
ਪੰਜਾਬ ਸਰਕਾਰ ਵਿਰੁਧ ਨਾਹਰੇਬਾਜ਼ੀ ਕਰਦੇ ਆਪ ਦੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਤੇ ਵਰਕਰ।
ਮੋਰਿੰਡਾ, 11 ਜੂਨ (ਰਾਜ ਕੁਮਾਰ ਦਸੌੜ, ਮੋਹਨ ਸਿੰਘ ਅਰੋੜਾ): ਆਮ ਆਦਮੀ ਪਾਰਟੀ ਵੱਲੋ ਮੋਰਿੰਡਾ-ਕਾਈਨੌਰ ਸੜਕ ਦੀ ਖ਼ਸਤਾ ਹਾਲਤ ਨੂੰ ਲੈ ਕੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ 'ਚ ਵਿਸ਼ਵਕਰਮਾ ਚੌਕ ਮੋਰਿੰਡਾ ਵਿਖੇ ਪੰਜਾਬ ਸਰਕਾਰ ਵਿਰੁਧ ਰੋਸ ਧਰਨਾ ਤੇ ਮੁਜ਼ਾਹਰਾ ਕੀਤਾ ਗਿਆ।
ਧਰਨੇ ਵਿਚ ਆਪ ਦੇ ਵਿਧਾਇਕ ਬਲਦੇਵ ਸਿੰਘ ਜੇਤੋਂ ਨੇ ਸ਼ਾਮਲ ਹੋਣਾ ਸੀ, ਪਰ ਉਹ ਨਹੀਂ ਪਹੁੰਚ ਸਕੇ। ਡਾ. ਚਰਨਜੀਤ ਸਿੰਘ ਨੇ ਸੂਬਾ ਸਰਕਾਰ ਨੂੰ 3 ਹਫ਼ਤਿਆਂ ਦਾ ਅਲਟੀਮੈਟਮ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਸੜਕ ਦਾ ਕੰਮ ਚਾਲੂ ਨਾ ਕਰਵਾਇਆ ਤਾਂ ਆਪ ਵਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤਾ ਜਾਵੇਗੀ ਅਤੇ ਚੰਡੀਗੜ੍ਹ ਤਕ ਰੋਸ ਮਾਰਚ ਕਢਿਆ ਜਾਵੇਗਾ।
ਇਸ ਮੌਕੇ ਬਲਾਕ ਪ੍ਰਧਾਨ ਸਕਿੰਦਰ ਸਿੰਘ ਸਹੇੜੀ, ਜ਼ਿਲ੍ਹਾ ਮੀਤ ਪ੍ਰਧਾਨ ਗੁਰਚਰਨ ਸਿੰਘ ਮਾਣੇਮਾਜਰਾ,ਐਡਵੋਕੇਟ ਅਮਿਤ ਸ਼ੁਕਲਾ, ਜ. ਸਕੱਤਰ ਰਜਿੰਦਰ ਸਿੰਘ ਚੱਕਲਾਂ, ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਮੋਰਿੰਡਾ,ਪ੍ਰਲਾਦਿ ਸਿੰਘ ਢੰਗਰਾਲੀ, ਨਿਰਮਲਪ੍ਰੀਤ ਸਿੰਘ ਮੇਹਰਵਾਨ, ਮਾਸਟਰ ਕਮਲ ਗੋਪਾਲਪੁਰ,ਯੂਥ ਵਿੰਗ ਦੇ ਹਲਕਾ ਪ੍ਰਧਾਨ ਜਸਪਾਲ ਸਿੰਘ ਦੁੱਮਣਾ, ਰੋਹਿਤ ਵਸ਼ਿਸਟ ਆਦਿ ਹਾਜ਼ਰ ਸਨ।