'ਦਿਵਿਆਂਗ ਵਿਦਿਆਰਥਣਾਂ ਨੂੰ ਹਾਜ਼ਰੀ ਵਜੀਫ਼ਾ ਦੇਣ ਲਈ 110.00 ਲੱਖ ਰੁਪਏ ਦੀ ਰਾਸ਼ੀ ਜਾਰੀ'

By : GAGANDEEP

Published : May 12, 2023, 6:52 pm IST
Updated : May 12, 2023, 6:52 pm IST
SHARE ARTICLE
photo
photo

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ

 

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਦਿਵਿਆਂਗ ਵਿਦਿਆਰਥਣਾਂ  ਲਈ ਹਾਜ਼ਰੀ ਵਜ਼ੀਫਾ ਸਕੀਮ ਦੇਣ ਲਈ ਵਿੱਤੀ ਸਾਲ 2023-24 ਵਾਸਤੇ 110.00 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 'ਸਕਾਲਰਸ਼ਿਪ ਫਾਰ ਹੈਡੀਕੈਪਡ ਸਟੂਡੈਂਟਸ' ਸਕੀਮ ਅਧੀਨ ਦਿੱਤੇ ਜਾਣ ਵਾਲਾ  ਵਜ਼ੀਫਾ ਦਿਵਿਆਂਗਜਨ ਵਿਦਿਆਰਥਣਾਂ ਨੂੰ ਪੜਾਈ ਲਈ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦਿੱਤਾ ਜਾਂਦਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ ਸਮੇਂ-ਸਮੇਂ ਭਲਾਈ ਸਕੀਮਾਂ  ਲਾਗੂ ਕੀਤੀਆਂ ਜਾਂਦੀਆਂ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿਵਿਆਂਗਜਨ ਵਿਦਿਆਰਥੀਆਂ ਦੇ ਖਾਤੇ ਵਿੱਚ ਇਹ ਰਾਸ਼ੀ ਜਲਦ ਤੋਂ ਜਲਦ ਪੁੱਜਦੀ ਕੀਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement