ਮੋਹਾਲੀ 'ਚ ਗੱਦਿਆਂ ਦੇ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ
Published : Jun 12, 2019, 4:36 pm IST
Updated : Jun 12, 2019, 4:57 pm IST
SHARE ARTICLE
fire in showroom
fire in showroom

ਸ਼ੋਅਰੂਮਾਂ 'ਚ ਅੱਗ ਲੱਗਣ ਦੀਆ ਘਟਨਾਵਾਂ ਕਿਸੇ ਨਾ ਕਿਸੇ ਕਾਰਨ ਕਰਕੇ ਸਾਹਮਣੇ ਆਉਂਦੀਆਂ ਰਹਿੰਦੀਆ ਹਨ।

ਮੋਹਾਲੀ : ਸ਼ੋਅਰੂਮਾਂ 'ਚ ਅੱਗ ਲੱਗਣ ਦੀਆ ਘਟਨਾਵਾਂ ਕਿਸੇ ਨਾ ਕਿਸੇ ਕਾਰਨ ਕਰਕੇ ਸਾਹਮਣੇ ਆਉਂਦੀਆਂ ਰਹਿੰਦੀਆ ਹਨ। ਉੱਥੇ ਹੀ ਅੱਜ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਮੋਹਾਲੀ ਨੇੜੇ ਖਰੜ ਅਧੀਨ ਪੈਂਦੇ ਸੰਨੀ ਇਨਕਲੇਵ 'ਚ ਬੁੱਧਵਾਰ ਨੂੰ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਥੇ ਸਥਿਤ ਇਕ ਸ਼ੋਅਰੂਮ ਨੂੰ ਭਿਆਨਕ ਅੱਗ ਲੱਗ ਗਈ।

fire in showroomfire in showroom

ਜਾਣਕਾਰੀ ਮੁਤਾਬਕ ਅੱਗ ਨੇ ਦੇਖਦੇ ਹੀ ਦੇਖਦੇ ਪੂਰੇ ਸ਼ੋਅਰੂਮ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੌਕੇ 'ਤੇ ਪੁੱਜੀ ਅਤੇ ਫਾਇਰ ਅਧਿਕਾਰੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।

fire in showroomfire in showroom

ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ। ਖਬਰ ਲਿਖੇ ਜਾਣ ਤੱਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement