'ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਮਹਿੰਗੇ ਮੁੱਲ ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ'
Published : Jun 12, 2021, 4:11 pm IST
Updated : Jun 12, 2021, 4:16 pm IST
SHARE ARTICLE
Health minister balbir singh sidhu
Health minister balbir singh sidhu

ਵੱਡੀ ਖ਼ਰੀਦ ਹਮੇਸ਼ਾ ਥੋਕ ਕੀਮਤਾਂ ’ਤੇ ਆਧਾਰਤ ਹੁੰਦੀ ਹੈ, ਪਰ ਦਿੱਲੀ ਸਰਕਾਰ ਨੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ

ਚੰਡੀਗੜ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ  ਬਲਬੀਰ ਸਿੰਘ ਸਿੱਧੂ (Balbir Singh Sidhu) ਨੇ ਅੱਜ ਕੋਰੋਨਾ ਫਤਿਹ ਕਿੱਟਾਂ ’ਤੇ ਸੌੜੀ ਸਿਆਸਤ ਖੇਡਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਆਲੋਚਨਾ ਕੀਤੀ ਕਿਉਂ ਕਿ ’ਆਪ’ ਦੀ ਦਿੱਲੀ ਸਰਕਾਰ ਵੱਲੋਂ 5 ਮਈ, 2020 ਨੂੰ ਬਹੁਤ ਉੱਚ ਦਰਾਂ ’ਤੇ ਪਲਸ ਆਕਸੀਮੀਟਰ ਦੀ ਖਰੀਦ ਕੀਤੀ ਗਈ।

Health minister balbir singh sidhuHealth minister balbir singh sidhu

’ਆਪ’ (  AAP ) ਦੇ ਨੇਤਾਵਾਂ ’ਤੇ ਵਰਦਿਆਂ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ( Captain Amarinder Singh )  ਦੀ ਅਗਵਾਈ ਵਾਲੀ ਪੰਜਾਬ ਸਰਕਾਰ’ ਤੇ ਸਵਾਲ ਉਠਾਉਣ ਤੋਂ ਪਹਿਲਾਂ ਉਨਾਂ ਨੂੰ ਆਪਣੀ ਪੀੜੀ ਹੇਠਾਂ ਸੋਟਾ ਮਾਰਨਾ ਚਾਹੀਦਾ ਹੈ ਕਿ ਉਨਾਂ ਨੇ ਕੌਮੀ ਰਾਜਧਾਨੀ ਵਿੱਚ ਕੀ ਕੀਤਾ ਜਿਥੇ ਹਜਾਰਾਂ ਲੋਕਾਂ ਦੀ ਇਲਾਜ ਖੁਣੋਂ ਸੜਕਾਂ ’ਤੇ ਜਾਨ ਚਲੀ ਗਈ ਅਤੇ ਅਤੇ ਲੋਕ ਹਸਪਤਾਲਾਂ ਵਿੱਚ ਆਕਸੀਜਨ ਅਤੇ ਬੈੱਡਾਂ ਦੀ ਉਪਲੱਬਧਤਾ ਲਈ ਚੀਕ-ਚਿਹਾੜਾ ਪਾ ਰਹੇ ਸਨ।

Health Minister Balbir Singh Sidhu Health Minister Balbir Singh Sidhu

’ਆਪ’ (  AAP ਪਾਰਟੀ ਵੱਲੋਂ ਖਰੀਦੇ ਗਏ ਪਲਸ ਆਕਸੀਮੀਟਰਜ ਦੇ ਰੇਟਾਂ ਦਾ ਪਰਦਾਫਾਸ਼ ਕਰਦਿਆਂ  ਸਿੱਧੂ ਨੇ ਕਿਹਾ ਕਿ ਉਨਾਂ ਨੇ 5 ਮਈ, 2021 ਨੂੰ ਮੈਸਰਜ਼ ਵੀਐਂਡਐਮ ਗਲੈਕਸੀ ਨੂੰ 1300 ਰੁਪਏ ਪ੍ਰਤੀ ਆਕਸੀਮੀਟਰ ਦੇ ਹਿਸਾਬ ਨਾਲ 20,000 ਆਕਸੀਮੀਟਰਾਂ ( Oximeters )  ਦੀ ਸਪਲਾਈ, ਮੈਸਰਜ ਦਿਵੇਸ ਚੌਧਰੀ ਨੂੰ 1290 ਰੁਪਏ ਦੇ ਹਿਸਾਬ ਨਾਲ 2000 ਆਕਸੀਮੀਟਰ, ਮੈਸਰਜ ਐਡੀਫ ਮੈਡੀਕਲ ਸਿਸਟਮਜ਼ ਨੂੰ 1250 ਰੁਪਏ ਦੇ ਹਿਸਾਬ ਨਾਲ 5000 ਆਕਸੀਮੀਟਰ ( Oximeter )  ਮੈਸਰਜ ਅਭਿਲਾਸਾ ਕਮਰਸੀਅਲ ਪ੍ਰਾਈਵੇਟ ਲਿਮਟਿਡ ਨੂੰ 1300 ਰੁਪਏ ਦੇ ਹਿਸਾਬ ਨਾਲ 13000 ਆਕਸੀਮੀਟਰ ( Oximeter )  ਸਪਲਾਈ ਕਰਨ ਲਈ ਆਰਡਰ ਭੇਜਿਆ।

oximeteroximeter

ਉਨਾਂ ਕਿਹਾ ਕਿ ਦਿੱਲੀ ਸਰਕਾਰ  ਵੱਖ-ਵੱਖ ਫਰਮਾਂ ਤੋਂ ਇੱਕੋ ਜਿਹੇ ਆਕਸੀਮੀਟਰ ( Oximeter )  ਵੱਖ ਵੱਖ ਉੱਚ ਦਰਾਂ ’ਤੇ ਕਿਵੇਂ ਖਰੀਦ ਸਕਦੀ ਹੈ ਜਦੋਂਕਿ ਪੰਜਾਬ ਸਰਕਾਰ ਮਰੀਜਾਂ ਨੂੰ ਮੌਜੂਦਾ ਸਮੇਂ 883 ਰੁਪਏ ਦੀ ਬਹੁਤ ਘੱਟ ਕੀਮਤ ’ਤੇ ਕੋਰੋਨਾ ਫਤਿਹ ਕਿੱਟਾਂ ਮੁਹੱਈਆ ਕਰਵਾ ਰਹੀ ਹੈ ਜਿਸ ਵਿੱਚ 19 ਵਸਤਾਂ ਜਿਵੇਂ ਡਿਜੀਟਲ ਥਰਮਾਮੀਟਰ, ਸਟੀਮਰ, ਪਲਸ ਆਕਸੀਮੀਟਰਾ ( Oximeter )  , ਹੈਂਡ ਸੈਨੇਟਾਈਜਰ (500 ਐਮ.ਐਲ.), ਤੀਹਰੀ ਪਰਤ ਵਾਲੇ ਫੇਸਮਾਸਕ ਅਤੇ ਸਾਰੀਆਂ ਜਰੂਰੀ ਦਵਾਈਆਂ ਸਾਮਲ ਸਨ।

Senitizer Senitizer

ਦੂਜੀ ਲਹਿਰ ਦੌਰਾਨ ਵੱਧ ਰਹੇ ਮਾਮਲਿਆਂ ਦੇ ਮੱਦੇਨਜਰ ਪੰਜਾਬ ਸਰਕਾਰ ਨੇ ਉਸ ਵੇਲੇ 1195 ਰੁਪਏ ਦੀ ਵੱਧ ਤੋਂ ਵੱਧ ਕੀਮਤ ’ਤੇ ਕੋਰੋਨਾ ਫਤਿਹ ਕਿੱਟਾਂ ਖਰੀਦੀਆਂ ਜਦੋਂ ਵਿਸ਼ਵ ਪੱਧਰ ’ਤੇ ਇਸਦੀ ਘਾਟ ਆ ਰਹੀ ਸੀ। ਉਨਾਂ ਸਪੱਸ਼ਟ ਕੀਤਾ ਕਿ ਵੱਧ ਰਹੀ ਮੰਗ ਦੀ ਪੂਰਤੀ ਲਈ ਸਾਰੀ ਖਰੀਦਦਾਰੀ ਪਾਰਦਰਸੀ ਅਤੇ ਨਿਰਪੱਖ ਢੰਗ ਨਾਲ ਕੀਤੀ ਗਈ। ਉਨਾਂ ਕਿਹਾ ਕਿ ਪੰਜਾਬ ( PUNJAB) ਦੇਸ਼ ਵਿੱਚ ਇਕਲੌਤਾ ਸੂਬਾ ਹੈ ਜਿਥੇ ਇਹ ਇਲਾਜ ਕਿੱਟਾਂ ਕੋਵਿਡ ਮਰੀਜਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ।

ਉਨਾਂ ਅੱਗੇ ਕਿਹਾ ਕਿ ਕਿਸੇ ਵੀ ਵਸਤੂ ਦੀ ਵੱਡੀ ਖਰੀਦ ਹਮੇਸਾਂ ਥੋਕ ਕੀਮਤਾਂ ’ਤੇ ਅਧਾਰਤ ਹੁੰਦੀ ਹੈ ਪਰ ਦਿੱਲੀ ਸਰਕਾਰ ਨੇ ਵੱਡੇ ਸਪਲਾਇਰਾਂ ਦੀ ਮਿਲੀਭੁਗਤ ਨਾਲ ਇਨਾਂ ਫ਼ਰਮਾਂ ਨੂੰ ਅਣਉਚਿਤ ਮੁਨਾਫ਼ਾ ਦੇਣ ਲਈ ਗਲਤ ਰਸਤਾ ਅਪਣਾਉਂਦਿਆਂ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ। ਆਮ ਆਦਮੀ ਪਾਰਟੀ ਦੇ ਦਿੱਲੀ ਦੇ ਕਥਿਤ ਵਿਸ਼ਵ ਪੱਧਰੀ ਸਿਹਤ ਬੁਨਿਆਦੀ ਢਾਂਚੇ ਦੇ ਮਾਡਲ ਨੂੰ ਹਵਾਈ ਕਿਲੇ ਦੱਸਦਿਆਂ ਸਿੱਧੂ ਨੇ ਆਮ ਆਦਮੀ ਪਾਰਟੀ ( Aam Admi Party) ਦੇ ਆਗੂਆਂ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਾਨੂੰ ਦਿੱਲੀ ਦਾ ਸਿਹਤ ਮਾਡਲ ਅਪਣਾਉਣ ਦੀ ਸਲਾਹ ਨਾ ਦਿਓ ਜਿਸ ਦਾ ਆਧਾਰ ਸਿਰਫ਼ ਸੋਸ਼ਲ ਮੀਡੀਆ ਹੈ।

 

 

ਉਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ   ਨੇ ਜਾਣ ਬੁੱਝ ਕੇ ਕੌਮੀ ਰਾਜਧਾਨੀ ਵਿੱਚ ਲਾਕਡਾਊਨ (LOCKDOWN) ਲਗਾ ਦਿੱਤਾ ਸੀ ਕਿਉਂਕਿ ਉਹ ਚੰਗੀ ਤਰਾਂ ਜਾਣਦੇ ਸਨ ਕਿ ਉਹ ਮਜ਼ਦੂਰ ਅਤੇ ਕਿਰਤੀ ਵਰਗ ਨੂੰ ਸਿਹਤ ਸਹੂਲਤਾਂ ਅਤੇ ਭੋਜਨ ਮੁਹੱਈਆ ਕਰਾਉਣ ਦੀ ਸਮਰੱਥਾ ਵਿੱਚ ਨਹੀਂ ਸਨ। ਸੂਬੇ ਵਿੱਚ ਸਿਹਤ ਸਹੂਲਤਾਂ ਦੀ ਘਾਟ ਬਾਰੇ ਕਹਿਣ ’ਤੇ ‘ਆਪ’ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਜਦੋਂ ਦਿੱਲੀ ਸਰਕਾਰ ਆਪਣੇ ਖੁਦ ਦੇ ਨਾਗਰਿਕਾਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਪਿੱਛੇ ਹਟ ਗਈ ਹੈ ਤਾਂ ਮੁੱਖ ਮੰਤਰੀਕੈਪਟਨ ਅਮਰਿੰਦਰ ਸਿੰਘ( Captain Amarinder Singh )   ਨੇ ਸਾਰਿਆਂ ਲਈ ਦਰਵਾਜੇ ਖੁੱਲੇ ਰੱਖਣ ਦੇ ਆਦੇਸ਼ ਦਿੱਤੇ ਹਨ। ਉਨਾਂ ਕਿਹਾ ਕਿ ਜੇਕਰ ਪੰਜਾਬ( PUNJAB)  ਵਿੱਚ ਸਿਹਤ ਸਹੂਲਤਾਂ ਅਤੇ ਵੈਂਟੀਲੇਟਰ( healthcare facilities and ventilator)  ਵਾਲੇ ਬੈੱਡਾਂ ਦੀ ਘਾਟ ਹੈ ਤਾਂ ਫਿਰ ਦਿੱਲੀ ਵਾਲੇ ਮਿਆਰੀ ਸਿਹਤ ਸੇਵਾਵਾਂ ਲੈਣ ਲਈ ਪੰਜਾਬ ਕਿਉਂ ਆ ਰਹੇ ਹਨ?

 

ਇਹ ਵੀ ਪੜ੍ਹੋ: ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਦਲਿਤਾਂ ਨੂੰ ਹਮੇਸ਼ਾ ਲੁੱਟਿਆ ਅਤੇ ਕੁੱਟਿਆ-ਆਪ

 

ਸਿੱਧੂ ਨੇ ਤਨਜ਼ ਕੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ,  ਦਿੱਲੀ ਸਰਕਾਰ ਨੂੰ ਸ਼ੀਸ਼ਾ ਵਿਖਾਉਣ ਦੀ ਬਜਾਏ ਪੰਜਾਬੀਆਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਸੰਕਟ ਦੇ ਸਮੇਂ ਹਮੇਸਾ ਸਾਰੇ ਭਾਈਚਾਰਿਆਂ ਨਾਲ ਖੜਦੇ ਹਨ। ਹਾਲਾਂਕਿ ਆਪ ਪੰਜਾਬ( PUNJAB)  ਵਿਚ ਆਪਣੇ ਖੁੱਸ ਚੁੱਕੇ ਆਧਾਰ ਨੂੰ ਬਹਾਲ ਕਰਨ ਲਈ ਨਿਰਆਧਾਰ ਦੋਸ਼ ਲਾ ਰਹੀ ਹੈ। ਬਾਬਾ ਰਾਮਦੇਵ ਦੀ ਪਤੰਜਲੀ ਕੰਪਨੀ ਦੀਆ ਗੈਰ-ਪ੍ਰਵਾਨਿਤ ਕੋਰੋਨਿਲ ਕਿੱਟਾਂ ਦੀ ਖਰੀਦ ਲਈ ਬੀ.ਜੇ.ਪੀ. ਨੂੰ ਕਰੜੇ ਹੱਥੀਂ ਲੈਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਸ਼ਰਮਨਾਕ ਗੱਲ ਹੈ ਕਿ ਖੱਟਰ ਸਰਕਾਰ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਵਿਵਾਦਪੂਰਨ ਕਿੱਟਾਂ ਦੀ ਖਰੀਦ ਦਾ ਫੈਸਲਾ ਲਿਆ ਹੈ।

 

ਇਹ ਵੀ ਪੜ੍ਹੋ: ਬਾਲ ਮਜ਼ਦੂਰੀ ਮੁਕਤੀ ਦਿਵਸ: ਆਓ ਬੱਚਿਆਂ ਨੂੰ ਪੜਾਈਏ, ਮਿਲ ਕੇ ਬਾਲ ਮਜ਼ਦੂਰੀ ਹਟਾਈਏ

 

ਸਿੱਧੂ ਨੇ ਦੱਸਿਆ ਕਿ ਖੱਟਰ ਸਰਕਾਰ ਨੇ ਮੈਸਰਜ ਲੋਵਾਨੀ ਇੰਪੈਕਸ ਪ੍ਰਾਈਵੇਟ ਲਿਮਟਿਡ ਤੋਂ 825 ਰੁਪਏ ਦੀ ਉੱਚ ਕੀਮਤ’ਤੇ ਪਲਸ ਆਕਸੀਮੀਟਰ ( Oximeter ) ਵੀ ਖਰੀਦਿਆ ਹੈ। ਉਨਾਂ ਦੱਸਿਆ ਕਿ ਖੱਟਰ ਸਰਕਾਰ ਵੱਲੋਂ ਖਰੀਦੀਆਂ ਜਾਣ ਵਾਲੀਆਂ ਬਾਬਾ ਰਾਮਦੇਵ ਦੀਆਂ ਕਿੱਟਾਂ ਵਿੱਚ ਕੋਈ ਆਕਸੀਮੀਟਰ ਅਤੇ ਐਲੋਪੈਥਿਕ ਦਵਾਈਆਂ ਨਹੀਂ ਹਨ ਅਤੇ ਆਈ.ਐਮ.ਏ. ਨੇ ਪਹਿਲਾਂ ਹੀ ਇਸ ਨੂੰ ਕੋਵਿਡ ਦੇ ਇਲਾਜ ਲਈ ਨਿਰਾਰਥਕ ਅਤੇ ਗੈੇਰ-ਵਿਗਿਆਨਕ ਕਰਾਰ ਦਿੱਤਾ ਹੈ।  

ਸਿੱਧੂ ਨੇ ਕੋਵਿਡ ਦੇ ਇਲਾਜ ਦੇ ਨਾਂ ’ਤੇ ਨਿੱਜੀ ਸ਼ੌਹਰਤ ਖੱਟਣ ਲਈ ਸੰਗਤ ਦੇ ਫੰਡਾਂ ਦੀ ਵਰਤੋਂ ਕਰਨ ਲਈ ਸ਼ੋਮਣੀ ਅਕਾਲੀ ਦਲ ਦੀ ਵੀ ਸਖਤ ਨਿੰਦਾ ਕੀਤੀ। ਉਨਾਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਵੀ ਕਿਹਾ ਕਿ ਇਹ ਬਹੁਤ ਸ਼ਰਮਨਾਕ ਕਾਰਾ ਹੈ ਕਿ ਤੁਸੀਂ ਨਿੱਜੀ ਲਾਹਾ ਖੱਟਣ ਲਈ ਜਾਣਬੁੱਝ ਕੇ ਸੰਗਤਾਂ ਵੱਲੋਂ ਕੀਤੇ ਗਏ ਦਾਨ ਦੀ ਵਰਤੋਂ ਕਰ ਰਹੇ ਹੋ। ਉਨਾਂ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਹੀ ਕਾਲੇ ਖੇਤੀ ਕਾਨੂੰਨਾਂ ਨੂੰ ਲੋਕ ਸਭਾ ਵਿੱਚ ਸਮਰਥਨ ਦੇ ਕੇ ਆਪਣੀ ਭਰੋਸੇਯੋਗਤਾ ਗੁਆ ਲਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement