ ਦਸਤੀ ਪ੍ਰਾਪਤ ਹੋਏ ਹਨ।  ਜਨਸੰਖਿਆ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਉਹਨਾਂ ਕਿਹਾ ਕਿ 72.70 ਫ਼ੀਸਦ ਸੁਝਾਅ ਪੁਰਸ਼ ਵਰਗ ਤੋਂ ਪ੍ਰਾਪਤ ਹੋਏ ਹਨ ਜਿਨ੍ਹਾਂ ਵਿੱਚ ਸਭ ਤੋਂ ਵੱਧ 31 ਤੋਂ 40 ਉਮਰ ਵਰਗ ਤੋਂ (45.42 ਫ਼ੀਸਦ) ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਮਹਿਲਾਵਾਂ ਵੱਲੋਂ 19.89 ਫ਼ੀਸਦ ਸੁਝਾਅ ਦਿੱਤੇ ਗਏ ਹਨ ਜਿਹਨਾਂ ਵਿੱਚੋਂ ਸਭ ਤੋਂ ਵੱਧ 31 ਤੋਂ 40 ਉਮਰ ਸਮੂਹ ਵੱਲੋਂ 48.75 ਫ਼ੀਸਦ ਸੁਝਾਅ ਪ੍ਰਾਪਤ ਹੋਏ ਹਨ।

ਚੀਮਾ ਨੇ ਕਿਹਾ ਕਿ ਜਨਤਾ ਬਜਟ ਪੋਰਟਲ 'ਤੇ ਪ੍ਰਾਪਤ ਹੋਏ ਸੁਝਾਵਾਂ, ਜਿਨ੍ਹਾਂ 'ਤੇ ਭਵਿੱਖ ਵਿੱਚ ਵਿਚਾਰ ਕੀਤਾ ਜਾ ਸਕਦਾ ਹੈ, ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨਾ, ਮੌਜੂਦਾ 3 ਸਾਲਾਂ ਤੋਂ ਪਰਖ ਕਾਲ ਸਮੇਂ ਨੂੰ ਘਟਾਉਣਾ, ਬਰਾਬਰ ਕੰਮ-ਬਰਾਬਰ ਤਨਖਾਹ, ਬਿਜਲੀ ਅਤੇ ਟਰਾਂਸਪੋਰਟ ਸਬਸਿਡੀਆਂ, ਸਿੱਖਿਆ ਵਿੱਚ ਪਰਿਵਾਰ ਦੀ ਇਕਲੌਤੀ ਲੜਕੀ ਲਈ ਲਾਭ, ਉਚੇਰੀ ਸਿੱਖਿਆ ਲਈ ਬਜਟ ਵਿੱਚ ਵਾਧਾ, ਸੂਚਨਾ ਤਕਨਾਲੋਜੀ ਨਾਲ ਸਬੰਧਤ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ, ਸਰਹੱਦੀ ਸ਼ਹਿਰਾਂ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਹਨਾਂ ਖੇਤਰਾਂ ਦੇ ਨੇੜੇ ਟੈਕਸ ਮੁਕਤ ਜ਼ੋਨ ਜਾਂ ਵਿਸ਼ੇਸ਼ ਆਰਥਿਕ ਜ਼ੋਨ ਬਣਾਉਣੇ, ਸ਼ਰਾਬ ਨਿਗਮ ਦੀ ਸਥਾਪਨਾ ਅਤੇ ਰੇਤ ਤੇ ਮਾਈਨਿੰਗ ਕਾਰਪੋਰੇਸ਼ਨ ਦਾ ਗਠਨ ਅਤੇ ਪੰਜਾਬ ਦੇ ਵਸਨੀਕਾਂ ਲਈ ਸਾਰੀਆਂ ਨੌਕਰੀਆਂ ਵਿੱਚ ਰਾਖਵਾਂਕਰਨ/ਤਰਜੀਹ ਦੇਣਾ ਸ਼ਾਮਲ ਹੈ।

Bhagwant Mann Bhagwant Mann

ਵਿੱਤ ਮੰਤਰੀ ਨੇ ਜ਼ਿਲ੍ਹਿਆਂ ਵਿੱਚ ਫੀਲਡ ਮੀਟਿੰਗਾਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਹਫ਼ਤੇ ਭਰ ਦੇ ਦੌਰੇ ਦੌਰਾਨ ਸਾਰੇ 23 ਜ਼ਿਲ੍ਹਿਆਂ ਨੂੰ ਕਵਰ ਕੀਤਾ ਹੈ ਅਤੇ ਸਭ ਤੋਂ ਵੱਧ ਸੁਝਾਅ ਲੁਧਿਆਣਾ (10.61 ਫ਼ੀਸਦ), ਪਟਿਆਲਾ (10.12 ਫ਼ੀਸਦ), ਫਾਜ਼ਿਲਕਾ (8.14 ਫ਼ੀਸਦ), ਬਠਿੰਡਾ (6.03 ਫ਼ੀਸਦ) ਅਤੇ ਅੰਮ੍ਰਿਤਸਰ (5.81 ਫ਼ੀਸਦ) ਤੋਂ ਪ੍ਰਾਪਤ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਦੁਨੀਆ ਭਰ ਖਾਸ ਤੌਰ 'ਤੇ ਗੁਆਂਢੀ ਰਾਜਾਂ ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਵੱਸਦੇ ਪੰਜਾਬੀਆਂ ਤੋਂ ਵੀ ਵੱਡੀ ਗਿਣਤੀ ਵਿੱਚ ਸੁਝਾਅ ਮਿਲੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement