
24 ਮਈ ਤੋਂ 31 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ
ਚੰਡੀਗੜ੍ਹ - ਪੰਜਾਬ ਦੀਆਂ 2 ਹੋਰ ਰਾਜ ਸਭਾ (Rajya Sabha) ਸੀਟਾਂ ਲਈ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਰਾਜ ਸਭਾ ਲਈ 24 ਮਈ ਤੋਂ 31 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਅਤੇ ਨਾਮ ਵਾਪਸੀ ਦੀ ਆਖ਼ਰੀ ਮਿਤੀ 3 ਜੂਨ ਰੱਖੀ ਗਈ ਹੈ। ਇਸ ਤੋਂ ਬਾਅਦ ਵੋਟਿੰਗ 10 ਜੂਨ ਨੂੰ ਹੋਵੇਗੀ। ਦੱਸ ਦਈਏ ਕਿ ਕਾਂਗਰਸ ਪਾਰਟੀ ਦੀ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ 4 ਜੁਲਾਈ ਨੂੰ ਖ਼ਤਮ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਦੀਆਂ ਬਾਕੀ ਪੰਜਾਂ ਸੀਟਾਂ ਤੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਬਿਨ੍ਹਾਂ ਮੁਕਾਬਲਾ ਹੀ ਰਾਜ ਸਭਾ ਵਿਚ ਭੇਜੇ ਜਾ ਚੁੱਕੇ ਹਨ। ਇਸ ਵਾਰ ਵੀ ਐਂਵੇ ਹੀ ਦੇਖਣ ਨੂੰ ਮਿਲ ਸਕਦਾ ਹੈ।