
ਭਗਵਾਨ ਮਾਨ ਸਰਕਾਰ ਲੋਕਾਂ ਦਾ ਧਿਆਨ ਭਟਕਾਉਣ ਦਾ ਕੰਮ ਕਰ ਰਹੀ ਹੈ - ਮਮਤਾ ਆਸ਼ੂ
ਚੰਡੀਗੜ੍ਹ - ਅੱਜ ਠੇਕੇਦਾਰਾਂ ਦੀ ਯੂਨੀਅਨ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿਚ ਧੋਖਾਧੜੀ ਦਾ ਦੋਸ਼ ਲਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਉਨ੍ਹਾਂ ਨੂੰ ਨੋਟਿਸ ਵੀ ਭੇਜਿਆ ਹੈ, ਪਰ ਇਸ ਮਾਮਲੇ 'ਚ ਹੁਣ ਤੱਕ ਉਨ੍ਹਾਂ ਤੋਂ ਪੁੱਛਗਿੱਛ ਨਹੀਂ ਕੀਤੀ ਗਈ ਹੈ। ਇਸ ਸਬੰਧੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਕਿਹਾ ਕਿ ਦੋਸ਼ ਤਾਂ ਲੱਗਦੇ ਹੀ ਰਹਿੰਦੇ ਹਨ। ਜੇਕਰ ਕਿਸੇ ਨੇ ਲੋਕਾਂ ਦੀ ਸੇਵਾ ਲਈ ਸਿਆਸਤ ਵਿਚ ਆਉਣਾ ਹੋਵੇ ਤਾਂ ਸਿਆਸੀ ਪਾਰਟੀਆਂ ਦੋਸ਼ ਲਾਉਂਦੀਆਂ ਰਹਿੰਦੀਆਂ ਹਨ। ਮਮਤਾ ਆਸ਼ੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਹਰ ਫਰੰਟ 'ਤੇ ਫੇਲ੍ਹ ਸਾਬਤ ਹੋ ਰਹੀ ਹੈ।
Bharat Bhushan Ashu
ਸਰਕਾਰ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਦੋਸ਼ ਲਗਾ ਰਹੀ ਹੈ। ਕੋਈ ਵੀ ਇਲਜ਼ਾਮ ਲਗਾ ਸਕਦਾ ਹੈ। ਉਨ੍ਹਾਂ ਉਦਾਹਰਣ ਦਿੰਦਿਆਂ ਕਿਹਾ ਕਿ ਜੇਕਰ ਮੈਂ ਇਹ ਦੋਸ਼ ਲਗਾਵਾਂ ਕਿ ਭਗਵੰਤ ਮਾਨ ਨੇ ਮੇਰੇ ਤੋਂ 5 ਲੱਖ ਰੁਪਏ ਦੀ ਮੰਗ ਕੀਤੀ ਹੈ? ਫਿਰ ਕੋਈ ਮੰਨ ਲਵੇਗਾ ਦੋਸ਼ ਲਾਉਣਾ ਆਸਾਨ ਹੈ, ਸਾਬਤ ਕਰਨਾ ਔਖਾ ਹੈ।
ਮਮਤਾ ਆਸ਼ੂ ਨੇ ਕਿਹਾ ਕਿ ਜੇਕਰ ਆਸ਼ੂ ਨੇ ਕੋਈ ਗਲਤ ਕੰਮ ਕੀਤਾ ਹੈ ਤਾਂ ਉਹਨਾਂ ਨੂੰ ਸਜ਼ਾ ਭੁਗਤਣੀ ਪਵੇਗੀ। ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਬਦਨਾਮ ਕਰਨ ਵਾਲਿਆਂ ਨੂੰ ਸਜ਼ਾ ਦਿੱਤੀ ਜਾਵੇਗੀ।
ਭਾਰਤ ਭੂਸ਼ਣ ਆਸ਼ੂ ਸੰਗਰੂਰ ਜ਼ਿਮਨੀ ਚੋਣ ਬਰਨਾਲਾ ਵਿਚ ਰੁੱਝੇ ਹੋਏ ਹਨ। ਪਿਛਲੇ 10 ਦਿਨਾਂ ਤੋਂ ਉੱਥੇ ਹੀ ਹਨ। ਕੋਈ ਵੀ ਵਰਕਰ ਫੈਲਾਈਆਂ ਜਾ ਰਹੀਆਂ ਅਫਵਾਹਾਂ ਵੱਲ ਧਿਆਨ ਨਾ ਦੇਵੇ। ਉਹਨਾਂ ਕਿਹਾ ਕਿ ਸਰਕਾਰ ਇਹ ਸਭ ਗਲਤ ਖ਼ਬਰਾਂ ਫੈਲਾ ਰਹੀ ਹੈ ਕਿ ਪੁਰਾਣੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕ ਜਾਵੇ ਤੇ ਉਹਨਾਂ ਤੋਂ ਕੋਈ ਸਵਾਲ ਨਾ ਕੀਤਾ ਜਾਵੇ। ਉਹਨਾਂ ਕਿਹਾ ਕਿ ਜਦੋਂ ਕੋਈ ਲੀਡਰ ਬਣਦਾ ਹੈ ਤਾਂ ਬਹੁਤ ਭੌਂਕਦੇ ਨੇ ਭੌਕਣ ਦਿਓ।