Punjab News: ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ
Published : May 12, 2024, 4:28 pm IST
Updated : May 12, 2024, 4:28 pm IST
SHARE ARTICLE
Will wipe out mining mafia from Sri Anandpur Sahib: Dr. Subhash Sharma
Will wipe out mining mafia from Sri Anandpur Sahib: Dr. Subhash Sharma

ਅਕਾਲੀਆਂ, ਕਾਂਗਰਸੀ ਤੇ ‘ਆਪ’ ਆਗੂਆਂ ਨੇ ਹਲਕੇ ਦੀ ਵਰਤੋਂ ਨਾਜਾਇਜ਼ ਮਾਈਨਿੰਗ ਲਈ ਹੀ ਕੀਤੀ

Punjab News: ਮੋਰਿੰਡਾ/ਸ੍ਰੀ ਚਮਕੌਰ ਸਾਹਿਬ/ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਐਤਵਾਰ ਨੂੰ ਮੋਰਿੰਡਾ, ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਈ ਮੀਟਿੰਗਾਂ ਅਤੇ ਜਨ ਸਭਾਵਾਂ ਨੂੰ ਸੰਬੋਧਿਤ ਕੀਤਾ। ਸ੍ਰੀ ਚਮਕੌਰ ਸਾਹਿਬ 'ਚ ਭਾਜਪਾ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਤੋਂ ਬਾਅਦ ਆਯੋਜਿਤ ਜਨ ਸਭਾ 'ਚ ਡਾ: ਸੁਭਾਸ਼ ਸ਼ਰਮਾ ਨੇ ਮਾਈਨਿੰਗ ਮਾਫੀਆ 'ਤੇ ਤਿੱਖਾ ਨਿਸ਼ਾਨਾ ਸਾਧਿਆ |

ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਆਗੂਆਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਜਾਇਜ਼ ਮਾਈਨਿੰਗ ਲਈ ਹੀ ਵਰਤਿਆ ਹੈ ਅਤੇ ਆਪਣੀਆਂ ਜੇਬਾਂ ਭਰੀਆਂ ਹਨ ਅਤੇ ਦੋ ਸਾਲ ਪਹਿਲਾਂ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੇ ਆਗੂ ਤਾਂ ਕਾਂਗਰਸ ਅਤੇ ਅਕਾਲੀਆਂ ਤੋਂ ਵੀ ਅੱਗੇ ਨਿਕਲ ਗਏ। ਮਾਨ ਸਰਕਾਰ ਨੇ ਰੇਤਾ-ਬੱਜਰੀ ਦੇ ਭਾਅ ਅੱਧੇ ਕਰਨ ਦੀ ਗੱਲ ਕਹੀ ਸੀ, ਪਰ 'ਆਪ' ਆਗੂਆਂ ਦੇ ਖਜ਼ਾਨੇ ਭਰਨ 'ਚ ਰੁੱਝੇ ਹੋਣ ਕਾਰਨ ਅੱਜ ਰੇਤਾ-ਬੱਜਰੀ ਦੇ ਭਾਅ ਦੁੱਗਣੇ ਹੋ ਗਏ ਹਨ

ਅਤੇ ਗਰੀਬ ਲੋਕਾਂ ਲਈ ਘਰ ਬਣਾਉਣੇ ਅਸੰਭਵ ਹੋ ਗਏ ਹਨ। ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਬਦੌਲਤ ਹੀ ਪਿਛਲੇ ਕਈ ਸਾਲਾਂ ਤੋਂ ਨਾਜਾਇਜ਼ ਮਾਈਨਿੰਗ ਦਾ ਦੌਰ ਚੱਲ ਰਿਹਾ ਹੈ ਅਤੇ ਸਿਆਸਤ ਤੋਂ ਪ੍ਰੇਰਿਤ ਮਾਈਨਿੰਗ ਮਾਫੀਆ ਬਿਨਾਂ ਕਿਸੇ ਡਰ ਦੇ ਨਾਜਾਇਜ਼ ਮਾਈਨਿੰਗ ਜਾਰੀ ਰੱਖ ਰਿਹਾ ਹੈ | ਡਾ: ਸੁਭਾਸ਼ ਸ਼ਰਮਾ ਨੇ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਨੂੰ ਇਲਾਕੇ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਤਾਂ ਉਹ ਸ੍ਰੀ ਅਨੰਦਪੁਰ ਸਾਹਿਬ 'ਚੋਂ ਮਾਈਨਿੰਗ ਮਾਫ਼ੀਆ ਦਾ ਸਫ਼ਾਇਆ ਕਰ ਦੇਣਗੇ | ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫੀਆ ਨੇ ਲੋਕ ਸਭਾ ਹਲਕੇ ਨੂੰ ਖੋਖਲਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ।

ਡਾ: ਸੁਭਾਸ਼ ਸ਼ਰਮਾ ਨੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਸੜਕ ਅਤੇ ਰੇਲ ਨੈੱਟਵਰਕ ਕਿਸੇ ਵੀ ਵਿਕਸਤ ਦੇਸ਼ ਨਾਲੋਂ ਘੱਟ ਨਹੀਂ ਹੈ। ਅੱਜ ਹਰ ਭਾਰਤੀ ਮੋਦੀ 'ਤੇ ਮਾਣ ਮਹਿਸੂਸ ਕਰ ਰਿਹਾ ਹੈ। ਮੋਦੀ ਨੇ ਪਿਛਲੇ ਦਸ ਸਾਲਾਂ ਵਿੱਚ ਦੇਸ਼ ਦੀ ਤਸਵੀਰ ਅਤੇ ਤਕਦੀਰ ਬਦਲ ਦਿੱਤੀ ਹੈ। ਅੱਜ ਅਮਰੀਕਾ, ਰੂਸ ਅਤੇ ਫਰਾਂਸ ਵਰਗੇ ਵੱਡੇ ਦੇਸ਼ ਵੀ ਕੌਮਾਂਤਰੀ ਮੁੱਦਿਆਂ 'ਤੇ ਮੋਦੀ ਦੀ ਸਲਾਹ ਲੈਂਦੇ ਹਨ।

ਪਿਛਲੇ 75 ਸਾਲਾਂ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤਰਸ ਰਹੇ ਸਿੱਖਾਂ ਦਾ ਸੁਪਨਾ ਵੀ ਮੋਦੀ ਦੀ ਬਦੌਲਤ ਪੂਰਾ ਹੋਇਆ ਹੈ। ਕਾਂਗਰਸ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਹਮੇਸ਼ਾ ਰਾਮ ਮੰਦਰ ਦੀ ਉਸਾਰੀ ਦੇ ਖਿਲਾਫ ਸੀ ਪਰ ਮੋਦੀ ਨੇ ਆਪਣਾ ਵਾਅਦਾ ਨਿਭਾਉਂਦੇ ਹੋਏ ਅਯੁੱਧਿਆ 'ਚ ਸ਼ਾਨਦਾਰ ਰਾਮ ਮੰਦਰ ਬਣਵਾ ਦਿੱਤਾ।

ਐਤਵਾਰ ਨੂੰ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈਆਂ ਮੀਟਿੰਗਾਂ ਵਿੱਚ ਜਨਤਾ ਅਤੇ ਖਾਸ ਕਰਕੇ ਨੌਜਵਾਨਾਂ ਵਿੱਚ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਪ੍ਰਤੀ ਭਾਰੀ ਉਤਸ਼ਾਹ ਸੀ। ਕਈ ਥਾਵਾਂ 'ਤੇ ਲੋਕ ਉਸ ਦੇ ਕਾਫਲੇ ਨੂੰ ਰੋਕ ਕੇ ਉਸ ਨਾਲ ਸੈਲਫੀ ਲੈ ਰਹੇ ਸਨ। ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਚਮਕੌਰ ਸਾਹਿਬ ਦੇ ਕਈ ਬਜ਼ਾਰਾਂ ਵਿੱਚ ਉਨ੍ਹਾਂ ਨੂੰ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਭਾਜਪਾ ਦੇ ਸਥਾਨਕ ਆਗੂ ਵੀ ਉਨ੍ਹਾਂ ਦੇ ਨਾਲ ਸਨ।

ਮੋਰਿੰਡਾ ਰੇਲਵੇ ਸਟੇਸ਼ਨ ਦਾ ਨਾਂ ਮਾਤਾ ਗੁਜਰੀ ਦੇ ਨਾਂ 'ਤੇ ਰੱਖਿਆ ਜਾਵੇਗਾ: ਡਾ: ਸੁਭਾਸ਼ ਸ਼ਰਮਾ
ਮੋਰਿੰਡਾ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਰਿੰਡਾ ਦੇ ਰੇਲਵੇ ਸਟੇਸ਼ਨ ਦਾ ਨਾਂਅ ਮਾਤਾ ਗੁਜਰੀ ਦੇ ਨਾਂਅ 'ਤੇ ਰੱਖਿਆ ਜਾਵੇਗਾ ਅਤੇ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਕਿ ਇੱਥੋਂ ਲੰਘਣ ਵਾਲੀ ਹਰ ਰੇਲ ਗੱਡੀ ਮੋਰਿੰਡਾ ਵਿਖੇ ਰੁਕੇ | ਉਨ੍ਹਾਂ ਵਾਅਦਾ ਕੀਤਾ ਕਿ ਮੋਰਿੰਡਾ ਰੇਲਵੇ ਪੁਲ ਦੀ ਸਮੱਸਿਆ ਵੀ ਹੱਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਮੋਦੀ ਸਰਕਾਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਇੱਕ ਵੱਡਾ ਉਦਯੋਗਿਕ ਪ੍ਰੋਜੈਕਟ ਲਿਆਵਾਂਗਾ, ਜਿਸ ਨਾਲ ਇਸ ਪਵਿੱਤਰ ਧਰਤੀ ਦੇ ਬੱਚਿਆਂ ਨੂੰ ਨੌਕਰੀਆਂ ਲਈ ਆਪਣੇ ਪਰਿਵਾਰਾਂ ਤੋਂ ਦੂਰ ਨਹੀਂ ਜਾਣਾ ਪਵੇਗਾ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement