ਮੋਦੀ ਦੇ ਇਸ਼ਾਰੇ ਤੇ ਹੋਇਆ ਹੈ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਅਨੈਤਿਕ ਗੱਠਬੰਧਨ- ਰਾਘਵ ਚੱਢਾ
Published : Jun 12, 2021, 5:59 pm IST
Updated : Jun 12, 2021, 5:59 pm IST
SHARE ARTICLE
Raghav Chadha
Raghav Chadha

ਆਪ ਨੂੰ ਰੋਕਣ ਲਈ ਸਾਰੀਆਂ ਪਾਰਟੀਆਂ ਆਪਸ ਵਿਚ ਮਿਲ ਕੇ ਕਰ ਰਹੀਆਂ ਹਨ ਕਾਰਜ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ)( Aam Aadmi Party)  ਪੰਜਾਬ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ( shiromani Akali Dal (SAD Badal) and Bahujan Samaj Party )  ਨੂੰ ਪੰਜਾਬ ਵਿਰੋਧੀ ਅਤੇ ਨਾਪਾਕ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ (ਆਪ)( Aam Aadmi Party) ਦੀ ਸਰਕਾਰ ਦਾ ਰਾਹ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ(  Narendra Modi )  ਦੇ ਦਿਸਾ ਨਿਰਦੇਸਾਂ 'ਤੇ ਇਸ ਗਠਜੋੜ ਦਾ ਵਜੂਦ ਬਣਾਇਆ ਗਿਆ ਹੈ।

Unethical alliance between Akali Dal and Bahujan Samaj Party took place at behest of Modi:Unethical alliance between Akali Dal and Bahujan Samaj Party took place at behest of Modi:

ਸਨੀਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਆਪ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ( Raghav Chadha) ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ)( Aam Aadmi Party) ਨੂੰ ਲੋਕਾਂ ਵੱਲੋਂ ਮਿਲ ਰਹੇ ਪਿਆਰ ਤੋਂ ਪੰਜਾਬ ਵਿਰੋਧੀ ਪਾਰਟੀਆਂ ਘਬਰਾ ਰਹੀਆਂ ਹਨ। ਇਸ ਲਈ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਹੁਣ ਰਸਮੀ ਅਤੇ ਗੈਰ ਰਸਮੀ ਭਾਵ ਦੋ ਤਰ੍ਹਾਂ ਦੇ ਗੱਠਜੋੜ ਪੰਜਾਬ ਨੂੰ ਲੁੱਟਣ ਤੇ ਕੁੱਟਣ ਵਾਲੀਆਂ ਪਾਰਟੀਆਂ ਵੱਲੋਂ ਕੀਤੇ ਗਏ ਹਨ।

Unethical alliance between Akali Dal and Bahujan Samaj Party took place at behest of Modi:Unethical alliance between Akali Dal and Bahujan Samaj Party took place at behest of Modi:

ਚੱਢਾ ਨੇ ਕਿਹਾ ਕਿ ਪਹਿਲਾ ਰਸਮੀ ਗੱਠਜੋੜ  ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਦੇ ਰੂਪ ਵਿੱਚ ਸਾਹਮਣੇ ਆਇਆ ਹੈ, ਜਦੋਂ ਕਿ ਦੂਜਾ ਗੈਰ ਰਸਮੀ ਗਠਜੋੜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ, ਸ੍ਰੋਮਣੀ ਅਕਾਲੀ ਦਲ ਬਾਦਲ, ਬਹੁਜਨ ਸਮਾਜ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੈ।

CM PunjabCM Punjab

ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਕਠਪੁਤਲੀਆਂ ਪਾਰਟੀਆਂ ਹਨ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਬੌਸ ਮੰਨਦੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ, ਵਿਧਾਇਕ ਮਾਸਟਰ ਬਲਦੇਵ ਸਿੰਘ ਅਤੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਮੌਜੂਦ ਸਨ।

SAD and BSPSAD and BSP

ਆਪ ਆਗੂਆਂ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਆਪਣੇ ਆਪ ਨੂੰ ਦਲਿਤਾਂ ਦੀ ਅਗਵਾਈ ਵਾਲੀ ਪਾਰਟੀ ਦੱਸਦੀ ਹੈ ਪ੍ਰੰਤੂ ਦਲਿਤਾਂ ਉੱਤੇ ਅੱਤਿਆਚਾਰ ਕਰਨ ਵਾਲੇ ਅਕਾਲੀ ਦਲ ਨਾਲ ਮਿਲ ਕੇ ਕਾਰਜ ਕਰ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾਲ ਗੱਠਜੋੜ ਕਰਕੇ ਬਹੁਜਨ ਸਮਾਜ ਪਾਰਟੀ ਨੇ ਬਾਬੂ ਕਾਂਸ਼ੀ ਰਾਮ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਨੂੰ ਛਿੱਕੇ ਟੰਗ ਦਿੱਤਾ ਹੈ।

ਆਪ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਨੇ ਹੀ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਲਿਖੇ ਸੰਵਿਧਾਨ ਦੀਆਂ ਕਾਪੀਆਂ ਸਾੜੀਆਂ ਸਨ ਅਤੇ ਬਾਬਾ ਸਾਹਿਬ ਖ਼ਿਲਾਫ਼ ਪ੍ਰਦਰਸ਼ਨ ਕੀਤੇ ਸਨ ਅਤੇ ਅੱਜ ਬਸਪਾ ਉਨ੍ਹਾਂ ਦੇ ਨਾਲ ਹੀ ਗਠਬੰਧਨ ਕਰਕੇ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਭਾਜਪਾ ਦੇ ਸਮੇਂ ਦੌਰਾਨ ਹੀ ਦਲਿਤਾਂ ਉੱਤੇ ਸਭ ਤੋਂ ਵੱਧ ਅੱਤਿਆਚਾਰ ਹੋਏ ਹਨ ਅਤੇ ਦਲਿਤਾਂ ਦੀਆਂ ਧੀਆਂ ਨੂੰ ਬੱਸਾਂ ਵਿੱਚੋਂ ਉਤਾਰ ਉਤਾਰ ਕੇ ਸੁੱਟਿਆ ਗਿਆ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਦਲ ਇਸ ਸਮੇਂ ਆਪਣਾ ਵਜੂਦ ਗੁਆ ਚੁੱਕਿਆ ਹੈ ਅਤੇ ਬਸਪਾ ਦਾ ਵੀ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ ਇਸ ਲਈ ਜ਼ੀਰੋ ਅਤੇ ਜ਼ੀਰੋ ਮਿਲ ਕੇ ਜ਼ੀਰੋ ਹੀ ਬਣਨਗੇ। ਉਨ੍ਹਾਂ ਕਿਹਾ ਕਿ ਬਾਬੂ ਕਾਂਸ਼ੀ ਰਾਮ ਦੀ ਮੌਤ ਤੋਂ ਬਾਅਦ ਬਸਪਾ ਧਨਾਢਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ ਤੇ ਜਿਸ ਤਰ੍ਹਾਂ ਪੰਜਾਬ ਵਿੱਚ ਅਕਾਲੀ ਦਲ ਨੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਉਸ ਨੀਤੀ ਤੇ ਕੰਮ ਕਰਦਿਆਂ ਬਸਪਾ ਨੇ ਵੀ ਭ੍ਰਿਸ਼ਟਾਚਾਰ ਦੀ ਹੱਦ ਪੁਗਾਈ ਹੈ।

 

  ਇਹ ਵੀ ਪੜ੍ਹੋ: ਵਜ਼ੀਫ਼ੇ ਦੇ ਪੈਸੇ ਹੜੱਪਣ ਦੇ ਮਾਮਲੇ 'ਚ ਹਰਪਾਲ ਚੀਮਾ ਨੇ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਲਿਖਿਆ ਪੱਤਰ

 

ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਪਿੱਠ ਚ ਛੁਰਾ ਮਾਰ ਕੇ ਕਾਲੇ ਕਾਨੂੰਨਾਂ ਉੱਤੇ ਹਸਤਾਖਰ ਕਰਨ ਵਾਲੀ ਅਕਾਲੀ ਦਲ ਨਾਲ ਬਸਪਾ ਵੱਲੋਂ ਗੱਠਜੋੜ ਕਰਕੇ ਕਿਸਾਨ-ਖੇਤ ਮਜਦੂਰ  ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਗ਼ਰੀਬ ਬੱਚਿਆਂ ਦੇ ਵਜੀਫਾ ਘੁਟਾਲੇ ਕਾਰਨ ਅੱਜ ਵੀ ਦਲਿਤ ਬੱਚਿਆਂ ਦੇ ਡਿਗਰੀਆਂ ਰੋਕੀਆਂ ਗਈਆਂ ਹਨ ਜਿਸ ਕਾਰਨ ਉਹ ਉਚੇਰੀ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement