ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗਰੋਹ ਦਾ ਇਕ ਮੈਂਬਰ ਹਥਿਆਰਾਂ ਸਮੇਤ ਕਾਬੂ
Published : Jun 12, 2022, 6:50 am IST
Updated : Jun 12, 2022, 6:50 am IST
SHARE ARTICLE
image
image

ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗਰੋਹ ਦਾ ਇਕ ਮੈਂਬਰ ਹਥਿਆਰਾਂ ਸਮੇਤ ਕਾਬੂ


ਸ੍ਰੀ ਮੁਕਤਸਰ ਸਾਹਿਬ, 11 ਜੂਨ (ਪ.ਪ.) : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ  ਵੱਡੀ ਕਾਮਯਾਬੀ ਮਿਲੀ ਹੈ | ਦਰਅਸਲ ਪੁਲਿਸ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗਰੋਹ ਨਾਲ ਸਬੰਧਤ ਇਕ ਗੈਂਗਸਟਰ ਨੂੰ  3 ਪਿਸਤੌਲਾਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਅੱਜ ਫ਼ਰੀਦਕੋਟ ਰੇਂਜ ਦੇ ਆਈ ਜੀ ਪ੍ਰਦੀਪ ਕੁਮਾਰ ਯਾਦਵ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਕਰ ਕੇ ਦਿਤੀ ਹੈ |
ਗੈਂਗਸਟਰ ਦਾ ਨਾਮ ਗੁਰਦੀਪ ਸਿੰਘ ਉਰਫ਼ ਗੀਤਾ ਹੈ ਜੋ ਕਿ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦੇ ਪਿੰਡ ਕਿੰਗਰਾ ਦਾ ਵਾਸੀ ਹੈ | ਗੁਰਦੀਪ ਸਿੰਘ ਗੀਟਾ ਤੋਂ ਤਿੰਨ ਪਿਸਤੌਲ ਜਿਨ੍ਹਾਂ ਵਿਚੋਂ ਦੋ ਪਿਸਤੌਲ 32 ਬੋਰ ਅਤੇ ਇਕ 12 ਬੋਰ ਦਾ ਦੇਸੀ ਪਿਸਤੌਲ ਬਰਾਮਦ ਕੀਤਾ ਗਿਆ ਹੈ | ਪੁਛਗਿਛ ਦੌਰਾਨ ਗੀਤਾ ਨੇ ਦਸਿਆ ਕਿ ਇਸ ਤੋਂ ਇਲਾਵਾ ਉਸ ਨੇ ਸੱਤ ਹੋਰ ਹਥਿਆਰ ਗੋਲਡੀ ਬਰਾੜ ਅਤੇ ਮਨਪ੍ਰੀਤ ਮੰਨਾ ਦੇ ਕਹਿਣ ਤੇ ਵੱਖ-ਵੱਖ ਗੈਂਗਸਟਰਾਂ ਨੂੰ  ਦਿਤੇ ਹਨ | ਪ੍ਰਦੀਪ ਕੁਮਾਰ ਯਾਦਵ ਨੇ ਦਸਿਆ ਕਿ ਗੀਤਾ ਤੇ ਪੰਜਾਬ ਅਤੇ ਹਰਿਆਣਾ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਪਹਿਲਾਂ ਵੀ ਦਰਜ ਹਨ | ਹੁਣ ਇਸ ਸਬੰਧੀ ਲੰਬੀ ਥਾਣੇ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਗੀਟਾ ਮੁੱਖ ਤੌਰ 'ਤੇ ਅਸਲਾ ਗੈਂਗਸਟਰਾਂ ਦੇ ਕਹਿਣ ਤੇ ਅੱਗੇ ਪਹੁੰਚਾਉਣ ਦਾ ਕੰਮ ਕਰਦਾ ਸੀ, ਗੀਟਾ ਅਸਲਾ ਕਿੱਥੋਂ ਲਿਆਉਂਦਾ ਸੀ ਇਸ ਸਬੰਧੀ ਅਜੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ  ਅਤੇ ਇਸ ਮਾਮਲੇ ਵਿਚ ਹੋਰ ਵੀ ਖੁਲਾਸੇ ਹੋਣਗੇ |
ਇਸ ਤੋਂ ਇਲਾਵਾ ਪ੍ਰਦੀਪ ਯਾਦਵ ਨੇ ਦੱਸਿਆ ਕਿ ਰਾਜਨ ਜਾਟ ਨਾਮ ਦੇ ਇੱਕ ਗੈਂਗਸਟਰ ਨੂੰ  2019 ਵਿਚ ਮਲੋਟ 'ਚ ਹੋਏ ਮੰਨਾ ਦੇ ਕਤਲ ਕਾਂਡ ਦੇ ਮਾਮਲੇ 'ਚ ਪੁੱਛ-ਗਿੱਛ ਲਈ ਰਿਮਾਂਡ 'ਤੇ ਲਿਆਂਦਾ ਗਿਆ ਹੈ, ਜਿਸ ਤੋਂ ਵੱਖ ਵੱਖ ਮਾਮਲਿਆਂ ਦੇ ਵਿਚ ਕਾਫੀ ਇਨਪੁੱਟ ਪ੍ਰਾਪਤ ਹੋ ਰਹੀਆਂ ਹਨ | ਇਸ ਸੰਬੰਧ ਵਿਚ ਪੁਲਿਸ ਜਲਦ ਹੋਰ ਖੁਲਾਸੇ ਕਰੇਗੀ |

 

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement