ਵਜ਼ੀਫ਼ੇ ਦੇ ਪੈਸੇ ਹੜੱਪਣ ਦੇ ਮਾਮਲੇ 'ਚ ਹਰਪਾਲ ਚੀਮਾ ਨੇ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਲਿਖਿਆ ਪੱਤਰ
Published : Jun 12, 2021, 5:29 pm IST
Updated : Jun 12, 2021, 5:33 pm IST
SHARE ARTICLE
Harpal Cheema wrote a letter to the National Commission
Harpal Cheema wrote a letter to the National Commission

ਮੰਤਰੀਆਂ ਦੇ ਭ੍ਰਿਸ਼ਟਾਚਾਰ ਕਾਰਨ ਦੋ ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵਿੱਚ ਡੁੱਬਿਆ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ)( Aam Aadmi Party (AAP) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ( Harpal Singh Cheema )  ਨੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ 'ਚ ਅਨੁਸੂਚਿਤ ਜਾਤੀਆਂ ( Scheduled Castes) ਦੇ ਦੋ ਲੱਖ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਹੜੱਪਣ ਦੇ ਦੋਸ ਤਹਿਤ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਮਿਸ਼ਨ ਦੇ ਸਾਹਮਣੇ ਤਲਬ ਕੀਤਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ।

Harpal Cheema writes to National Commission for Scheduled Castes regarding usurpation of scholarship money Harpal Cheema wrote a letter to the National Commission 

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ( Harpal Singh Cheema)  ਨੇ ਰਾਸਟਰੀ ਅਨੁਸੂਚਿਤ ਜਾਤੀਆਂ ਕਮਿਸਨ ਦੇ ਚੇਅਰਮੈਨ ਵਿਜੈ ਸਾਂਪਲਾ( Vijay Sampla, Chairman)  ਨੂੰ ਲਿਖੇ ਪੱਤਰ 'ਚ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ (  Captain Amarinder Singh) ਅਤੇ ਕਾਂਗਰਸ ਪਾਰਟੀ ਦੀ ਸਰਕਾਰ ਨੇ ਐਸ.ਸੀ ਵਰਗ ਦੇ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਵਿੱਚ ਵੱਡਾ ਘੁਟਾਲਾ ਕੀਤਾ ਹੈ, ਜਿਸ ਕਾਰਨ ਅੱਜ ਪੰਜਾਬ 'ਦੇ ਐਸ.ਸੀ ਵਿਦਿਆਰਥੀਆਂ ਦਾ ਜੀਵਨ ਬਰਬਾਦ ਹੋ ਰਿਹਾ ਹੈ ।

Harpal Cheema writes to National Commission for Scheduled Castes regarding usurpation of scholarship money Harpal Cheema wrote a letter to the National Commission 

ਹਰਪਾਲ ਸਿੰਘ ਚੀਮਾ( Harpal Singh Cheema)  ਨੇ ਕਮਿਸਨ ਨੂੰ ਲਿਖੇ ਪੱਤਰ ਰਾਹੀਂ ਪੰਜਾਬ ਦੇ ਵਿੱਤ ਅਤੇ ਯੋਜਨਾਵਾਂ ਮੰਤਰੀ ਮਨਪ੍ਰੀਤ ਸਿੰਘ ਬਾਦਲ ( Manpreet Singh Badal ) ਅਤੇ ਸਮਾਜਿਕ ਨਿਆਂ ਤੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਘੁਟਾਲਾ ਕਰਕੇ ਵਜੀਫੇ ਦੇ ਪੈਸਿਆਂ ਦੀ ਦੁਰਵਰਤੋਂ ਕੀਤੀ ਗਈ ਹੈ, ਜਿਸ ਕਾਰਨ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਵੱਲੋਂ ਲਗਭਗ ਦੋ ਲੱਖ ਤੋਂ ਵੱਧ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲਏ ਗਏ ਹਨ।

 

sadhu singh dharamsotSadhu singh dharamsot

ਚੀਮਾ ਨੇ ਕਿਹਾ ਵਜੀਫਾ ਰਕਮ ਨਾ ਮਿਲਣ ਕਾਰਨ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਉੱਤੇ ਸਵਾਲੀਆ ਨਿਸ਼ਾਨ ਲੱਗ ਚੁੱਕਾ ਹੈ। ਇਹ ਵਿਦਿਆਰਥੀ ਆਪਣੀ ਡਿਗਰੀ ਪ੍ਰਾਪਤ ਕਰਨ ਤੋਂ ਇਸੇ ਲਈ ਵਾਂਝੇ ਰਹਿ ਗਏ ਕਿ ਉਹ ਦਲਿਤ ਵਰਗ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਦੇ ਵਿਦਿਆਰਥੀਆਂ ਤੋਂ ਸਿੱਖਿਆ ਪ੍ਰਾਪਤੀ ਦਾ ਹੱਕ ਖੋਹਣ ਵਾਲੇ ਅਤੇ ਆਪਣੀ ਸੰਵਿਧਾਨਕ ਜਿੰਮੇਵਾਰੀ ਤੋਂ ਭੱਜਣ ਵਾਲੇ ਮੰਤਰੀਆਂ ਖਲਿਾਫ ਸਖਤ ਕਾਰਵਾਈ ਕੀਤੀ ਜਾਣੀ ਅਤਿ ਜ਼ਰੂਰੀ ਹੈ। ਦਲਿਤ ਬੱਚੇ ਪਹਿਲਾਂ ਹੀ ਅਨੇਕਾਂ ਮੁਸੀਬਤਾਂ ਸਹਿ ਕੇ ਉਚੇਰੀ ਸਿੱਖਿਆ ਤਕ ਪਹੁੰਚਦੇ ਹਨ, ਪ੍ਰੰਤੂ ਅਜਿਹੇ ਹਾਲਾਤਾਂ ਵਿੱਚ ਮੰਤਰੀਆਂ ਦੇ ਘੁਟਾਲਿਆਂ ਕਾਰਨ ਉਨ੍ਹਾਂ ਦਾ ਭਵਿੱਖ ਧੁੰਦਲਾ ਹੋ ਜਾਣਾ ਅਤਿ ਚਿੰਤਾਜਨਕ ਅਤੇ ਨਿੰਦਣਯੋਗ ਹੈ।

 

ਇਹ ਵੀ ਪੜ੍ਹੋ: ਭਾਰਤ-ਪਾਕਿਸਤਾਨ ਸਰਹੱਦ ’ਤੇ ਦਿਖਾਈ ਦਿੱਤਾ ਪਾਕਿ ਡਰੋਨ

 

ਹਰਪਾਲ ਸਿੰਘ ਚੀਮਾ( Harpal Singh Cheema)  ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੰਬੇ ਸਮੇਂ ਤੋਂ ਇਸ ਮੁੱਦੇ ਸਬੰਧੀ ਵਾਰ ਵਾਰ ਆਵਾਜ਼ ਚੁੱਕੀ ਗਈ ਹੈ, ਪ੍ਰੰਤੂ ਦਲਿਤ ਵਿਦਿਆਰਥੀਆਂ ਨੂੰ ਲੁੱਟਣ ਵਾਲੇ ਮੰਤਰੀਆਂ ਖਲਿਾਫ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਦੋਸ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਾਰਜਾਂ ਵਿੱਚ ਕੋਈ ਦਿਲਚਸਪੀ ਨਹੀਂ ਲੈ ਰਹੇ ਅਤੇ ਓੁਹਨਾਂ ਨੂੰ ਦਲਿਤ ਵਿਦਿਆਰਥੀਆਂ ਦੀ ਕੋਈ ਪ੍ਰਵਾਹ ਨਹੀਂ ਹੈ।

 

ਇਹ ਵੀ ਪੜ੍ਹੋ: 'ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਮਹਿੰਗੇ ਮੁੱਲ ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ'

 

 

ਚੀਮਾ ਨੇ ਰਾਸਟਰੀ ਅਨੁਸੂਚਿਤ ਜਾਤੀਆਂ ਕਮਿਸਨ ਦੇ ਮੁੱਖੀ ਤੋਂ ਮੰਗ ਕੀਤੀ ਹੈ ਕਿ ਇਸ ਘੁਟਾਲੇ ਵਿੱਚ ਸ਼ਾਮਲ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ( Manpreet Singh Badal )ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਦਲਿਤ ਬੱਚਿਆਂ ਦੇ ਹੱਕ ਮਾਰਨ ਅਤੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਦੇ ਦੋਸ ਤਹਿਤ ਕਮਿਸਨ ਦੇ ਰੂਲਜ ਅਨੁਸਾਰ  ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਚੀਮਾ ਨੇ ਕਿਹਾ ਕਿ ਅਜਿਹਾ ਕੀਤਾ ਜਾਣਾ ਅਤਿ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਦਲਿਤ ਬੱਚਿਆਂ ਦੇ ਭਵਿੱਖ ਨਾਲ ਇਸ ਪ੍ਰਕਾਰ ਖਿਲਵਾੜ ਕਰਨ ਦੀ ਜੁਅਰਤ ਨਾ ਕਰ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement