ਦਿੱਲੀ ਤੇ ਪੰਜਾਬ ਵਾਂਗ 'ਆਪ' ਦਾ ਸਮਰਥਨ ਕਰਨ ਹਿਮਾਚਲ ਦੇ ਲੋਕ : ਮੁੱਖ ਮੰਤਰੀ ਭਗਵੰਤ ਮਾਨ
Published : Jun 12, 2022, 6:53 am IST
Updated : Jun 12, 2022, 6:53 am IST
SHARE ARTICLE
image
image

ਦਿੱਲੀ ਤੇ ਪੰਜਾਬ ਵਾਂਗ 'ਆਪ' ਦਾ ਸਮਰਥਨ ਕਰਨ ਹਿਮਾਚਲ ਦੇ ਲੋਕ : ਮੁੱਖ ਮੰਤਰੀ ਭਗਵੰਤ ਮਾਨ

ਕਿਹਾ, ਕਾਂਗਰਸ ਅਤੇ ਭਾਜਪਾ ਨੇ ਲੋਕਾਂ ਦਾ ਪੈਸਾ ਲੁੱਟਣ ਲਈ ਇਕ-ਦੂਜੇ ਨਾਲ ਦੋਸਤਾਨਾ ਮੈਚ ਖੇਡਿਆ

ਹਮੀਰਪੁਰ, 11 ਜੂਨ : ਕਾਂਗਰਸ ਤੇ ਭਾਜਪਾ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅੰਗਰੇਜ਼ਾਂ ਨੇ ਭਾਰਤ ਨੂੰ  200 ਸਾਲ ਗ਼ੁਲਾਮ ਬਣਾਇਆ ਪਰ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਨੇ ਸਾਨੂੰ ਵਾਰੋ-ਵਾਰੀ ਪੰਜ-ਪੰਜ ਸਾਲ ਲਈ ਗ਼ੁਲਾਮੀ ਵਿਚ ਰਖਿਆ | 
ਅੱਜ ਇਥੇ ਇਕ ਪ੍ਰਭਾਵਸ਼ਾਲੀ ਇਕੱਠ ਨੂੰ  ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਲੋਕਾਂ ਦਾ ਪੈਸਾ ਲੁੱਟਣ ਲਈ ਇਕ-ਦੂਜੇ ਨਾਲ ਦੋਸਤਾਨਾ ਮੈਚ ਖੇਡਿਆ | ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਵਾਂਗ ਇਨ੍ਹਾਂ ਪਾਰਟੀਆਂ ਨੇ ਵੀ ਲੋਕਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਪਰ ਲੋਕਾਂ ਕੋਲ ਉਨ੍ਹਾਂ ਨੂੰ  ਵਾਰ-ਵਾਰ ਚੁਣਨ ਤੋਂ ਇਲਾਵਾ ਹੋਰ ਕੋਈ ਚਾਰਾ ਵੀ ਨਹੀਂ ਸੀ | ਭਗਵੰਤ ਮਾਨ ਨੇ ਕਿਹਾ ਕਿ ਹੁਣ 'ਆਪ' ਦੇ ਰੂਪ 'ਚ ਲੋਕਾਂ ਨੂੰ  ਦੇਸ਼ 'ਚ ਬਦਲਾਅ ਲਿਆਉਣ ਲਈ ਬਦਲ ਮਿਲਿਆ ਹੈ ਅਤੇ ਲੋਕ 'ਆਪ' ਨੂੰ  ਚੁਣ ਕੇ ਭਾਜਪਾ ਅਤੇ ਕਾਂਗਰਸ ਨੂੰ  ਨਕਾਰ ਰਹੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਤੋਂ ਸ਼ੁਰੂ ਹੋਈ ਬਦਲਾਅ ਦੀ ਹਨੇਰੀ ਨੇ ਪੰਜਾਬ ਵਿਚ ਅਪਣਾ ਪੂਰਾ ਅਸਰ ਦਿਖਾਇਆ ਅਤੇ ਹੁਣ ਇਹ ਸਮੁੱਚੇ ਦੇਸ਼ ਵਿਚ ਹੂੰਝਾ ਫੇਰਨ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ 'ਆਪ' ਹਿਮਾਚਲ ਪ੍ਰਦੇਸ਼ 'ਚ ਵੀ ਸਿਆਸੀ ਝੱਖੜ ਝੁਲਾਉਣ ਲਈ ਤਿਆਰ ਹੈ ਅਤੇ ਕਾਂਗਰਸ ਤੇ ਭਾਜਪਾ ਨੂੰ  ਪਹਾੜੀ ਸੂਬੇ 'ਚੋਂ ਬਾਹਰ ਦਾ ਰਸਤਾ ਵਿਖਾ ਦਿਤਾ ਜਾਵੇਗਾ | 
ਭਗਵੰਤ ਮਾਨ ਨੇ ਲੋਕਾਂ ਨੂੰ  ਇਕ ਨਵਾਂ ਅਤੇ ਖ਼ੁਸ਼ਹਾਲ ਹਿਮਾਚਲ ਸਿਰਜਣ ਲਈ ਕਾਂਗਰਸ ਅਤੇ ਭਾਜਪਾ ਨੂੰ  ਸੱਤਾ ਤੋਂ ਲਾਂਭੇ ਕਰਨ ਦੀ ਅਪੀਲ ਕੀਤੀ | ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ 50 ਸਾਲ ਦੀ ਉਮਰ ਪਾਰ ਕਰਨ ਦੇ ਬਾਵਜੂਦ ਨਹਿਰੂ-ਗਾਂਧੀ ਪਰਵਾਰ ਦਾ ਇਹ ਸਪੁੱਤਰ ਅੱਜ ਵੀ ਨੌਜਵਾਨ ਆਗੂ ਹੈ | ਉਨ੍ਹਾਂ ਕਿਹਾ ਕਿ 37 ਸਾਲ ਦੀ ਉਮਰ ਪਾਰ ਕਰਨ ਤੋਂ ਬਾਅਦ 
ਕਿਸੇ ਨੌਜਵਾਨ ਨੂੰ  ਸਰਕਾਰੀ ਨੌਕਰੀ ਦੇਣ ਤੋਂ ਤਾਂ ਰੋਕ ਦਿਤਾ ਜਾਂਦਾ ਹੈ ਪਰ ਦੂਜੇ ਪਾਸੇ 94 ਸਾਲ ਦਾ ਵਿਅਕਤੀ ਵਿਧਾਇਕ ਜਾਂ ਐਮ.ਪੀ. ਬਣਨ ਲਈ ਚੋਣ ਲੜਦਾ ਹੈ ਜੋ ਕਿ ਸਰਾਸਰ ਗਲਤ ਹੈ | ਭਗਵੰਤ ਮਾਨ ਨੇ ਕਿਹਾ ਕਿ 'ਆਪ' ਦੇਸ਼ 'ਚ ਬਦਲਾਅ ਦਾ ਧੁਰਾ ਹੈ, ਜਿਸ ਦੀ ਝਲਕ ਪੰਜਾਬ 'ਚ ਆਪ ਦੇ 70 ਤੋਂ ਵੱਧ ਵਿਧਾਇਕਾਂ ਤੋਂ ਦਿਸ ਜਾਂਦੀ ਹੈ ਕਿਉਂ ਜੋ ਇਹ ਵਿਧਾਇਕ 35 ਸਾਲ ਤੋਂ ਵੀ ਘੱਟ ਉਮਰ ਦੇ ਹਨ | ਭਗਵੰਤ ਮਾਨ ਨੇ ਕਿਹਾ ਕਿ ਮਿਆਰੀ ਸਿੱਖਿਆ ਰਾਹੀਂ ਆਮ ਆਦਮੀ ਨੂੰ  ਸਮਰੱਥਵਾਨ ਬਣਾਉਣ ਲਈ ਲੋਕਾਂ ਨੂੰ  'ਆਪ' ਦਾ ਸਮਰਥਨ ਕਰਨਾ ਚਾਹੀਦਾ ਹੈ ਜਿਵੇਂ ਕਿ ਦਿੱਲੀ ਅਤੇ ਪੰਜਾਬ ਵਿਚ ਹੋਇਆ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਲੀਡਰਾਂ ਦੇ ਬੋਲਣ ਨਾਲ ਗ਼ਰੀਬੀ ਦੂਰ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਸਿੱਖਿਆ ਉਹ ਰਸਤਾ ਹੈ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗੁਰਬਤ ਤੋਂ ਬਾਹਰ ਕੱਢ ਸਕਦਾ ਹੈ | ਭਗਵੰਤ ਮਾਨ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕ ਪਹਾੜੀ ਸੂਬੇ ਦੀ ਕਾਇਆ ਕਲਪ ਲਈ ਦਿੱਲੀ ਤੇ ਪੰਜਾਬ ਵਰਗੀ ਇਮਾਨਦਾਰ ਅਤੇ ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ |
ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਭਾਵੁਕ ਸਾਂਝ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਦਿਨਾਂ ਨੂੰ  ਯਾਦ ਕੀਤਾ ਜਦੋਂ ਉਹ ਸੂਬੇ ਦੇ ਦੌਰੇ 'ਤੇ ਆਉਂਦੇ ਸਨ | ਉਨ੍ਹਾਂ ਕਿਹਾ ਕਿ ਦੇਵ ਭੂਮੀ ਹਿਮਾਚਲ ਪ੍ਰਦੇਸ਼ ਭਾਗਾਂ ਵਾਲੀ ਧਰਤੀ ਹੈ ਅਤੇ ਇਥੇ ਆ ਕੇ ਆਪਣੇ ਆਪ ਨੂੰ  ਸੁਭਾਗਾ ਸਮਝਦੇ ਹਨ | ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ ਅਤੇ ਕਾਬਲ ਹਨ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਸੂਬੇ ਦੀ ਤਰੱਕੀ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਉਨ੍ਹਾਂ ਦੀ ਅਥਾਹ ਸਮਰੱਥਾ ਨੂੰ  ਤਲਾਸ਼ਿਆ ਜਾਵੇ |     (ਏਜੰਸੀ)


 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement