ਚਾਰ ਸੜਕ ਹਾਦਸਿਆਂ ਨੇ ਬਾਲੇ 9 ਸਿਵੇ
Published : Jun 12, 2019, 8:36 pm IST
Updated : Jun 12, 2019, 8:36 pm IST
SHARE ARTICLE
Various accident killed 9 peoples
Various accident killed 9 peoples

ਇਕੋ ਪਰਵਾਰ ਦੇ ਤਿੰਨ ਜੀਆਂ ਦੀ ਮੌਤ

ਅੰਮ੍ਰਿਤਸਰ : ਅੰਮ੍ਰਿਤਸਰ-ਪਠਾਨਕੋਟ ਸੜਕੀ ਮਾਰਗ 'ਤੇ ਵੇਰਕਾ ਨਜ਼ਦੀਕ ਪੈਂਦੇ ਪਿੰਡ ਸੋਹੀਆਂ ਦੀ ਆਬਾਦੀ ਗੁਰੂ ਨਾਨਕ ਨਗਰ ਵਿਖੇ ਬੀਤੀ ਦੇਰ ਸ਼ਾਮ ਸੜਕ ਪਾਰ ਕਰਦੇ ਸਮੇਂ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਇਕ ਔਰਤ, ਉਸ ਦੇ ਬੇਟੇ ਅਤੇ ਭਤੀਜੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਚੌਕੀ ਸੋਹੀਆਂ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਦੀਆਂ ਲਾਸ਼ਾਂ ਨੂੰ ਅਪਣੇ ਕਬਜ਼ੇ 'ਚ ਲੈ ਕੇ ਅਣਪਛਾਤੇ ਵਾਹਨ ਚਾਲਕ ਵਿਰੁਧ ਕਾਰਵਾਈ ਸ਼ੁਰੂ ਕਰ ਦਿਤੀ ਹੈ।

DeathDeath

ਬੱਸ ਹੇਠ ਆ ਕੇ ਦੋ ਨੌਜਵਾਨਾਂ ਦੀ ਮੌਤ, 10 ਸਵਾਰੀਆਂ ਜ਼ਖ਼ਮੀ
ਹੁਸ਼ਿਆਰਪੁਰ : ਹੁਸ਼ਿਆਰਪੁਰ ਸਥਿਤ ਕਸਬਾ ਮਹਿਲੌਰ ਅਧੀਨ ਪੈਂਦੇ ਪਿੰਡ ਦੋਲਰੋ ਵਿਖੇ ਇਕ ਪੈਪਸੂ ਰੋਡਵੇਜ਼ ਚੰਡੀਗੜ੍ਹ ਦੀ ਬੱਸ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਬਚਾਉਂਦੀ ਹੋਈ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਬੱਸ ਨੇ ਕੁਚਲ ਕੇ ਰੱਖ ਦਿਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਬੱਸ 'ਚ ਸਵਾਰ ਯਾਤਰੀ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਦੋਲਰੋ ਵਿਖੇ ਇਕ ਬੱਸ ਪਠਾਨਕੋਟ ਜਾ ਰਹੀ ਸੀ। ਰਸਤੇ 'ਚ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਬਚਾਉਣ ਦੇ ਚੱਕਰ 'ਚ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਨੌਜਵਾਨਾਂ ਨੂੰ ਕੁਚਲਦੀ ਹੋਈ ਖੇਤਾਂ 'ਚ ਵੜ ਗਈ। ਬੱਸ ਵਿਚ 30 ਦੇ ਕਰੀਬ ਲੋਕ ਸਵਾਰ ਸਨ ਜਿਨ੍ਹਾਂ 'ਚੋਂ 10 ਸਵਾਰੀਆਂ ਨੂੰ ਜ਼ਖ਼ਮੀ ਹੋਣ ਕਾਰਨ ਸਥਾਨਕ ਹਸਪਤਾਲ ਇਲਾਜ ਲਈ ਦਾਖ਼ਲ ਕਰਵਾ ਦਿਤਾ। 

Death of a person with collision of unknown vehicleAccident

ਜੇ.ਸੀ.ਬੀ ਮਸ਼ੀਨ ਨੇ ਕੁਚਲਿਆ ਨੌਜਵਾਨ
ਅੰਮ੍ਰਿਤਸਰ : ਸੀ-ਡਵੀਜ਼ਨ ਥਾਣੇ ਅਧੀਨ ਪੈਂਦੇ ਭਗਤਾਂਵਾਲਾ ਇਲਾਕੇ ਨੇੜੇ ਮੰਗਲਵਾਰ ਸਵੇਰੇ ਫ਼ੁਟਪਾਥ ਪਾਰ ਕਰ ਰਹੇ ਇਕ ਨੌਜਵਾਨ ਨੂੰ ਤੇਜ਼ ਰਫ਼ਤਾਰ ਜੇਸੀਬੀ ਨੇ ਕੁਚਲ ਦਿਤਾ। ਇਸ ਦੌਰਾਨ ਨੌਜਵਾਨ ਨੂੰ ਬੁਰੀ ਤਰ੍ਹਾਂ ਵਲੋਂ ਤੜਫਦੇ ਹੋਏ ਵੇਖ ਚਾਲਕ ਜੇਸੀਬੀ ਛੱਡ ਕੇ ਫ਼ਰਾਰ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅਜਨਾਲਾ ਦੇ ਦੀਨੇਵਾਲ ਪਿੰਡ ਵਾਸੀ ਜਗਪ੍ਰਰੀਤ ਸਿੰਘ (24) ਭਗਤਾਂਵਾਲਾ ਸਥਿਤ ਅਖਾੜਾ ਕੱਲੂ ਨੇੜੇ ਇਕ ਵਰਕਸ਼ਾਪ 'ਚ ਵਾਸ਼ਿੰਗ ਦਾ ਕੰਮ ਕਰਦਾ ਸੀ ਜੋ ਅੱਜ ਸਵੇਰੇ ਜਿਵੇਂ ਹੀ ਆਪਣੇ ਭਰਾ ਨਾਲ ਆਟੋ ਤੋਂ ਉਤਰਿਆ ਤੇ ਉਹ ਸੜਕ ਕਰਾਸ ਕਰਕੇ ਦੂਜੇ ਪਾਸੇ ਜਾਣ ਲੱਗਾ ਤਾਂ ਉਹ ਨਗਰ ਨਿਗਮ ਦੀ ਜੇਸੀਬੀ ਦੀ ਲਪੇਟ 'ਚ ਆ ਗਿਆ। ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦੋਂਕਿ ਜੇਸੀਬੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਹਰਨੇਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰਨ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਦਿਤਾ ਗਿਆ ਹੈ। ਇਸ ਮਾਮਲੇ 'ਚ ਜੇਸੀਬੀ ਚਾਲਕ ਵਿਰੁਧ ਮਾਮਲਾ ਦਰਜ ਕਰ ਲਿਆ ਹੈ।

Death of farmer due to come below tractorAccident

ਟਰੱਕ ਦੇ ਪਿਛੇ ਟਕਰਾਈ ਕਾਰ, ਤਿੰਨ ਮੌਤਾਂ
ਕਰਨਾਲ : ਪਿੰਡ ਮਨਕ ਮਾਜਰਾ ਦੇ ਨੇੜੇ ਜੀ. ਟੀ. ਰੋਡ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਇਕੋ ਪਰਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਦਿੱਲੀ ਤੋਂ ਖੰਨਾ ਜਾ ਰਹੇ ਇਸ ਪਰਵਾਰ ਦੀ ਗੱਡੀ ਜੀ. ਟੀ. ਰੋਡ 'ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ। ਇਸ ਮਗਰੋਂ ਪਿੱਛਿਉਂ ਆ ਰਹੇ ਇਕ ਹੋਰ ਟਰੱਕ ਨੇ ਵੀ ਗੱਡੀ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ 'ਚ ਇਕ ਔਰਤ ਅਤੇ ਉਸ ਦੇ ਪੁੱਤਰ ਅਤੇ ਧੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਕਤ ਮਹਿਲਾ ਦਾ ਪਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਸ ਨੂੰ ਕਰਨਾਲ ਰੈਫ਼ਰ ਕਰ ਦਿਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਪਰਵਾਰ ਦਿੱਲੀ ਦੇ ਤਿਲਕ ਨਗਰ ਦਾ ਰਹਿਣ ਵਾਲਾ ਹੈ ਅਤੇ ਉਹ ਖੰਨਾ ਕਿਸੇ ਰਿਸ਼ਤੇਦਾਰ ਦੇ ਵਿਆਹ 'ਚ ਸ਼ਾਮਲ ਹੋਣ ਲਈ ਆ ਰਿਹਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement