ਪੇਂਡੂ ਵਿਕਾਸ ਵਿਭਾਗ ਨੇ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ: ਕੁਲਦੀਪ ਧਾਲੀਵਾਲ
Published : May 12, 2022, 5:28 pm IST
Updated : May 12, 2022, 5:28 pm IST
SHARE ARTICLE
Kuldeep Dhaliwal
Kuldeep Dhaliwal

ਹੁਣ ਤੱਕ ਘੱਟੋ ਘੱਟ 302 ਕਰੋੜ ਤੋਂ ਵੱਧ ਬਜ਼ਾਰੀ ਕੀਮਤ ਵਾਲੀ ਜ਼ਮੀਨ ਸਰਕਾਰ ਦੇ ਸਪੁਰਦ ਕੀਤੀ

ਸਵੈ ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਣ ਵਾਲੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਨੂੰ ਸਰਕਾਰੀ ਪਸ਼ੂ ਹਸਪਤਾਲ ਸਮੇਤ ਹੋਰ ਕਈ ਸੋਗਾਤਾਂ ਦੇਣ ਦਾ ਐਲਾਨ

ਸ਼ਾਮਲਾਟ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਲਈ ਪੰਚਾਇਤ ਵਿਭਾਗ ਵਲੋਂ ਵਿਸੇਸ਼ ਸੈਲ ਸਥਾਪਨਾ

ਐਸ.ਏ.ਐਸ ਨਗਰ : ਪੇਂਡੂ ਵਿਕਾਸ ਵਿਭਾਗ ਨੇ ਹੁਣ ਤੱਕ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ ਹੈ।ਅੱਜ ਇੱਥੇ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਵਿੱਡੀ ਮੁਹਿੰਮ ਨੂੰ ਸੂਬੇ ਭਰ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਘੱਟੋ ਘੱਟ 302 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ ਜ਼ਮੀਨ ਤੋਂ ਨਜ਼ਾਇਤ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ ਜਾ ਚੁੱਕੀ ਹੈ।

file photo

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਤੋਂ ਬਾਅਦ ਬਹੁਤ ਸਾਰੇ ਲੋਕ ਸਵੈ ਇੱਛਾ ਨਾਲ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਸਵੈ ਇੱਛਾ ਨਾਲ ਸ਼ਾਮਲਾਟ ਜ਼ਮੀਨਾਂ ਛੱਡਣ ਵਾਲੇ ਲੋਕਾਂ ਅਤੇ ਪੰਚਾਇਤਾਂ ਦਾ ਪੰਜਾਬ ਸਰਕਾਰ ਵਲੋਂ ਵਿਸੇਸ਼ ਸਨਮਾਨ ਕੀਤਾ ਜਾਵੇਗਾ।ਜਿਹੜੇ ਪਿੰਡ ਸਵੈ ਇੱਛਾ ਨਾਲ ਨਜਾਇਜ਼ ਕਬਜ਼ੇ ਛੱਡ ਰਹੇ ਹਨ, ਉਨ੍ਹਾਂ ਨੂੰ ਵਿਸੇਸ਼ ਸਹੂਲਤਾਂ ਵੀ ਸਰਕਾਰ ਵਲੋਂ ਦਿੱਤੀਆਂ ਜਾਣਗੀਆਂ।ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਨੇ ਸਵੈ ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ ਹੈ

file photo

ਜਿਸ ਬਾਰੇ ਪੇਂਡੂ ਵਿਕਾਸ ਮੰਤਰੀ ਨੇ ਕਿਹਾ ਇਸ ਪਿੰਡ ਵਲੋਂ ਕੀਤੀ ਪਹਿਲ ਦੇ ਬਦਲੇ ਪਿੰਡ ਵਿਚ ਇੱਕ ਸਰਕਾਰੀ ਪਸ਼ੂ ਹਸਪਤਾਲ ਸਮੇਤ ਕੁਝ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਅਜਿਹੀ ਹੀ ਇੱਕ ਹੋਰ ਪਹਿਲ ਦਾ ਜਿਕਰ ਕਰਦਿਆਂ ਮੰਤਰੀ ਨੇ ਦੱਸਿਆ ਕਿ ਦੁਆਬੇ ਵਿਚ ਆਲੂਆਂ ਦੀ ਪੈਦਾਵਰ ਕਰਨ ਵਾਲੇ ਵੱਡੇ ਕਿਸਾਨ ਨੇ ਸਵੈ ਇੱਛਾ ਨਾਲ 35 ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ ਹੈ।

file photo

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਰਫਤਾਰ ਮਾਲ ਮਹਿਕਮੇ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਕੁਝ ਹੌਲੀ ਹੋਈ ਸੀ।ਪਰ ਹੁਣ ਹੜਤਾਲ ਖਤਮ ਹੋ ਗਈ ਹੈ ਅਤੇ ਇਹ ਰਫਤਾਰ ਆਉਣ ਵਾਲੇ ਦਿਨਾਂ ਵਿਚ ਪ੍ਰਤੀ ਦਿਨ 200 ਏਕੜ ਨਜ਼ਇਜ ਕਬਜੇ ਹਟਾਉਣ ਤੱਕ ਪਹੁੰਚ ਜਾਵੇਗੀ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਇੱਕ ਵਿਸੇਸ਼ ਨੰਬਰ ਜਾਰੀ ਕੀਤਾ ਜਾਵੇਗਾ ਜਿਸ ਉਪਰ ਸ਼ਾਮਲਾਟ ਜ਼ਮੀਨਾਂ ‘ਤੇ ਨਜ਼ਾਇਜ ਕਬਜ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਸਕੇਗੀ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਲਈ ਪੰਚਾਇਤ ਵਿਭਾਗ ਨੇ ਵਿਸੇਸ਼ ਸੈਲ ਸਥਾਪਨਾ ਵੀ ਕੀਤੀ ਹੈ।ਇਹ ਸੈਲ ਨਜਾਇਜ਼ ਕਬਜ਼ਿਆਂ ਬਾਰੇ ਅੰਕੜੇ ਇਕੱਠੇ, ਕਾਨੂੰਨ ਪੱਖਾਂ ਅਤੇ ਹੋਰਨਾਂ ਪਹਿਲੂਆਂ ਦੀ ਘੋਖ ਕਰਕੇ ਪੰਚਾਇਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਬਾਰੇ ਰਿਪੋਰਟ ਦੇਵੇਗਾ।

file photo

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਪੰਚਾਇਤੀ ਜ਼ਮੀਨਾ ਤੋਂ ਬਿਨਾਂ ਕਿਸੇ ਭੇਦਭਾਵ ਦੇ ਕਬਜ਼ੇ ਹਟਾਏ ਜਾ ਰਹੇ ਹਨ, ਭਾਵੇਂ ਕੋਈ ਆਮ ਵਿਆਕਤੀ, ਭਾਵੇਂ ਕੋਈ ਰਸੂਖਦਾਰ ਜਾਂ ਸਰਕਾਰੀ ਅਧਿਕਾਰੀ ਹੈ, ਸਭ ਤੋਂ ਪੂਰੀ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਕੇ ਪੜਾਅਵਾਰ ਕਬਜ਼ੇ ਹਟਵਾਏ ਜਾਣਗੇ। ਇਸ ਮੌਕੇ ਮੰਤਰੀ ਨੇ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਵਿਚ ਪ੍ਰਵਾਸੀ ਭਾਰਤੀ ਪੰਜਾਬੀਆਂ ਵਲੋਂ ਜਾਣਕਾਰੀ ਦੇ ਕੇ ਪਾਏ ਜਾ ਰਹੇ ਅਹਿਮ ਯੋਗਦਾਨ ਦੀ ਵੀ ਵਿਸੇਸ਼ ਸਰਾਹਨਾ ਕੀਤੀ।ਉਨ੍ਹਾਂ ਨਾਲ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਨਹੀਂ ਚਾਹੁੰਦੀ ਕਿ ਕਿਸੇ ਖਿਲਾਫ ਕੋਈ ਕਾਰਵਾਈ ਕੀਤੀ ਜਾਵੇ ਇਸ ਲਈ ਲੋਕ ਪੰਜਾਬ ਦੀ ਬਿਹਤਰੀ ਲਈ ਖੁਦ ਹੀ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆਉਣ। ਇਸ ਮੌਕੇ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਸੀਮਾ ਜੈਨ, ਡਾਇਰੈਕਟਰ ਪੇਂਡੂ ਵਿਕਾਸ ਗੁਰਪ੍ਰੀਤ ਸਿੰਘ ਖਹਿਰਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੋਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement