ਅਬੋਹਰ 'ਚ ਟਰਾਂਸਫਾਰਮਰ 'ਚ ਲੱਗੀ ਭਿਆਨਕ ਅੱਗ, ਇਲਾਕਿਆਂ 'ਚ ਬਿਜਲੀ ਹੋਈ ਗੁੱਲ

By : GAGANDEEP

Published : May 12, 2023, 1:56 pm IST
Updated : May 12, 2023, 1:56 pm IST
SHARE ARTICLE
photo
photo

ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

 

ਅਬੋਹਰ: ਅਬੋਹਰ ਸ਼ਹਿਰ ਦੀ ਕ੍ਰਿਸ਼ਨਾ ਨਗਰੀ ਗਲੀ ਨੰਬਰ-1 ਅਤੇ ਸ਼ੰਕਰ ਮਾਰਕੀਟ ਵਿਚਕਾਰ ਲੱਗੇ ਟਰਾਂਸਫਾਰਮਰ ਵਿਚ ਵੀਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਰਾਤ ਕਰੀਬ 10 ਵਜੇ ਅਚਾਨਕ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਆਸ-ਪਾਸ ਦੇ ਇਲਾਕੇ ਦੀ ਬਿਜਲੀ ਸਪਲਾਈ ਠੱਪ ਹੋ ਗਈ। ਸਵੇਰ ਤੱਕ ਵੀ ਦੋਵਾਂ ਇਲਾਕਿਆਂ ਵਿਚ ਬਿਜਲੀ ਬਹਾਲ ਨਹੀਂ ਹੋ ਸਕੀ।

ਇਹ ਵੀ ਪੜ੍ਹੋ: ਭੈਣ ਦੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਭਰਾ ਦੀ ਹਾਦਸੇ 'ਚ ਮੌਤ  

ਦਸਿਆ ਜਾ ਰਿਹਾ ਹੈ ਕਿ ਟਰਾਂਸਫਾਰਮਰ ਨੂੰ ਅੱਗ ਲੱਗੀ ਦੇਖ ਕੇ ਆਸਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਅਤੇ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਕਰੀਬ ਅੱਧਾ ਘੰਟਾ ਟਰਾਂਸਫਾਰਮਰ ਸੜਦਾ ਰਿਹਾ, ਜਿਸ ਕਾਰਨ ਸਾਰਾ ਟਰਾਂਸਫਾਰਮਰ ਸੜ ਕੇ ਸੁਆਹ ਹੋ ਗਿਆ। ਲੋਕਾਂ ਨੇ ਇਸ ਸਬੰਧੀ ਬਿਜਲੀ ਵਿਭਾਗ ਨੂੰ ਵੀ ਸੂਚਿਤ ਕੀਤਾ।

ਇਹ ਵੀ ਪੜ੍ਹੋ: ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਹਾਦਸੇ 'ਚ ਕਈ ਵਿਦਿਆਰਥੀ ਜ਼ਖ਼ਮੀ

ਲੋਕਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਰਾਤ ਨੂੰ ਹੀ ਬਿਜਲੀ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਪਰ ਸ਼ੰਕਰ ਮਾਰਕੀਟ ਅਤੇ ਕ੍ਰਿਸ਼ਨਾ ਨਗਰੀ ਗਲੀ ਨੰਬਰ-1 ਦੀਆਂ ਲਾਈਟਾਂ ਅੱਜ ਸਵੇਰੇ 8 ਵਜੇ ਤੱਕ ਵੀ ਚਾਲੂ ਨਹੀਂ ਕੀਤੀਆਂ ਗਈਆਂ। ਲੋਕਾਂ ਨੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਟਰਾਂਸਫਾਰਮਰ ਠੀਕ ਕਰਕੇ ਇਥੇ ਪ੍ਰਭਾਵਿਤ ਬਿਜਲੀ ਚਾਲੂ ਕਰਵਾਈ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement