ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਮਸਕਟ 'ਚ ਫਸੀਆਂ ਪੰਜਾਬੀ ਮਹਿਲਾਵਾਂ ਬਾਰੇ ਲਿਖਿਆ ਪੱਤਰ

By : GAGANDEEP

Published : May 12, 2023, 6:56 pm IST
Updated : May 12, 2023, 6:56 pm IST
SHARE ARTICLE
Kuldeep Singh Dhaliwal
Kuldeep Singh Dhaliwal

ਇਨ੍ਹਾਂ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਬੰਧਤ ਦੂਤਾਵਾਸ ਕੋਲ ਮਾਮਲਾ ਉਠਾਉਣ ਦੀ ਕੀਤੀ ਮੰਗ

 

ਚੰਡੀਗੜ੍ਹ: ਪੰਜਾਬ ਦੇ ਐਨ ਆਰ ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਓਮਾਨ ਦੀ ਰਾਜਧਾਨੀ ਮਸਕਟ ਵਿੱਚ ਫਸੀਆਂ ਪੰਜਾਬੀ ਮਹਿਲਾਵਾਂ ਬਾਰੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਉਹਨਾਂ ਨੇ ਇਨ੍ਹਾਂ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਇਹਨਾਂ ਨੂੰ ਭਾਰਤ ਵਾਪਸ ਲਿਆਉਣ ਲਈ ਲੋੜੀਂਦੇ ਕਦਮ ਚੁੱਕਣ ਲਈ ਸਬੰਧਤ ਦੂਤਾਵਾਸਾਂ ਕੋਲ ਮਾਨਵੀ ਆਧਾਰ 'ਤੇ ਮਾਮਲਾ ਉਠਾਉਣ ਦੀ ਬੇਨਤੀ ਕੀਤੀ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਰਾਹੀਂ ਲਿਖਿਆ ਕਿ ਮੈਂ ਤੁਹਾਡਾ ਧਿਆਨ ਮਸਕਟ ਵਿੱਚ ਪੰਜਾਬੀ ਮਹਿਲਾਵਾਂ ਦੇ ਫਸੇ ਹੋਣ ਸਬੰਧੀ ਵਾਇਰਲ ਹੋਈ ਇਕ ਵੀਡੀਓ ਅਤੇ ਕੁਝ ਅਖਬਾਰਾਂ ਵਿੱਚ ਛਪੀ ਖ਼ਬਰ ਵੱਲ ਲੈ ਜਾਣਾ ਚਾਹੁੰਦਾ ਹਾਂ। ਉਹਨਾਂ ਲਿਖਿਆ ਕਿ ਇਨ੍ਹਾਂ ਮਹਿਲਾਵਾਂ ਵਿੱਚੋਂ ਜ਼ਿਆਦਤਰ ਹੈਦਰਾਬਾਦ ਦੇ ਇੱਕ ਏਜੰਟ ਰਾਹੀਂ ਰੁਜ਼ਗਾਰ ਦੀ ਭਾਲ ਵਿੱਚ ਉੱਥੇ ਗਈਆਂ ਸਨ।

ਉਹਨਾਂ ਨੇ ਇਹ ਵੀ ਲਿਖਿਆ ਕਿ ਬੇਈਮਾਨ ਏਜੰਟਾਂ ਵੱਲੋਂ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਵੱਲੋਂ ਜ਼ਰੂਰੀ ਕਦਮ ਵੀ ਚੁੱਕੇ ਜਾਣ ਤਾਂ ਜੋ ਭੋਲੀਆ-ਭਾਲੀਆਂ ਮਹਿਲਾਵਾਂ ਨਾਲ ਧੋਖਾ ਨਾ ਕੀਤਾ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement