ਜੰਗਲਾਤ ਮੰਤਰੀ ਵਲੋਂ ਸੜਕੀ ਪ੍ਰਾਜੈਕਟਾਂ ਸਬੰਧੀ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਆਦੇਸ਼
Published : Jun 12, 2020, 10:41 am IST
Updated : Jun 12, 2020, 10:41 am IST
SHARE ARTICLE
File Photo
File Photo

ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਸੂਬੇ ਅੰਦਰ ਚਲ ਰਹੇ ਸੜਕੀ ਪ੍ਰਾਜੈਕਟਾਂ ਸਬੰਧੀ

ਚੰਡੀਗੜ੍ਹ, 11 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਸੂਬੇ ਅੰਦਰ ਚਲ ਰਹੇ ਸੜਕੀ ਪ੍ਰਾਜੈਕਟਾਂ ਸਬੰਧੀ ਕਾਰਜਾਂ ’ਚ ਤੇਜ਼ੀ ਲਿਆਉਣ ਅਤੇ ਕਾਰਜ ਨਿਰਧਾਰਤ ਸਮੇਂ-ਸੀਮਾ ਅੰਦਰ ਮੁਕੰਮਲ ਕਰਨ ਦੇ ਆਦੇਸ਼ ਦਿਤੇ ਹਨ। ਉਨ੍ਹਾਂ ਇਹ ਪ੍ਰਗਟਾਵਾ ਅੱਜ ਇਥੇ ਸਕੱਤਰੇਤ ਵਿਖੇ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੌਮੀ ਸ਼ਾਹਰਾਹ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਦੇ ਪ੍ਰਾਜੈਕਟਾਂ ਸਬੰਧੀ ਕੀਤੀ ਰੀਵਿਊ ਮੀਟਿੰਗ ਦੌਰਾਨ ਕੀਤਾ।

ਸ. ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰੁੱਖਾਂ ਨੂੰ ਛੇਤੀ ਕੱਟਣ ਦੀ ਜ਼ਰੂਰਤ ਵਾਲੇ ਪ੍ਰਾਜੈਕਟਾਂ ਦੇ ਮਾਮਲੇ ’ਚ ਰੁੱਖਾਂ ਕਟਾਈ ਅਤੇ ਵੇਚਣ ਸਬੰਧੀ ਵੱਖਰੀ ਤਜਵੀਜ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਾਜੈਕਟਾਂ ਤਹਿਤ ਕੱਟੇ ਜਾਣ ਵਾਲੇ ਰੁੱਖਾਂ ਨੂੰ ਵੇਚਣ ਅਤੇ ਰੁੱਖਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਸਬੰਧੀ ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਜੰਮੂ ਕਸ਼ਮੀਰ ਦੀਆਂ ਕੀਮਤਾਂ ਦੇ ਅੰਕੜੇ ਇਕੱਤਰ ਕਰਨ ਦੇ ਆਦੇਸ਼ ਵੀ ਦਿਤੇ। 

ਸ. ਧਰਮਸੋਤ ਨੇ ਦਸਿਆ ਕਿ ਪੰਜਾਬ ’ਚ ਕੌਮੀ ਸ਼ਾਹਰਾਹ ਅਥਾਰਟੀ ਦੇ ਪੰਜ ਸੜਕੀ ਪ੍ਰਾਜੈਕਟ ਪ੍ਰਗਤੀ ਅਧੀਨ ਹਨ, ਜਿਨ੍ਹਾਂ ਵਿਚ ਅੰਮ੍ਰਿਤਸਰ ਤੋਂ ਖੇਮਕਰਨ, ਰਾਮਸਰ ਤੋਂ ਡੇਰਾ ਬਾਬਾ ਨਾਨਕ, ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿਸਤਾਨ ਸਰਹੱਦੀ ਕਾਰੀਡੋਰ, ਤਲਵੰਡੀ ਭਾਈ ਤੋਂ ਫਿਰੋਜਪੁਰ ਅਤੇ ਲੁਧਿਆਣਾ-ਤਲਵੰਡੀ ਮਾਰਗ ਆਦਿ ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਅਧੀਨ ਕੁੱਲ 23, 682 ਵਿਚੋਂ 20,038 ਰੁੱਖਾਂ ਦੀ ਕਟਾਈ ਹੋ ਚੁੱਕੀ ਹੈ ਜਦਕਿ ਬਾਕੀ 3,644 ਰੁੱਖਾਂ ਦੀ ਕਟਾਈ ਵੀ ਜਲਦ ਮੁਕੰਮਲ ਹੋ ਜਾਵੇਗੀ।

ਜੰਗਲਾਤ ਮੰਤਰੀ ਨੇ ਅੱਗੇ ਦਸਿਆ ਕਿ ਸੂਬੇ ’ਚ ਲੋਕ ਨਿਰਮਾਣ ਵਿਭਾਗ ਦੇ ਅੱਠ ਸੜਕੀ ਪ੍ਰਾਜੈਕਟ ਪ੍ਰਗਤੀ ਅਧੀਨ ਹਨ, ਜਿਨ੍ਹਾਂ ਵਿਚ ਪੱਟੀ ਤੋਂ ਖੇਮਕਰਨ, ਪੱਟੀ ਤੋਂ ਤਰਨ ਤਾਰਨ, ਬਾਘਾ ਪੁਰਾਣਾ ਤੋਂ ਮੁਦਕੀ ਜਵਾਹਰ ਸਿੰਘ ਵਾਲਾ, ਮੋਗਾ ਤੋਂ ਮੱਖੂ ਮਾਰਗ, ਅਬੋਹਰ ਤੋਂ ਡੱਬਵਾਲੀ, ਹਰੀਕੇ ਤੋਂ ਖਹਿਰਾ, ਭਾਮਿਆਲ ਤੋਂ ਜਾਮਿਆਲ ਅਤੇ ਲੁਧਿਆਣਾ-ਫਿਰੋਜਪੁਰ ਮਾਰਗ ਆਦਿ ਪ੍ਰਗਤੀ ਅਧੀਨ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਮਾਰਗਾਂ ਤਹਿਤ 21,244 ਵਿਚੋਂ 18,993 ਰੁੱਖਾਂ ਦੀ ਕਟਾਈ ਹੋ ਚੁੱਕੀ ਹੈ ਜਦਕਿ ਬਾਕੀ 4,675 ਰੁੱਖਾਂ ਦੀ ਕਟਾਈ ਵੀ ਛੇਤੀ ਹੀ ਹੋ ਜਾਵੇਗੀ।

ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਜੰਗਲਾਤ ਸ੍ਰੀਮਤੀ ਰਵਨੀਤ ਕੌਰ, ਵਿਸ਼ੇਸ਼ ਸਕੱਤਰ ਜੰਗਲਾਤ ਸ੍ਰੀ ਕਰਨੇਸ਼ ਸ਼ਰਮਾ, ਪ੍ਰਧਾਨ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ, ਜੰਗਲਾਤ ਕਾਰਪੋਰੇਸ਼ਨ ਤੇ ਐਮ.ਡੀ. ਸ੍ਰੀ ਐਚ.ਐਸ. ਗਰੇਵਾਲ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement