
Sidhu Moose Wala : ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕੀਤੀ ਸਰਬੱਤ ਦੇ ਭਲੇ ਲਈ ਅਰਦਾਸ
Sidhu Moose Wala : ਝਬਾਲ- ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਛੋਟੇ ਸਿੱਧੂ ਨਾਲ ਨਤਮਸਤਕ ਹੋਏ। ਉਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਛੋਟੇ ਸਿੱਧੂ ਦੇ ਜਨਮ ਤੋਂ ਬਾਅਦ ਪੁੱਤਰਾਂ ਦੇ ਦਾਨੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਅਸਥਾਨ ਦੇ ਦਰਸ਼ਨ ਦੀਦਾਰੇ ਕਰਨ ਦੀ ਉਨ੍ਹਾਂ ਦੇ ਪਰਿਵਾਰ ਦੀ ਦਿਲੀ ਤਮੰਨਾ ਸੀ। ਜਿਸ ਕਰਕੇ ਉਹ ਪਰਿਵਾਰ ਸਣੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਅਸ਼ੀਰਵਾਦ ਲੈਣ ਤੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਲਈ ਇਥੇ ਨਤਮਸਤਕ ਹੋਣ ਲਈ ਆਏ ਹਨ।
ਇਸ ਮੌਕੇ ਉਨ੍ਹਾਂ ਦੀ ਪਤਨੀ, ਛੋਟਾ ਸਿੱਧੂ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ।
(For more news apart from Gurdwara Baba Budha Sahib, parents of Sidhu Moose Wala paid obeisance News in Punjabi, stay tuned to Rozana Spokesman)