
ਹਸਪਤਾਲ 'ਚ ਕਰਵਾਇਆ ਦਾਖਲ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
Parkash Singh Badal
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. 'ਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਉਦੋਂ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਸੀ ਪਰ ਹੁਣ ਖਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਦੀ ਸਿਹਤ ਇਕ ਵਾਰ ਫਿਰ ਵਿਗੜ ਗਈ ਹੈ।
Parkash Singh Badal
ਦੱਸ ਦੇਈਏ ਕਿ ਇਸ ਤੋਂ ਪਹਿਲਾਂ 6 ਜੂਨ ਨੂੰ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਦੀ ਸਮੱਸਿਆ ਕਾਰਨ ਪੀਜੀਆਈਐਮਈਆਰ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਸ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਇਸ ਸਾਲ ਦੇ ਸ਼ੁਰੂ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਕਰੋਨਾ ਇਨਫੈਕਸ਼ਨ ਵੀ ਹੋਇਆ ਸੀ, ਫਿਰ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