ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ 10,000 ਰੁਪਏ ਪ੍ਰਤੀ ਏਕੜ ਰਿਸਕ ਭੱਤਾ ਦੇਵੇ ਸਰਕਾਰ - ਉਗਰਾਹਾਂ 
Published : May 12, 2022, 7:00 pm IST
Updated : May 12, 2022, 7:03 pm IST
SHARE ARTICLE
Farmers Organization
Farmers Organization

ਪਾਣੀ ਦਾ ਡਿੱਗ ਰਿਹਾ ਪੱਧਰ ਕਿਸਾਨਾਂ ਸਿਰ ਮੜ੍ਹਨਾ ਗਲਤ

 

ਚੰਡੀਗੜ੍ਹ  : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਕਈ ਮੁੱਦਿਆਂ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਪੰਜਾਬ ਸਰਕਾਰ ਅੱਗੇ ਵੱਡੀ ਸ਼ਰਤ ਰੱਖੀ ਗਈ ਹੈ। ਇਸ ਦੌਰਾਨ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਝੋਨੇ ਦੀ ਸਿੱਧੀ ਬੀਜਾਈ ਲਈ ਕਿਸਾਨਾਂ ਨੂੰ 10,000 ਰੁਪਏ ਪ੍ਰਤੀ ਏਕੜ ਰਿਸਕ ਭੱਤਾ ਦੇਣ ਲਈ ਕਿਹਾ ਹੈ।

file photo

ਇਸ ਦੇ ਨਾਲ ਹੀ ਉਗਰਾਹਾਂ ਨੇ ਕਿਹਾ ਕਿ ਜੇ ਸਰਕਾਰ ਫ਼ਸਲੀ ਵਿਭਿੰਨਤਾ ਦੀ ਗੱਲ ਕਰਦੀ ਹੈ ਤਾਂ ਸਾਉਣੀ ਦੀਆਂ ਫ਼ਸਲਾਂ ਮੱਕੀ, ਮੂੰਗੀ ਤੇ ਬਾਸਮਤੀ ਦਾ ਐੱਮ. ਐੱਸ. ਪੀ. ’ਤੇ ਖ਼ਰੀਦ ਦਾ ਪ੍ਰਬੰਧ ਕਰੇ। ਕਿਸਾਨੀ ਪਹਿਲਾਂ ਹੀ ਬਹੁਤ ਆਰਥਿਕ ਸੰਕਟ ’ਚੋਂ ਗੁਜ਼ਰ ਰਹੀ ਹੈ, ਇਸ ਲਈ ਸਰਕਾਰ ਉਨ੍ਹਾਂ ਨੂੰ ਰਿਸਕ ਭੱਤਾ ਦੇਣਾ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਫ਼ਸਲੀ ਵਿਭਿੰਨਤਾ, ਪਾਣੀ ਤੇ ਬਿਜਲੀ ਦੇ ਮੁੱਦਿਆਂ ਨੂੰ ਲੈ ਕੇ ਮੀਟਿੰਗ ਹੋਈ ਹੈ ਅਤੇ ਸਰਕਾਰ ਵੱਲੋਂ ਪਾਣੀ ਦੀ ਘਾਟ ਹੋਣ ਦੀ ਗੱਲ ਕਹੀ ਜਾ ਰਹੀ ਹੈ।

file photo

ਉਨ੍ਹਾਂ ਕਿਹਾ ਕਿ ਇਸ ਦੇ ਲਈ ਸਰਕਾਰ ਸਿੱਧੀ ਬੀਜਾਈ ਅਤੇ ਝੋਨੇ ਦੀ ਪੜਾਅਵਾਰ ਲਵਾਈ ਦੀ ਯੋਜਨਾ ਲੈ ਕੇ ਆਈ ਹੈ। ਪੰਜਾਬ ’ਚ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ ਅਤੇ ਸਰਕਾਰ ਵੱਲੋਂ ਇਸ ਦਾ ਸਾਰਾ ਭਾਂਡਾ ਕਿਸਾਨਾਂ ਦੇ ਸਿਰ ਭੰਨਿਆ ਜਾ ਰਿਹਾ ਹੈ। ਪੰਜਾਬ ਸਰਕਾਰ ਸਾਉਣੀ ਦੀਆਂ 23 ਫ਼ਸਲਾਂ ’ਤੇ ਐੱਮ. ਐੱਸ. ਪੀ. ਦਾ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਾਣੀ ’ਚ ਤੇਜ਼ਾਬ ਮਿਲਾ ਕੇ ਇਸ ਨੂੰ ਗੰਦਾ ਕੀਤਾ ਹੈ, ਸਰਕਾਰ ਸਪੈਸ਼ਲ ਸੈਸ਼ਨ ਬੁਲਾ ਕੇ ਉਨ੍ਹਾਂ ਵਿਰੁੱਧ ਕਾਰਵਾਈ ਕਰੇ।

file photo

 

ਉਨ੍ਹਾਂ ਕਿਹਾ ਕਿ ਧਰਤੀ ਦਾ ਪਾਣੀ ਅਸੀਂ ਕੱਢੀ ਜਾ ਰਹੇ ਹਾਂ, ਉਸ ਦੀ ਮੁੜ ਭਰਪਾਈ ਦਾ ਪ੍ਰਬੰਧ ਸਰਕਾਰ ਵੱਲੋਂ ਕਦੇ ਨਹੀਂ ਕੀਤਾ ਗਿਆ। ਬਰਸਾਤਾਂ ਦਾ ਪਾਣੀ ਫ਼ਸਲਾਂ ਤਬਾਹ ਕਰ ਜਾਂਦਾ ਹੈ। ਘੱਗਰ ਦਰਿਆ ਦਾ ਹਰਿਆਣਾ, ਪੰਜਾਬ, ਰਾਜਸਥਾਨ ’ਚ ਫ਼ਸਲਾਂ ਤਬਾਹ ਕਰਦਾ ਹੈ। ਸਰਕਾਰਾਂ ਨੇ ਕਦੇ ਵੀ ਇਸ ਦਾ ਪ੍ਰਬੰਧ ਨਹੀਂ ਕੀਤਾ। ਸਰਕਾਰ ਨੂੰ ਇਸ ਪਾਸੇ ਵੀ ਧਿਆਨ ਦੇਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement