ਸਿਹਤ ਮੰਤਰੀ ਨੇ ਪਰਾਲੀ ਨਾ ਫੂਕਣ ਵਾਲੇ ਕਿਸਾਨ ਕੀਤੇ ਸਨਮਾਨਤ
Published : Jun 12, 2018, 12:22 am IST
Updated : Jun 12, 2018, 12:22 am IST
SHARE ARTICLE
Health Minister Honored Farmers
Health Minister Honored Farmers

ਬਲਾਕ ਮਾਛੀਵਾੜਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਉਸ ਸਮੇਂ ਮਾਣ ਮਹਿਸੂਸ ਹੋਇਆ ਜਦੋਂ ਇਸ ਬਲਾਕ.....

ਸ੍ਰੀ ਮਾਛੀਵਾੜਾ ਸਾਹਿਬ, : ਬਲਾਕ ਮਾਛੀਵਾੜਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਉਸ ਸਮੇਂ ਮਾਣ ਮਹਿਸੂਸ ਹੋਇਆ ਜਦੋਂ ਇਸ ਬਲਾਕ ਦੇ ਵੱਖ ਵੱਖ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਵਿਸ਼ਵ ਵਾਤਾਵਰਣ ਦਿਵਸ ਸਮਾਗਮ ਵਿੱਚ ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾਂ, ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਵੱਲੋਂ ਕਿਸਾਨਾਂ ਨੂੰ ਸਨਮਾਨ ਪੱਤਰ ਦਿੱਤੇ ਗਏ। ਇਸ ਵਿੱਚ ਮਾਛੀਵਾੜਾ ਬਲਾਕ ਦੇ 10 ਕਿਸਾਨਾਂ 'ਚ ਹਜਾਰਾ ਸਿੰਘ, ਦਲਜੀਤ ਸਿੰਘ ਵਾਸੀ ਅਕਾਲਗੜ੍ਹ, ਰੁਪਿੰਦਰ ਸਿੰਘ ਛੌੜੀਆਂ, ਚੰਚਲ ਸਿੰਘ ਲੁਬਾਣਗੜ੍ਹ, ਰਵਿੰਦਰਪਾਲ ਸਿੰਘ ਬਹਿਲੋਲਪੁਰ, ਬਲਜੀਤ ਸਿੰਘ ਬੁਰਜ ਪੱਕਾ, ਧਰਮਪਾਲ ਸਿੰਘ ਚੱਕਲੀ ਆਦਲ, ਭੁਪਿੰਦਰ ਸਿੰਘ ਪਵਾਤ, ਅਬਨਿੰਦਰ ਸਿੰਘ ਸ਼ੇਰੀਆਂ ਅਤੇ ਸੁਰਿੰਦਰ ਸਿੰਘ ਗਿੱਲ ਮਾਛੀਵਾੜਾ ਸ਼ਾਮਲ ਸਨ।

ਇਸ ਮੌਕੇ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਗਗਨਦੀਪ ਸਿੰਘ ਤੇ ਡਾ. ਗੁਰਿੰਦਰ ਸਿੰਘ ਨੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਬਾਕੀ ਕਿਸਾਨਾਂ ਨੂੰ ਵੀ ਵਾਤਾਵਰਣ ਬਚਾਉਣ ਲਈ ਇਨ੍ਹਾਂ ਕਿਸਾਨਾਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਆਤਮਾ ਸਕੀਮ ਦੇ ਏ. ਟੀ. ਐਮ. ਅਵਤਾਰ ਸਿੰਘ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਬਚਾਉਣ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸਨਮਾਨ ਦਿਵਾਉਣ ਵਿੱਚ ਅਹਿਮ ਭੁਮਿਕਾ ਨਿਭਾਈ। ਇਸ ਸਮਾਗਮ ਦੌਰਾਨ ਚਮਕੌਰ ਸਿੰਘ ਘਣਗਸ, ਖੇਤੀ ਇੰਸਪੈਕਟਰ ਜਸਪਾਲ ਸਿੰਘ ਸਹਿਜੋਮਾਜਰਾ ਤੇ ਹੋਰ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement