ਅਨਮੋਲ ਗਗਨ ਮਾਨ ਨੇ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਦੀਆਂ ਸਮੱਸਿਆਵਾਂ ਸੁਣੀਆਂ
Published : May 12, 2023, 7:48 pm IST
Updated : May 12, 2023, 7:48 pm IST
SHARE ARTICLE
Anmol Gagan Mann heard the problems of the councilors of Municipal Council Kharar
Anmol Gagan Mann heard the problems of the councilors of Municipal Council Kharar

ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ



 

ਚੰਡੀਗੜ੍ਹ - ਅੱਜ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕਰਕੇ ਖਰੜ ਸ਼ਹਿਰ ਦੇ ਵਿਕਾਸ ਵਿੱਚ ਆ ਰਹੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ। ਮੀਟਿੰਗ ਦੌਰਾਨ ਕੌਂਸਲਰਾਂ ਨੇ ਉਨ੍ਹਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਚਰਚਾ ਕੀਤੀ, ਜਿਸ ਵਿੱਚ ਜਲ ਸਪਲਾਈ ਦੀ ਸਮੱਸਿਆ, ਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ।

 ਉਨ੍ਹਾਂ ਸ਼ਹਿਰ ਵਾਸੀਆਂ ਦੇ ਰਹਿਣ-ਸਹਿਣ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਭਰੋਸਾ ਦਿੱਤਾ।  ਉਨ੍ਹਾਂ ਕੌਂਸਲਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮਸਲਿਆਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਇਨ੍ਹਾਂ ਦੇ ਹੱਲ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ।

ਮੰਤਰੀ ਨੇ ਕਿਹਾ ਕਿ ਖਰੜ ਵਿੱਚ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹਲ ਕੀਤਾ ਜਾਵੇਗਾ ਅਤੇ ਇਲਾਕਾ ਵਾਸੀਆਂ ਨੂੰ ਲੋੜੀਂਦੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਕੈਬਨਿਟ ਮੰਤਰੀ ਨੇ ਖਰੜ ਸ਼ਹਿਰ ਦੀ ਸਥਿਤੀ ਸੁਧਾਰਨ ਲਈ ਕੌਂਸਲਰਾਂ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।  ਉਨ੍ਹਾਂ ਕਿਹਾ ਕਿ ਚੁਣੌਤੀਆਂ ਨਾਲ ਨਜਿੱਠਣ ਅਤੇ ਖਰੜ ਸ਼ਹਿਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਯਤਨ ਜਾਰੀ ਰਹਿਣਗੇ

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement