
ਤਿੰਨ ਸਾਲ ਪਹਿਲਾਂ ਗਿਆ ਸੀ ਵਿਦੇਸ਼
ਤਰਨਤਾਰਨ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
Death
ਅਜਿਹਾ ਹੀ ਮਾਮਲਾ ਕੁਵੈਤ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕਰਨਲ ਸਿੰਘ ਪੁੱਤਰ ਕੁਲਵੰਤ ਸਿੰਘ ਵਜੋਂ ਹੋਈ।
Death
ਮ੍ਰਿਤਕ ਕਰਨਲ ਜ਼ਿਲ੍ਹਾ ਤਰਨਤਾਰਨ ਨਾਲ ਸੰਬੰਧਿਤ ਇਤਿਹਾਸਕ ਕਸਬਾ ਚੋਹਲਾ ਸਾਹਿਬ ਦਾ ਰਹਿਣ ਵਾਲਾ ਸੀ। ਵਧੇਰੇ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਰੋਜ਼ੀ-ਰੋਟੀ ਦੀ ਭਾਲ ਲਈ ਤਕਰੀਬਨ ਤਿੰਨ ਸਾਲ ਪਹਿਲਾਂ ਕੁਵੈਤ ਗਿਆ ਸੀ, ਜਿੱਥੇ ਉਹ ਪਿਛਲੇ ਤਿੰਨ ਸਾਲ ਤੋਂ ਡਰਾਈਵਿੰਗ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਸੀ ਤੇ ਬੀਬੀ ਰਾਤ ਉਸ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ।