ਵੋਟਰ ਸੂਚੀ ’ਚ ਕਿਸੇ ਵੀ ਤਰ੍ਹਾਂ ਦੀ ਸੋਧ ਦੇ ਨਾਮ ’ਤੇ ਠੱਗੀ ਤੋਂ ਬਚੋ
Published : Jun 12, 2020, 10:29 am IST
Updated : Jun 12, 2020, 10:29 am IST
SHARE ARTICLE
File Photo
File Photo

ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਅੱਜ ਇਥੇ ਕਿਹਾ ਕਿ ਵੋਟਰ, ਵੋਟਰ ਬਨਣ ਅਤੇ

ਚੰਡੀਗੜ੍ਹ, 11 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਅੱਜ ਇਥੇ ਕਿਹਾ ਕਿ ਵੋਟਰ, ਵੋਟਰ ਬਨਣ ਅਤੇ ਹੋਰ ਵੋਟਰ ਸੂਚੀ ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਕਰਵਾਉਣ ਦੇ ਨਾਮ ’ਤੇ ਕਿਸੇ ਵੀ ਤਰ੍ਹਾਂ ਦੀ ਠੱਗੀ ਤੋਂ ਬਚਣ, ਜੇਕਰ ਕਿਸੇ ਨੇ ਵੋਟਰ ਸੂਚੀ ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਕਰਨੀ ਹੋਵੇ ਜਾਂ ਕਰਵਾਉਣੀ ਹੋਵੇ ਤਾਂ ਉਸ ਸਬੰਧੀ ਜਾਣਕਾਰੀ ਸੀ.ਈ.ਓ. ਪੰਜਾਬ ਦੀ ਵੈੱਬਸਾਈਟ http://ceopunjab.nic.in ਤੋਂ ਹਾਸਲ ਕਰ ਸਕਦਾ ਹੈ। 
ਡਾ. ਰਾਜੂ ਨੇ ਦਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਭਾਰਤ ਦੇ ਕੁੱਝ ਰਾਜਾਂ ਵਿਚ ਕੁੱਝ ਵਿਅਕਤੀਆਂ ਨੇ ਜਾਅਲੀ ਵੈੱਬਸਾਈਟ ਤਿਆਰ ਕਰ ਕੇ ਵੋਟਰ ਸੂਚੀ ਵਿਚ ਸੋਧ ਕਰਨ ਦੇ ਨਾਮ ਉਤੇ ਵੋਟਰਾਂ ਨਾਲ ਠੱਗੀ ਮਾਰਨ ਦੇ ਕੇਸ ਸਾਹਮਣੇ ਆਏ ਹਨ ਅਤੇ ਨਾਮ ਵਿਚ ਸੋਧ ਕਰਨ ਦੇ 500 ਰੁਪਏ ਲੈ ਲਏ ਜਾ ਰਹੇ ਹਨ।

File PhotoFile Photo

ਇਸ ਮਾਮਲੇ ਨੂੰ ਧਿਆਨ ਵਿਚ ਰਖਦਿਆਂ ਪੰਜਾਬ ਰਾਜ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਯੋਗ ਵੋਟਰ ਨੇ ਵੋਟਰ ਸੂਚੀ ਵਿਚ ਕਿਸੇ ਤਰ੍ਹਾਂ ਦੀ ਸੋਧ ਜਾਂ ਵੋਟਰ ਸੂਚੀਆਂ ਨਾਲ ਸਬੰਧਤ ਹੋਰ ਸੇਵਾਵਾਂ ਲੈਣੀਆਂ ਹਨ ਤਾਂ ਸਰਕਾਰ ਵਲੋਂ ਸਥਾਪਤ ਕਾਮਨ ਸਰਵਿਸ ਸੈਂਟਰ ਰਾਹੀਂ ਲੈ ਸਕਦਾ ਹੈ।ਇਨ੍ਹਾਂ ਸੇਵਾਵਾਂ ਲਈ ਦਰਾਂ 1 ਰੁਪਏ ਤੋਂ ਲੈ ਕੇ 30 ਰੁਪਏ ਤਕ ਤੈਅ ਹਨ ਜਿਸ ਤੇ 12 ਫ਼ੀ ਸਦੀ ਤੋਂ 18 ਫ਼ੀ ਸਦੀ ਤਕ ਜੀ.ਐਸ.ਟੀ. ਲਾਗੂ ਹੈ। ਕਾਮਨ ਸਰਵਿਸ ਸੈਂਟਰ ਰਾਹੀਂ ਲੈਣੀਆਂ ਹੋਣ ਤਾਂ ਉਹ ਹਰੇਕ ਸੇਵਾ ਲਈ ਨਿਰਧਾਰਤ ਰੇਟਾਂ ਦਾ ਵੇਰਵਾ ਮੁੱਖ ਚੋਣ ਅਫ਼ਸਰ, ਪੰਜਾਬ ਦੀ ਵੈੱਬਸਾਈਟ ’ਤੇ ਉਪਲਬਧ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਬੀ.ਐਲ.ਓ. ਰਾਹੀਂ ਸੇਵਾਵਾਂ ਲੈਣ ’ਤੇ ਕਿਸੇ ਤਰ੍ਹਾਂ ਦੀ ਵੀ ਕੋਈ ਫ਼ੀਸ ਨਹੀਂ ਲਗਦੀ। ਆਮ ਨਾਗਰਿਕ ਭਾਰਤ ਚੋਣ ਕਮਿਸ਼ਨ ਦੀ ਪੋਰਟਲ http//:NVSP .9n ’ਤੇ ਜਾ ਕੇ ਨਵੀਂ ਵੋਟ ਬਣਾਉਣ ਜਾਂ ਪਹਿਲਾਂ ਬਣੀ ਵੋਟ ਵਿਚ ਕੋਈ ਸੋਧ ਕਰਵਾਉਣ ਲਈ ਆਨਲਾਈਨ ਫ਼ਾਰਮ ਭਰ ਕੇ ਇਹ ਸੇਵਾ ਮੁਫ਼ਤ ਪ੍ਰਾਪਤ ਕਰ ਸਕਦਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement