ਟੈਂਡਰ ਘੁਟਾਲਾ ਮਾਮਲਾ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਨੂੰ ਮਿਲੀ ਜ਼ਮਾਨਤ
Published : May 12, 2023, 10:08 am IST
Updated : May 12, 2023, 10:08 am IST
SHARE ARTICLE
Food grains transportation scam: ex-minister Ashu’s PA granted bail
Food grains transportation scam: ex-minister Ashu’s PA granted bail

25 ਮਾਰਚ ਨੂੰ ਸਾਬਕਾ ਮੰਤਰੀ ਆਸ਼ੂ ਨੂੰ ਮਿਲੀ ਸੀ ਜ਼ਮਾਨਤ

 

ਲੁਧਿਆਣਾ: ਵਧੀਕ ਸੈਸ਼ਨ ਜੱਜ ਅਜੀਤ ਅਤਰੀ ਦੀ ਅਦਾਲਤ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ (ਪੀਏ) ਪੰਕਜ ਕੁਮਾਰ ਉਰਫ਼ ਮੀਨੂੰ ਮਲਹੋਤਰਾ ਨੂੰ ਜ਼ਮਾਨਤ ਦੇ ਦਿਤੀ। ਮਲਹੋਤਰਾ, ਸੂਬੇ ਦੀਆਂ ਅਨਾਜ ਮੰਡੀਆਂ ਵਿਚ ਅਨਾਜ ਦੀ ਢੋਆ-ਢੁਆਈ ਦੇ 2,000 ਕਰੋੜ ਰੁਪਏ ਦੇ ਘੁਟਾਲੇ ਵਿਚ ਸ਼ਾਮਲ ਸੀ ਅਤੇ ਭਗੌੜਾ ਸੀ। ਉਸ ਨੇ ਪਹਿਲਾਂ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰ ਦਿਤਾ ਸੀ ਅਤੇ ਉਸ ਨੂੰ ਤਿੰਨ ਦਿਨਾਂ ਦੀ ਹਿਰਾਸਤ ਵਿਚ ਭੇਜ ਦਿਤਾ ਗਿਆ।

ਇਹ ਵੀ ਪੜ੍ਹੋ: ਅਣਜਾਣ ਨੰਬਰਾਂ ਤੋਂ ਫ਼ੋਨ ਆਉਣ ਦੇ ਮਾਮਲੇ 'ਚ ਵਟਸਐਪ ਨੂੰ ਨੋਟਿਸ ਭੇਜੇਗੀ ਸਰਕਾਰ 

ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਨੁਸਾਰ ਜਾਂਚ ਦੌਰਾਨ ਮਿਲੇ ਸਬੂਤਾਂ ਤੋਂ ਪਤਾ ਲੱਗਿਆ ਹੈ ਕਿ ਮਲਹੋਤਰਾ ਨੇ ਲੇਬਰ ਅਤੇ ਟਰਾਂਸਪੋਰਟ ਦੇ ਕੰਮਾਂ ਲਈ ਟੈਂਡਰ ਅਲਾਟ ਕਰਨ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੀਟਿੰਗ ਕਰਵਾਉਣ ਲਈ ਠੇਕੇਦਾਰ ਤੇਲੂ ਰਾਮ ਤੋਂ 6 ਲੱਖ ਰੁਪਏ ਦੀ ਰਿਸ਼ਵਤ ਲਈ ਸੀ।

ਇਹ ਵੀ ਪੜ੍ਹੋ: ਮਣੀਪੁਰ ਹਿੰਸਾ: ਗੋਲੀਬਾਰੀ ਦੌਰਾਨ ਇਕ ਪੁਲਿਸ ਕਰਮਚਾਰੀ ਦੀ ਮੌਤ, ਚਾਰ ਹੋਰ ਜ਼ਖ਼ਮੀ

ਇਸ ਤੋਂ ਪਹਿਲਾਂ 25 ਮਾਰਚ ਨੂੰ ਸਾਬਕਾ ਮੰਤਰੀ ਆਸ਼ੂ ਨੂੰ ਵੀ ਜ਼ਮਾਨਤ ਮਿਲ ਗਈ ਸੀ। ਕੇਸ ਅਨੁਸਾਰ, ਇਹ ਦੋਸ਼ ਲਗਾਇਆ ਗਿਆ ਹੈ ਕਿ ਆਸ਼ੂ ਨੇ ਪੰਜਾਬ ਫੂਡ ਗ੍ਰੇਨ ਲੇਬਰ ਅਤੇ ਕਾਰਟੇਜ ਨੀਤੀ 2020-21 ਦੀ ਧਾਰਾ ਨੂੰ ਬਦਲ ਕੇ ਕੁੱਝ ਠੇਕੇਦਾਰਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਸੀ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement