Ravneet Singh Bittu: ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ ਮਾਮਲੇ 'ਚ EC ਨੇ ਲਿਆ ਸਖ਼ਤ ਨੋਟਿਸ 
Published : May 12, 2024, 5:05 pm IST
Updated : May 12, 2024, 5:05 pm IST
SHARE ARTICLE
Ravneet Bittu
Ravneet Bittu

ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ 

Ravneet Singh Bittu: ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਇਸ ਸ਼ਿਕਾਇਤ ਵਿੱਚ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਨੋ ਡਿਊ ਸਰਟੀਫਿਕੇਸ਼ਨ (ਐਨ.ਡੀ.ਸੀ.) ਜਾਰੀ ਨਹੀਂ ਕੀਤਾ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕੀਤੀ ਹੈ।

ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਬਿਨੈ-ਪੱਤਰ ਜਮ੍ਹਾਂ ਕਰਨ ਦੇ 48 ਘੰਟਿਆਂ ਦੇ ਅੰਦਰ-ਅੰਦਰ ਲੁਧਿਆਣਾ ਦੇ ਮਿਉਂਸਪਲ ਕਮਿਸ਼ਨਰ ਵੱਲੋਂ ਐਨ.ਡੀ.ਸੀ. ਜਾਰੀ ਨਾ ਕੀਤੇ ਜਾਣ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਐਨ.ਡੀ.ਸੀ ਜਾਰੀ ਨਾ ਹੋਣ ਕਰਕੇ ਲੋਕ ਸਭਾ ਚੋਣਾਂ 2024 ਵਿੱਚ ਹਿੱਸਾ ਲੈਣ ਲਈ ਉਨ੍ਹਾਂ ਦੀ ਯੋਗਤਾ ਵਿੱਚ ਰੁਕਾਵਟ ਪਈ ਹੈ। 

ਇਸ ਮਾਮਲੇ 'ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਪ੍ਰਮੁੱਖ ਸਕੱਤਰ ਨੂੰ ਜਲਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਲਈ ਲਿਖਿਆ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।

 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement