ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : May 12, 2023, 11:21 am IST
Updated : May 12, 2023, 3:22 pm IST
SHARE ARTICLE
phoo
phoo

ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੇ ਸਹੁਰੇ ਪਰਿਵਾਰ 'ਤੇ ਮਾਮਲਾ ਕਰਵਾਇਆ ਦਰਜ

 

ਅਜਨਾਲਾ: ਅਜਨਾਲਾ ਦੇ ਪਿੰਡ ਜਸਤਰਵਾਲ ਵਿਖੇ ਇਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨੇ ਅਪਣੇ ਸਹੁਰਿਆਂ ਤੋਂ ਤੰਗ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ।

ਇਹ ਵੀ ਪੜ੍ਹੋ: ISSF ਨਿਸ਼ਾਨੇਬਾਜ਼ੀ ਵਿਸ਼ਵ ਕੱਪ: ਸਰਬਜੋਤ ਸਿੰਘ ਅਤੇ ਦਿਵਿਆ ਥਾਈਗੋਲ ਦੀ ਜੋੜੀ ਨੇ ਜਿੱਤਿਆ ਸੋਨ ਤਮਗ਼ਾ

ਮ੍ਰਿਤਕ ਦੀ ਪਹਿਚਾਣ ਗੁਰਬੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਗੁਰਬੀਰ ਸਿੰਘ ਦਾ ਵਿਆਹ ਪਿੰਡ ਓਠੀਆਂ ਦੀ ਰਹਿਣ ਵਾਲੀ ਇਕ ਲੜਕੀ ਨਾਲ ਹੋਇਆ ਸੀ। ਦੋਵਾਂ 'ਚ ਅਕਸਰ ਹੀ ਲੜਾਈ ਹੁੰਦੀ ਰਹਿੰਦੀ ਸੀ। ਜਦੋਂ ਵੀ ਇਨ੍ਹਾਂ ਵਿਚਕਾਰ ਲੜਾਈ-ਝਗੜਾ ਹੁੰਦਾ ਤਾਂ ਪਿੰਡ ਦੀ ਪੰਚਾਇਤ ਵਲੋਂ ਇਨ੍ਹਾਂ ਦਾ ਰਾਜ਼ੀਨਾਮਾ ਕਰਵਾਇਆ ਜਾਂਦਾ ਤੇ ਮਾਮਲਾ ਸ਼ਾਂਤ ਕਰਵਾਇਆ ਜਾਂਦਾ।

ਇਹ ਵੀ ਪੜ੍ਹੋ: ਜਲੰਧਰ ਜ਼ਿਮਨੀ ਚੋਣ: ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਰੁਧ FIR ਦਰਜ

ਪਿਛਲੇ ਦਿਨੀਂ ਉਸ ਦੇ ਸਹੁਰੇ ਪਰਿਵਾਰ ਵਾਲੇ ਮੁੰਡੇ ਕੋਲੋਂ ਪੈਸਿਆਂ ਦੀ ਮੰਗ ਕਰ ਰਹੇ ਸਨ ਜਿਸ ਤੋਂ ਦੁਖੀ ਹੋ ਕੇ ਬੀਤੇ ਦਿਨੀਂ ਉਕਤ ਨੌਜਵਾਨ ਨੇ ਆਪਣੇ ਸਹੁਰੇ ਘਰ ਹੀ ਜ਼ਹਿਰੀਲੀ ਦਵਾਈ ਨਿਗਲ ਲਈ। ਇਸ ਉਪਰੰਤ ਪਰਿਵਾਰ ਵਾਲਿਆਂ ਵਲੋਂ ਨੌਜਵਾਨ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿਥੇ ਜ਼ਿੰਦਗੀ ਮੌਤ ਨਾਲ ਜੂਝਦੇ ਹੋਏ ਉਕਤ ਨੌਜਵਾਨ ਨੇ ਦਮ ਤੋੜ ਦਿੱਤਾ। ਉਧਰ ਇਸ ਘਟਨਾ ਸਬੰਧੀ ਪਰਿਵਾਰਿਕ ਮੈਬਰਾਂ ਵਲੋਂ ਥਾਣਾ ਰਾਜਾਸਾਂਸੀ ਵਿਖੇ ਸਹੁਰੇ ਪਰਿਵਾਰ ਵਿਰੁਧ ਮਾਮਲਾ ਦਰਜ ਕਰਵਾਇਆ ਗਿਆ ਹੈ।       

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement