
ਪਿੰਡ ਵਿਚ ਸੋਗ ਦੀ ਲਹਿਰ
ਤਰਨਤਾਰਨ: ਜ਼ਿਲ੍ਹੇ ਵਿਚ ਮੋਟਰਸਾਈਕਲ ਅਤੇ ਸਕੂਲ ਵੈਨ ਵਿਚਾਲੇ ਹੋਈ ਟੱਕਰ ਦੌਰਾਨ ਪਿੰਡ ਝੰਡੇਰ ਦੇ ਰਹਿਣ ਵਾਲੇ ਪਿਓ-ਪੁੱਤ ਦੀ ਮੌਤ ਹੋ ਗਈ। ਇਹ ਹਾਦਸਾ ਅੰਮ੍ਰਿਤਸਰ ਰੋਡ ਉਤੇ ਵਾਪਰਿਆ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕਾਂ ਦੀ ਪਛਾਣ 48 ਸਾਲਾ ਗੁਰਮੇਜ ਸਿੰਘ ਅਤੇ 25 ਸਾਲਾ ਸਵਰੂਪ ਸਿੰਘ ਵਜੋਂ ਹੋਈ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਸਕੂਲ ਵੈਨ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਸੀ।
ਇਹ ਵੀ ਪੜ੍ਹੋ: ISSF ਨਿਸ਼ਾਨੇਬਾਜ਼ੀ ਵਿਸ਼ਵ ਕੱਪ: ਸਰਬਜੋਤ ਸਿੰਘ ਅਤੇ ਦਿਵਿਆ ਥਾਈਗੋਲ ਦੀ ਜੋੜੀ ਨੇ ਜਿੱਤਿਆ ਸੋਨ ਤਮਗ਼ਾ
ਇਸ ਦੌਰਾਨ ਹਰਜਿੰਦਰ ਕੌਰ ਨੇ ਦਸਿਆ ਕਿ ਉਹ ਅਪਣੇ ਪਤੀ ਗੁਰਮੇਜ ਸਿੰਘ ਗੇਜਾ, ਵੱਡੇ ਲੜਕੇ ਸਵਰੂਪ ਸਿੰਘ ਅਤੇ ਛੋਟੇ ਲੜਕੇ ਜਗਦੀਪ ਸਿੰਘ ਨਾਲ ਪੇਕੇ ਪਿੰਡ ਕੋਟ ਖਾਲਸਾ (ਅੰਮ੍ਰਿਤਸਰ) ਗਏ ਸੀ। ਵੀਰਵਾਰ ਸਵੇਰੇ 6 ਵਜੇ ਉਹ ਅਪਣੇ ਪਿੰਡ ਲਈ ਰਵਾਨਾ ਹੋਏ। ਇਸ ਦੌਰਾਨ ਇਕ ਮੋਟਰਸਾਈਕਲ ਉਸ ਦਾ ਪਤੀ ਗੁਰਮੇਜ ਸਿੰਘ ਚਲਾ ਰਿਹਾ ਸੀ, ਉਸ ਦੇ ਪਿਛੇ ਵੱਡਾ ਲੜਕਾ ਸਵਰੂਪ ਸਿੰਘ ਬੈਠਾ ਸੀ। ਇਕ ਹੋਰ ਮੋਟਰਸਾਈਕਲ 'ਤੇ ਉਹ ਅਤੇ ਉਸ ਦਾ ਛੋਟਾ ਲੜਕਾ ਜਗਦੀਪ ਸਿੰਘ ਸਵਾਰ ਸਨ।
ਇਹ ਵੀ ਪੜ੍ਹੋ: ਪਾਕਿਸਤਾਨ ਨੇ ਲਿਆ ਵੱਡਾ ਫ਼ੈਸਲਾ, 500 ਭਾਰਤੀ ਕੈਦੀਆਂ ਨੂੰ ਕਰੇਗਾ ਰਿਹਾਅ
ਇਸ ਦੌਰਾਨ ਇਕ ਸਕੂਲ ਵੈਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ, ਜਿਸ ਦੇ ਚਲਦਿਆਂ ਦੋਹਾਂ ਦੀ ਮੌਕੇ ’ਤੇ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪੁਲਿਸ ਨੇ ਵੈਨ ਡਰਾਈਵਰ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਹਰਜਿੰਦਰ ਕੌਰ ਦੀ ਸ਼ਿਕਾਇਤ 'ਤੇ ਸਕੂਲ ਵੈਨ ਚਾਲਕ ਵਿਰੁਧ ਥਾਣਾ ਚਾਟੀਵਿੰਡ ਵਿਖੇ ਕੇਸ ਦਰਜ ਕਰ ਲਿਆ ਹੈ।