ਸੁਖਬੀਰ ਬਾਦਲ ਨੇ ਜਾਰੀ ਕੀਤੀ ਅਹੁਦੇਦਾਰਾਂ ਦੀ ਪਹਿਲੀ ਸੂਚੀ
Published : Jun 12, 2020, 9:47 am IST
Updated : Jun 12, 2020, 9:47 am IST
SHARE ARTICLE
Sukhbir Singh Badal
Sukhbir Singh Badal

ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ, ਜਗਮੀਤ ਸੀਨੀਅਰ ਉਪ-ਪ੍ਰਧਾਨ ਅਤੇ ਸ਼ਰਮਾ ਖ਼ਜ਼ਾਨਚੀ ਨਿਯੁਕਤ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿਤਾ ਹੈ। ਐਲਾਨੀ ਗਈ ਸੂਚੀ ਮੁਤਾਬਕ ਬਲਵਿੰਦਰ ਸਿੰਘ ਭੂੰਦੜ ਪਾਰਟੀ ਦੇ ਸਕੱਤਰ ਜਨਰਲ ਨਿਯੁਕਤ ਕੀਤੇ ਗਏ ਹਨ।

Balwinder Singh BhunderBalwinder Singh Bhunder

ਜਥੇਦਾਰ ਤੋਤਾ ਸਿੰਘ, ਨਿਰਮਲ ਸਿੰਘ ਕਾਹਲੋਂ, ਚਰਨਜੀਤ ਸਿੰਘ ਅਟਵਾਲ, ਡਾ. ਉਪਿੰਦਰਜੀਤ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਨਰੇਸ਼ ਗੁਜਰਾਲ, ਜਗਮੀਤ ਸਿੰਘ ਬਰਾੜ, ਪ੍ਰਕਾਸ਼ ਚੰਦ ਗਰਗ, ਹਰਮਨਜੀਤ ਸਿੰਘ ਦਿੱਲੀ ਅਤੇ ਹਰਮੇਲ ਸਿੰਘ ਟੌਹੜਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਨ.ਕੇ. ਸ਼ਰਮਾ ਪਾਰਟੀ ਦੇ ਖਜ਼ਾਨਚੀ ਨਿਯੁਕਤ ਕੀਤੇ ਗਏ ਹਨ

Shiromani Akali DalShiromani Akali Dal

ਜਦਕਿ ਹੀਰਾ ਸਿੰਘ ਗਾਬੜੀਆ ਤੇ ਮਨਜਿੰਦਰ ਸਿੰਘ ਸਿਰਸਾ ਦੇ ਨਾਂ ਕੋਰ ਕਮੇਟੀ ਵਿਚ ਮੈਂਬਰਾਂ ਵਜੋਂ ਸ਼ਾਮਲ ਕੀਤੇ ਗਏ ਹਨ। ਗਾਬੜੀਆ ਨੂੰ ਪਾਰਟੀ ਦੇ ਬੀ.ਸੀ. ਵਿੰਗ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੀਨੀਅਰ ਪਾਰਟੀ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਕਿਸਾਨ ਵਿੰਗ ਦਾ  ਪ੍ਰਧਾਨ ਅਤੇ ਪਾਰਟੀ ਦੇ ਮੁਲਾਜ਼ਮ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

Sikander Singh MalukaSikander Singh Maluka

ਇਸ ਤੋਂ ਇਲਾਵਾ ਯੂਥ ਆਗੂ ਸਰਬਜੀਤ ਸਿੰਘ ਸਾਬੀ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਤੇ ਪਵਨ ਕੁਮਾਰ ਟੀਨੂੰ ਨੂੰ ਪਾਰਟੀ ਦੇ ਐਸ ਸੀ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement