Kapurthala News : ਜੇਲ੍ਹ 'ਚ ਕੈਦੀ 'ਤੇ ਜਾਨਲੇਵਾ ਹਮਲਾ , ਅੱਗ ਜਲਾਉਣ ਨੂੰ ਲੈ ਕੇ ਹੋਇਆ ਝਗੜਾ
Published : May 12, 2024, 6:12 pm IST
Updated : May 12, 2024, 6:12 pm IST
SHARE ARTICLE
 Kapurthala modern jail
Kapurthala modern jail

ਜ਼ਖ਼ਮੀ ਕੈਦੀ ਦੇ ਬਿਆਨਾਂ ਦੇ ਆਧਾਰ ’ਤੇ ਦੋ ਕੈਦੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

Kapurthala News : ਕਪੂਰਥਲਾ ਦੀ ਮਾਡਰਨ ਜੇਲ੍ਹ ਦੇ ਹਸਪਤਾਲ ਦੇ ਟੀਵੀ ਵਾਰਡ ਵਿੱਚ ਤਾਇਨਾਤ ਓਵਰਸੀਅਰ ਕੈਦੀ ਨੂੰ ਦੋ ਕੈਦੀਆਂ ਨੇ ਲੋਹੇ ਦੇ ਸੂਏ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਕੈਦੀਆਂ ਨੂੰ ਅੱਗ ਜਲਾਉਣ ਤੋਂ ਰੋਕਣ 'ਤੇ ਸ਼ੀਆਂ ਨੇ ਇਸ ਹਮਲੇ ਨੂੰ ਅੰਜ਼ਾਮ ਦਿੱਤਾ। ਇਸ ਦੀ ਪੁਸ਼ਟੀ ਕਰਦਿਆਂ ਸਹਾਇਕ ਜੇਲ੍ਹ ਸੁਪਰਡੈਂਟ ਕਮਲਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਕੈਦੀ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਉਪਰੰਤ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ।

ਕੈਦੀਆਂ ਵਿਰੁੱਧ FIR ਦਰਜ 

ਦੂਜੇ ਪਾਸੇ ਜਾਂਚ ਅਧਿਕਾਰੀ ਏਐਸਆਈ ਬਲਵੰਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਵਿੱਚ ਜ਼ਖ਼ਮੀ ਕੈਦੀ ਦੇ ਬਿਆਨਾਂ ਦੇ ਆਧਾਰ ’ਤੇ ਦੋ ਕੈਦੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਜੈ ਕੁਮਾਰ ਵਾਸੀ ਨਿਊ ਅਰਮਾਨ ਨਗਰ ਥਾਣਾ ਰਾਮਾ ਮੰਡੀ ਜਲੰਧਰ ਨੇ ਕੋਤਵਾਲੀ ਪੁਲੀਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਹ ਮਾਡਰਨ ਜੇਲ੍ਹ ਕਪੂਰਥਲਾ ਵਿੱਚ 10 ਸਾਲ ਦੀ ਸਜ਼ਾ ਭੁਗਤ ਰਿਹਾ ਹੈ। ਜੇਲ੍ਹ ਵਿਭਾਗ ਵੱਲੋਂ ਉਸ ਨੂੰ ਹਸਪਤਾਲ ਦੇ ਟੀਵੀ ਵਾਰਡ ਵਿੱਚ ਮਾਨੀਟਰ ਵਜੋਂ ਤਾਇਨਾਤ ਕੀਤਾ ਗਿਆ ਹੈ।

ਅੱਗ ਜਲਾਉਣ ਨੂੰ ਲੈ ਕੇ ਹੋਇਆ ਵਿਵਾਦ

9 ਮਈ ਨੂੰ ਸਵੇਰੇ 11 ਵਜੇ ਦੇ ਕਰੀਬ ਵਿਨੋਦ ਕੁਮਾਰ ਅਤੇ ਆਰਜੂ ਟੀਵੀ ਵਾਰਡ ਵਿੱਚ ਦਾਖਲ ਹੋਏ। ਦੋਵਾਂ ਨੇ ਵਾਰਡ 'ਚ ਅੱਗ ਜਲਾ ਦਿੱਤੀ, ਜਦੋਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਉਸ 'ਤੇ ਲੋਹੇ ਦੇ ਸੂਏ ਨਾਲ ਹਮਲਾ ਕਰ ਦਿੱਤਾ। 

ਜਦੋਂ ਉਹ ਜ਼ਖਮੀ ਹੋ ਗਿਆ ਤਾਂ ਜੇਲ ਵਿਭਾਗ ਦੇ ਅਧਿਕਾਰੀਆਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ। ਇੰਸਪੈਕਟਰ ਦੇ ਬਿਆਨ 'ਤੇ ਥਾਣਾ ਕੋਤਵਾਲੀ ਦੀ ਪੁਲਸ ਨੇ ਵਿਨੋਦ ਕੁਮਾਰ ਅਤੇ ਆਰਜ਼ੂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

Location: India, Punjab, Kapurthala

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement