ਮਾਨ ਸਰਕਾਰ ‘ਪੰਜਾਬ ਯੂਨੀਵਰਸਿਟੀ’ ਨੂੰ ਕਿਸੇ ਵੀ ਕੀਮਤ ’ਤੇ ਨਰਿੰਦਰ ਮੋਦੀ ਨੂੰ ਹੜੱਪਣ ਨਹੀਂ ਦੇਵੇਗੀ: ‘ਆਪ’
Published : Jun 12, 2022, 5:08 pm IST
Updated : Jun 12, 2022, 5:09 pm IST
SHARE ARTICLE
Malvinder Singh Kang
Malvinder Singh Kang

-ਪੀ.ਯੂ ’ਤੇ ਪੰਜਾਬ ਦਾ ਸੰਵਿਧਾਨਕ, ਜ਼ਜਬਾਤੀ ਅਤੇ ਇਤਿਹਾਸਕ ਹੱਕ: ਮਲਵਿੰਦਰ ਸਿੰਘ ਕੰਗ

-ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਭਾਜਪਾ ਨੇ ਪੰਜਾਬ ਦੀਆਂ ਮਹਾਨ ਯੂਨੀਵਰਸਿਟੀਆਂ ਨੂੰ ਕੀਤਾ ਬਰਬਾਦ: ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ - ‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ’  ਪੰਜਾਬ ਦੀ ਵਿਰਾਸਤ ਹੈ ਅਤੇ ਭਗਵੰਤ ਮਾਨ ਸਰਕਾਰ ਇਸ ਵਿਰਾਸਤ ਨੂੰ ਕਿਸੇ ਵੀ ਕੀਮਤ ’ਤੇ ਹੜੱਪਣ ਨਹੀਂ ਦੇਵੇਗੀ। ਮੋਦੀ ਸਰਕਾਰ ਵੱਲੋਂ ਪੰਜਾਬ ਦੀਆਂ ਵਿਰਾਸਤੀ ਸਿੱਖਿਆ ਸੰਸਥਾਵਾਂ ’ਤੇ ਕਬਜਾ ਕਰਨ ਦੀ ਸੋਚ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰੇਗੀ।’ ਇਹ ਪ੍ਰਗਟਾਵਾ ਕਰਦਿਆ ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੋਦੀ ਸਰਕਾਰ ’ਤੇ ਪੰਜਾਬ ਦੇ ਸਾਧਨਾਂ ਅਤੇ ਵਿਰਾਸਤੀ ਸੰਸਥਾਵਾਂ ’ਤੇ ਕਬਜ਼ੇ ਕਰਨ ਦੋਸ਼ ਲਾਇਆ ਹੈ।

Punjab university Chandigarh Punjab university Chandigarh

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਮਲਵਿੰਦਰ ਸਿੰਘ ਕੰਗ ਨੇ ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਕੋਲੋਂ ਖੋਹਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ, ‘‘ਪੰਜਾਬ ਯੂਨੀਵਰਸਿਟੀ (ਪੀ.ਯੂ) ’ਤੇ ਪੰਜਾਬ ਸੂਬੇ ਦਾ ਸੰਵਿਧਾਨਕ, ਜ਼ਜਬਾਤੀ ਅਤੇ ਇਤਿਹਾਸਕ ਹੱਕ ਹੈ। ਇਹ ਸਾਡੀ ਸ਼ਾਨਦਾਰ ਅਤੇ ਗੌਰਵਮਈ ਵਿਰਾਸਤ ਹੈ। ਪੀ. ਯੂ ਨੇ ਖੋਜ, ਖੇਡਾਂ, ਵਿਦਿਅਕ ਅਤੇ ਰਾਜਨੀਤਿਕ ਖੇਤਰਾਂ ’ਚ ਮਾਰਕੇਬਾਜ ਉਪਲੱਬਧੀਆਂ ਪ੍ਰਾਪਤ ਕੀਤੀਆਂ ਹਨ। ਪੰਜਾਬ ਦੀਆਂ ਵਿਰਾਸਤਾਂ ਅਤੇ ਹੱਕਾਂ ਦੀ ਰੱਖਿਆ ਬਾਰੇ ਆਮ ਆਦਮੀ ਪਾਰਟੀ ਕੋਈ ਸਮਝੌਤਾ ਨਹੀਂ ਕਰੇਗੀ।’’

Malvinder Singh KangMalvinder Singh Kang

ਕੰਗ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਂਝੇ ਤੇ ਮਹਾਂਪੰਜਾਬ ਦੀ ਵਿਰਾਸਤ ਹੈ ਅਤੇ ਇਸ ਸੰਸਥਾ ਨੇ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਹੈ। ਦੇਸ਼ ਦੀ ਵੰਡ ਤੋਂ ਬਾਅਦ ਪੰਜਾਬ ਦੀ ਇਸ ਵਿਰਾਸਤ ਨੂੰ ਕਾਇਮ ਰੱਖਦਿਆਂ ਪਹਿਲਾਂ ਸ਼ਿਮਲੇ ਅਤੇ ਫਿਰ ਚੜ੍ਹਦੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ ਸਥਾਪਤ ਕੀਤਾ ਗਿਆ ਸੀ। ਇਸ ਲਈ ਪੰਜਾਬ ਯੂਨੀਵਰਸਿਟੀ ਉਤੇ ਕੇਵਲ ਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕੋਈ ਵੀ ਕੇਂਦਰ ਸਰਕਾਰ ਇਸ ਵਿਰਾਸਤ ਨੂੰ ਪੰਜਾਬ ਤੋਂ ਖੋਹ ਨਹੀਂ ਸਕਦੀ।

PM ModiPM Modi

ਆਪ’ ਆਗੂ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਮੇਤ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ’ਤੇ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰਨ ਅਤੇ ਵਿਰਾਸਤਾਂ ਨੂੰ ਬਰਬਾਦ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ’ਤੇ ਲੰਮਾਂ ਸਮਾਂ ਰਾਜ ਕਰਨ ਵਾਲੀਆਂ ਇਨਾਂ ਪਾਰਟੀਆਂ ਨੇ ਸੂਬੇ ਦੀਆਂ ਸਾਰੀਆਂ ਮਹਾਨ ਯੂਨੀਵਰਸਿਟੀਆਂ ਨੂੰ ਬਰਬਾਦ ਕਰ ਦਿੱਤਾ ਹੈ। ਜਾਣਬੁੱਝ ਕੇ ਆਰਥਿਕ ਤੌਰ ’ਤੇ ਕਮਜ਼ੋਰ ਕੀਤੀ ਗਈ ਪੰਜਾਬ ਯੂਨੀਵਰਸਿਟੀ ’ਤੇ ਹੁਣ ਮੋਦੀ ਸਰਕਾਰ ਇੱਕ ਸਾਜਿਸ ਤਹਿਤ ਕਬਜਾ ਕਰਨਾ ਚਾਹੁੰਦੀ ਹੈ, ਤਾਂ ਜੋ ਪੰਜਾਬ ਦੀ ਵਿਲੱਖਣਤਾ ਅਤੇ ਚੜ੍ਹਦੀ ਕਲਾ ਦੇ ਜ਼ਜਬੇ ਨੂੰ ਖ਼ਤਮ ਕੀਤਾ ਜਾ ਸਕੇ।  ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦੀ ਰੱਖਿਆ ਅਤੇ ਹੋਂਦ ਬਚਾਉਣ ਪ੍ਰਤੀ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਪੰਜਾਬ ਯੂਨੀਵਰਸਿਟੀ ’ਤੇ ਮੋਦੀ ਸਰਕਾਰ ਨੂੰ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement