
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿਤਾ ਹੈ।
ਚੰਡੀਗੜ੍ਹ, 11 ਜੂਨ (ਗੁਰਉਪਦੇਸ਼ ਭੁੱਲਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿਤਾ ਹੈ। ਐਲਾਨੀ ਗਈ ਸੂਚੀ ਮੁਤਾਬਕ ਬਲਵਿੰਦਰ ਸਿੰਘ ਭੂੰਦੜ ਪਾਰਟੀ ਦੇ ਸਕੱਤਰ ਜਨਰਲ ਨਿਯੁਕਤ ਕੀਤੇ ਗਏ ਹਨ।
File Photo
ਜਥੇਦਾਰ ਤੋਤਾ ਸਿੰਘ, ਨਿਰਮਲ ਸਿੰਘ ਕਾਹਲੋਂ, ਚਰਨਜੀਤ ਸਿੰਘ ਅਟਵਾਲ, ਡਾ. ਉਪਿੰਦਰਜੀਤ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਨਰੇਸ਼ ਗੁਜਰਾਲ, ਜਗਮੀਤ ਸਿੰਘ ਬਰਾੜ, ਪ੍ਰਕਾਸ਼ ਚੰਦ ਗਰਗ, ਹਰਮਨਜੀਤ ਸਿੰਘ ਦਿੱਲੀ ਅਤੇ ਹਰਮੇਲ ਸਿੰਘ ਟੌਹੜਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਨ.ਕੇ. ਸ਼ਰਮਾ ਪਾਰਟੀ ਦੇ ਖਜ਼ਾਨਚੀ ਨਿਯੁਕਤ ਕੀਤੇ ਗਏ ਹਨ
File Photo
ਜਦਕਿ ਹੀਰਾ ਸਿੰਘ ਗਾਬੜੀਆ ਤੇ ਮਨਜਿੰਦਰ ਸਿੰਘ ਸਿਰਸਾ ਦੇ ਨਾਂ ਕੋਰ ਕਮੇਟੀ ਵਿਚ ਮੈਂਬਰਾਂ ਵਜੋਂ ਸ਼ਾਮਲ ਕੀਤੇ ਗਏ ਹਨ। ਗਾਬੜੀਆ ਨੂੰ ਪਾਰਟੀ ਦੇ ਬੀ.ਸੀ. ਵਿੰਗ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੀਨੀਅਰ ਪਾਰਟੀ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਕਿਸਾਨ ਵਿੰਗ ਦਾ ਪ੍ਰਧਾਨ ਅਤੇ ਪਾਰਟੀ ਦੇ ਮੁਲਾਜ਼ਮ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਯੂਥ ਆਗੂ ਸਰਬਜੀਤ ਸਿੰਘ ਸਾਬੀ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਤੇ ਪਵਨ ਕੁਮਾਰ ਟੀਨੂੰ ਨੂੰ ਪਾਰਟੀ ਦੇ ਐਸ ਸੀ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ।