
'ਆਪ' ਵਿਧਾਇਕ ਦਲਬੀਰ ਟੌਂਗ ਦੇ ਡਰਾਈਵਰ ਦੀ ਸ਼ਿਕਾਇਤ ‘ਤੇ ਹੋਇਆ ਪਰਚਾ
ਜਲੰਧਰ: ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਰੁਧ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਕਾਫ਼ਲੇ ਨੂੰ ਰੋਕਦਿਆਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਗਾਇਆ ਸੀ।
ਇਹ ਵੀ ਪੜ੍ਹੋ: ਟੈਂਡਰ ਘੁਟਾਲਾ ਮਾਮਲਾ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਨੂੰ ਮਿਲੀ ਜ਼ਮਾਨਤ
ਵਿਧਾਇਕ ਦਲਬੀਰ ਟੌਂਗ ਦੇ ਡਰਾਈਵਰ ਗਗਨਦੀਪ ਅਰੋੜਾ ਦੀ ਸ਼ਿਕਾਇਤ 'ਤੇ ਕਾਂਗਰਸੀ ਵਿਧਾਇਕ ਵਿਰੁਧ ਥਾਣਾ ਸ਼ਾਹਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ 12 ਹੋਰ ਲੋਕਾਂ ਦੇ ਨਾਂ ਵੀ ਐਫਆਈਆਰ ਵਿਚ ਸ਼ਾਮਲ ਹਨ। ਇਹ ਮਾਮਲਾ ਧਾਰਾ 341, 186, 353, 148 ਤਹਿਤ ਦਰਜ ਹੋਇਆ ਹੈ। ਗਗਨਦੀਪ ਨੇ ਅਪਣੀ ਸ਼ਿਕਾਇਤ ਵਿਚ ਕਿਹਾ ਕਿ ਉਹ ਵਿਧਾਇਕ ਟੌਂਗ ਦੇ ਕਾਫ਼ਲੇ ਨੂੰ ਜਲੰਧਰ ਰਾਹੀਂ ਸੁਲਤਾਨਪੁਰ ਲੋਧੀ ਲੈ ਕੇ ਜਾ ਰਿਹਾ ਸੀ।
ਇਹ ਵੀ ਪੜ੍ਹੋ: ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ’ਚ ਨਾਈਜੀਰੀਅਨ ਨਾਗਰਿਕ ਨੂੰ 12 ਸਾਲ ਦੀ ਸਖ਼ਤ ਕੈਦ
ਇਸ ਦੌਰਾਨ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਅਪਣੇ ਸਮਰਥਕਾਂ ਸਮੇਤ ਉਨ੍ਹਾਂ ਦੀ ਗੱਡੀ ਨੂੰ ਰੋਕ ਲਿਆ। ਇਥੋਂ ਤਕ ਕਿ ਉਸ ਦੀ ਕਾਰ ਦੀਆਂ ਚਾਬੀਆਂ ਵੀ ਖੋਹ ਲਈਆਂ। ਇਸ ਤੋਂ ਬਾਅਦ ਜਦ ਉਸ ਨੇ ਮੌਕੇ 'ਤੇ ਪੁਲਿਸ ਨੂੰ ਬੁਲਾਇਆ ਤਾਂ ਪੁਲਿਸ ਉਨ੍ਹਾਂ ਨੂੰ ਥਾਣੇ ਲੈ ਗਈ। ਪੁਲਿਸ ਨੇ ਗਗਨਦੀਪ ਅਰੋੜਾ ਦੇ ਬਿਆਨ ’ਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਰੂਪ ਸਿੰਘ, ਹਰਦੀਪ ਸਿੰਘ, ਲਖਵੀਰ ਸਿੰਘ ਉਰਫ਼ ਲੱਖਾ, ਅਕਾਸ਼ਪ੍ਰੀਤ ਸਿੰਘ, ਇਕਬਾਲ ਸਿੰਘ, ਬਲਵੀਰ ਸਿੰਘ, ਬਲਰਾਜ ਸਿੰਘ ਜੰਮੂ, ਹਰਜਿੰਦਰ ਸਿੰਘ ਡੀ. ਸੀ. ਸਰਪੰਚ, ਹਰਦੀਪ ਸਿੰਘ, ਚੈਂਚਲ ਸਿੰਘ, ਸੁਖਦੀਪ ਸਿੰਘ ਸੋਨੂੰ, ਸੁਰਿੰਦਰ ਸਿੰਘ ਅਤੇ ਅਸ਼ਵਿੰਦਰ ਸਿੰਘ ਵਿਰੁਧ ਮਾਮਲਾ ਦਰਜ ਕਰ ਲਿਆ ਹੈ।