Punjab News: 48 ਕਿਲੋ ਹੈਰੋਇਨ ਬਰਾਮਦੀ ਮਾਮਲੇ 'ਚ 13 ਨਸ਼ਾ ਤਸਕਰ ਕਾਬੂ, 84 ਲੱਖ ਦੀ ਡਰੱਗ ਮਨੀ ਜ਼ਬਤ
Published : May 12, 2024, 2:58 pm IST
Updated : May 12, 2024, 2:58 pm IST
SHARE ARTICLE
File Photo
File Photo

2 ਲਗਜ਼ਰੀ ਕਾਰਾਂ-ਟਰੱਕ ਬਰਾਮਦ 

Punjab News: ਜਲੰਧਰ - ਪੰਜਾਬ ਦੇ ਜਲੰਧਰ ਤੋਂ ਸ਼ਨੀਵਾਰ ਨੂੰ 48 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਕਤ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ 84 ਲੱਖ ਰੁਪਏ ਦੀ ਡਰੱਗ ਮਨੀ, ਇੱਕ ਟਰੱਕ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਹਨ। ਨਾਲ ਹੀ ਉਕਤ ਸਿੰਡੀਕੇਟ ਨਾਲ ਜੁੜੇ ਕਰੀਬ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਸਾਰੇ ਮੁਲਜ਼ਮ ਨਸ਼ੇ ਦੀ ਖਰੀਦ ਤੋਂ ਲੈ ਕੇ ਹਵਾਲਾ ਨੈੱਟਵਰਕ ਰਾਹੀਂ ਵਿਦੇਸ਼ਾਂ ਵਿਚ ਪੈਸੇ ਭੇਜਣ ਤੱਕ ਦੀਆਂ ਸਾਰੀਆਂ ਕਾਰਵਾਈਆਂ ਵਿੱਚ ਸ਼ਾਮਲ ਸਨ। ਫਿਲਹਾਲ ਸਾਰੇ ਦੋਸ਼ੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਜਲਦੀ ਹੀ ਪੁਲਿਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਨਗੇ। 

ਦੱਸ ਦਈਏ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ, ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਵਜੋਂ ਹੋਈ ਹੈ। 

file photo

 

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰਾ ਸਿੰਡੀਕੇਟ ਪਾਕਿਸਤਾਨ, ਅਫ਼ਗਾਨਿਸਤਾਨ, ਈਰਾਨ, ਤੁਰਕੀ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ। ਮੁਲਜ਼ਮਾਂ ਨੂੰ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਵਾਈ-ਪੁਆਇੰਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।  

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement