ਨਵੀਂ ਖੇਤੀ ਨੀਤੀ ਰਾਹੀਂ ਪੰਜਾਬ ਦੀ ਖੇਤੀ ਨੂੰ ਸਿਖਰਾਂ ’ਤੇ ਲਿਜਾਇਆ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ
Published : May 12, 2023, 7:35 pm IST
Updated : May 12, 2023, 7:35 pm IST
SHARE ARTICLE
Kuldeep Singh Dhaliwal
Kuldeep Singh Dhaliwal

- ਕਿਹਾ, ਪੰਜਾਬ ਦੀ ਨਵੀਂ ਖੇਤੀ ਨੀਤੀ 30 ਜੂਨ ਹੋਵੇਗੀ ਜਾਰੀ

 

ਚੰਡੀਗੜ੍ਹ -  ਖੇਤੀਬਾੜੀ, ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ 30 ਜੂਨ ਨੂੰ ਲਾਗੂ ਹੋਣ ਜਾ ਰਹੀ ਸੂਬੇ ਦੀ ਨਵੀਂ ਖੇਤੀ ਨੀਤੀ ਰਾਹੀਂ ਪੰਜਾਬ ਦੀ ਖੇਤੀ ਨੂੰ ਸਿਖਰਾਂ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ, ਵਿਦਵਾਨਾਂ ਅਤੇ ਖੇਤੀ ਵਿਗਿਆਨੀਆਂ ਦੇ ਵਡਮੁੱਲੇ ਸੁਝਾਅ ਲੈ ਕੇ ਅਜਿਹੀ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜੋ ਘੱਟੋ-ਘੱਟ ਅਗਲੇ 25 ਸਾਲਾਂ ਤੱਕ ਕਿਸਾਨਾਂ ਲਈ ਲਾਹੇਵੰਦ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਖੇਤੀ ਨੀਤੀ ਇੱਥੋਂ ਦੇ ਵਾਤਾਵਰਨ, ਭੂਗੋਲਿਕ ਸਥਿਤੀ ਅਤੇ ਪਾਣੀ ਦੀ ਸਥਿਤੀ ਅਨੁਸਾਰ ਬਣਾਈ ਜਾ ਰਹੀ ਹੈ। ਉਹ ਅੱਜ ਹੁਸ਼ਿਆਰਪੁਰ ਦੇ ਪਿੰਡ ਖੜਕਾਂ ਦੇ ਸ਼ੇਰਗਿੱਲ ਫਾਰਮ ਵਿਖੇ ਅੰਬਾਂ ਦੇ ਰੁੱਖਾਂ ਹੇਠ ਸੁਹਾਵਣੇ ਅਤੇ ਖੁੱਲ੍ਹੇ ਮਾਹੌਲ ਵਿੱਚ ਕਰਵਾਈ ਗਈ ਦੂਜੀ ਸਰਕਾਰ-ਕਿਸਾਨ ਮਿਲਣੀ ਅਤੇ ਐਨ.ਆਰ.ਆਈ ਸੰਮੇਲਨ ਦੌਰਾਨ 6 ਦੇਸ਼ਾਂ ਦੇ ਪ੍ਰਵਾਸੀ ਭਾਰਤੀਆਂ ਅਤੇ ਸੂਬੇ ਭਰ ਦੇ ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।

