
ਇਕ ਔਰਤ ਗੰਭੀਰ ਜ਼ਖਮੀ
ਤਰਨਤਾਰਨ: ਤਰਨਤਾਰਨ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਕਪੂਰਥਲਾ ਤੋਂ ਫਤਿਆਬਾਦ ਜਾ ਰਹੇ ਮੋਟਰਸਾਈਕਲ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ 'ਤੇ ਸਵਾਰ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਜਦਕਿ ਇਕ ਗੰਭੀਰ ਹਾਲਤ ’ਚ ਜ਼ੇਰੇ ਇਲਾਜ ਹੈ।
Tragic Accident
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ’ਚ ਇਕ ਔਰਤ, ਇਕ ਵਿਅਕਤੀ ਅਤੇ ਦੋ ਮਾਸੂਮ ਬੱਚੇ ਸ਼ਾਮਲ ਹਨ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Tragic Accident
ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਉੱਪਰ ਸਵਾਰ ਇਕ ਵਿਅਕਤੀ ਆਪਣੀ ਪਤਨੀ, ਦੋ ਬੱਚਿਆਂ ਤੇ ਇਕ ਹੋਰ ਮਹਿਲਾ ਰਿਸ਼ਤੇਦਾਰ ਸਮੇਤ ਕਸਬਾ ਫਤਿਆਬਾਦ ਤੋਂ ਖਡੂਰ ਸਾਹਿਬ ਵਾਲੇ ਮਾਰਗ ’ਤੇ ਜਾ ਰਿਹਾ ਸੀ। ਰਸਤੇ ਵਿਚ ਮੋਟਰਸਾਈਕਲ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਮੋਟਰਸਾਈਕਲ ਚਲਾ ਰਹੇ ਵਿਅਕਤੀ, ਉਸਦੀ ਪਤਨੀ ਅਤੇ 7 ਤੇ 9 ਸਾਲ ਦੇ ਦੋ ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
Tragic Accident