ਸਮਾਗਮ ਵਿੱਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਚੇਅਰਮੈਨ ਕਿਸਾਨ ਭਲਾਈ ਕਮਿਸ਼ਨ ਡਾ: ਸੁਖਪਾਲ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਖੇਤੀਬਾੜੀ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਮਿਲਣੀ ਦੇ ਦੋ ਉਦੇਸ਼ ਹਨ, ਪਹਿਲਾ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਉਨ੍ਹਾਂ ਦੇ ਸੁਝਾਵਾਂ ਨੂੰ ਜਾਣਨਾ ਅਤੇ ਦੂਜਾ ਇਨ੍ਹਾਂ ਸੁਝਾਵਾਂ ਦੇ ਆਧਾਰ ’ਤੇ ਪੰਜਾਬ ਦੀ ਨਵੀਂ ਖੇਤੀ ਨੀਤੀ ਤਿਆਰ ਕਰਨਾ। ਉਨ੍ਹਾਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਖੇਤੀ ਦੀ ਬਿਹਤਰੀ ਲਈ ਕੀਤੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਖੇਤੀ ਚੁਣੌਤੀਆਂ ਸਗੋਂ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ 30 ਜੂਨ ਨੂੰ ਲਾਗੂ ਹੋਣ ਜਾ ਰਹੀ ਨਵੀਂ ਖੇਤੀ ਨੀਤੀ ਵਿੱਚ ਕਿਸਾਨਾਂ ਦੇ ਸੁਝਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਪੰਜਾਬੀ ਭਰਾਵਾਂ ਨੇ ਵਿਦੇਸ਼ਾਂ ਵਿੱਚ ਜਾ ਕੇ ਖੇਤੀ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਇਆ ਹੈ। ਜਿਸ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਤਜ਼ਰਬਿਆਂ ਦਾ ਭਰਪੂਰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਦਰਿਆਵਾਂ ਅਤੇ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਾਣੀ, ਬਿਜਲੀ ਅਤੇ ਬੀਜਾਂ ਦੀ ਵੰਡ ਨੂੰ ਪਾਰਦਰਸ਼ੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਵਜੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਹਟ ਕੇ ਸਬਜ਼ੀਆਂ, ਫਲਾਂ ਅਤੇ ਮੱਕੀ ਆਦਿ ਦੀ ਕਾਸ਼ਤ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੇ ਮੰਡੀਕਰਨ ਅਤੇ ਪ੍ਰੋਸੈਸਿੰਗ ਲਈ ਢੁਕਵੀਂ ਨੀਤੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਫ਼ਸਲਾਂ ਲਈ ਵੱਖਰੇ ਬੋਰਡ ਬਣਾਉਣ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਨੂੰ ਨਵੀਂ ਦਿਸ਼ਾ ਦੇਣਾ ਚਾਹੁੰਦੀ ਹੈ ਅਤੇ 75 ਸਾਲਾਂ ਬਾਅਦ ਪਹਿਲੀ ਵਾਰ ਪੰਜਾਬ ਸਹੀ ਰਸਤੇ ’ਤੇ ਉਡਾਣ ਭਰਨ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਖੇਤਰਾਂ ਵਿੱਚ ਵੱਖ-ਵੱਖ ਫਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਖੇਤੀ ਵਿੱਚੋਂ ਜ਼ਹਿਰਾਂ ਦੀ ਵਰਤੋਂ ਨੂੰ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਖੇਤੀ ਨੂੰ ਠੀਕ ਕੀਤਾ ਗਿਆ ਤਾਂ ਪੂਰਾ ਪੰਜਾਬ ਇੱਕ ਵਾਰ ਫਿਰ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸੰਭਵ ਹੋ ਸਕਦਾ ਹੈ ਜੇਕਰ ਸਿਆਸਤਦਾਨ ਇਮਾਨਦਾਰ ਹੋਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਵੱਲੋਂ ਬਾਸਮਤੀ ਦਾ ਰੇਟ ਤੈਅ ਕੀਤਾ ਗਿਆ ਹੈ, ਉਸੇ ਤਰ੍ਹਾਂ ਹੋਰਨਾਂ ਫ਼ਸਲਾਂ ਦਾ ਵੀ ਘੱਟੋ-ਘੱਟ ਮੁੱਲ ਤੈਅ ਕੀਤਾ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਨਵੀਂ ਖੇਤੀ ਨੀਤੀ ਪੰਜਾਬ ਨੂੰ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਜੋ ਕਿ ਖੁਦ ਜ਼ਮੀਨ ਨਾਲ ਜੁੜੇ ਹੋਏ ਹਨ, ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਿਸਾਨ ਮਿਲਣੀਆਂ ਪੰਜਾਬ ਦੀ ਖੇਤੀ ਨੂੰ ਜਿਊੁਂਦਾ ਰੱਖਣ ਦਾ ਵੱਡਾ ਉਪਰਾਲਾ ਹੈ।

ਇਸ ਮੌਕੇ ਐਨ.ਆਰ.ਆਈ ਕਿਸਾਨਾਂ ਅਤੇ ਵਿਦਵਾਨਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਖੇਤੀ ਨੀਤੀ ਸਬੰਧੀ ਵੱਡਮੁੱਲੇ ਸੁਝਾਅ ਦਿੱਤੇ, ਜਿਨ੍ਹਾਂ ਵਿਚ ਡਾ. ਗੁਰਰੀਤ ਪਾਲ ਸਿੰਘ ਬਰਾੜ, ਡਾ. ਹਰਦੀਪ ਸਿੰਘ, ਡਾ.ਇੰਦਰ ਮਾਨ, ਡਾ. ਬਿਕਰਮ ਗਿੱਲ, ਜਸਵੀਰ ਸਿੰਘ ਸਿੱਧੂ, ਅਮਨਪ੍ਰੀਤ ਬਰਾੜ ਸ਼ਾਮਲ ਸਨ। ਇਸ ਤੋਂ ਇਲਾਵਾ ਚਰਨਜੀਤ ਸਿੰਘ ਬਾਠ, ਗੈਰੀ ਚਹਿਲ ਅਤੇ ਫਰਿਜ਼ਨੋ ਸਟੇਟ ਯੂਨੀਵਰਸਿਟੀ ਦੇ ਪ੍ਰਧਾਨ ਵੱਲੋਂ ਵੀਡਿਓ ਸੰਦੇਸ਼ਾਂ ਰਾਹੀਂ ਆਪਣੀ ਹਾਜ਼ਰੀ ਦਰਜ ਕਰਵਾਈ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement