ਪੰਜਾਬ ਮੰਡੀ ਬੋਰਡ ਵੱਲੋਂ ਪੇਂਡੂ ਲਿੰਕ ਸੜਕਾਂ 'ਤੇ ਬਰਮਾਂ ਦੀ ਮੁੜ ਉਸਾਰੀ ਲਈ ਸੂਬਾ ਭਰ ਵਿਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ
Published : Jun 12, 2022, 4:53 pm IST
Updated : Jun 12, 2022, 4:54 pm IST
SHARE ARTICLE
PUNJAB MANDI BOARD LAUNCHES SPECIAL DRIVE FOR RE-CONSTRUCTION OF BERMS ON RURAL LINK ROADS
PUNJAB MANDI BOARD LAUNCHES SPECIAL DRIVE FOR RE-CONSTRUCTION OF BERMS ON RURAL LINK ROADS

ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੁਣ ਤੱਕ 2500 ਕਿਲੋਮੀਟਰ ਸੜਕਾਂ ਨੂੰ ਕੀਤਾ ਕਵਰ 

ਚੰਡੀਗੜ੍ਹ : ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਮੰਡੀ ਬੋਰਡ ਨੇ ਕਣਕ ਦੀ ਵਾਢੀ ਦੇ ਸੀਜ਼ਨ ਤੋਂ ਬਾਅਦ ਕਿਸਾਨਾਂ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਪੇਂਡੂ ਲਿੰਕ ਸੜਕਾਂ ਦੇ ਕਿਨਾਰੇ 'ਤੇ ਬਰਮਾਂ (ਕੱਚੇ ਕਿਨਾਰੇ) ਦੇ ਮੁੜ ਨਿਰਮਾਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ।

ਇਸ ਮੁਹਿੰਮ ਤਹਿਤ ਹੁਣ ਤੱਕ ਕਰੀਬ 2500 ਕਿਲੋਮੀਟਰ ਲਿੰਕ ਸੜਕਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ। ਗੌਰਤਲਬ ਹੈ ਕਿ ਸੜਕ ਦੀਆਂ ਬਰਮਾਂ ਨਾ ਹੋਣ ਕਰਕੇ ਕਈ ਹਾਦਸੇ ਵਾਪਰਨ ਤੋਂ ਇਲਾਵਾ ਨਵੀਆਂ ਬਣੀਆਂ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਕਈ ਲਿੰਕ ਸੜਕਾਂ ਦੇ ਨਾਲ ਬਰਮਾਂ ਨਾ ਹੋਣ ਕਰਕੇ ਰਾਹਗੀਰਾਂ ਨੂੰ ਖੱਜਲ-ਖੁਆਰ ਹੋਣਾ ਪਿਆ ਕਿਉਂਕਿ ਇਸ ਨਾਲ ਪੇਂਡੂ ਲਿੰਕ ਸੜਕਾਂ ਤੰਗ ਹੋ ਗਈਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

PUNJAB MANDI BOARD LAUNCHES SPECIAL DRIVE FOR RE-CONSTRUCTION OF BERMS ON RURAL LINK ROADSPUNJAB MANDI BOARD LAUNCHES SPECIAL DRIVE FOR RE-CONSTRUCTION OF BERMS ON RURAL LINK ROADS

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸਰਵਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਕਈ ਉਪਰਾਲੇ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਹਿੱਸੇ ਵਜੋਂ ਮੰਡੀ ਬੋਰਡ ਨੇ ਲਿੰਕ ਸੜਕਾਂ ਦੇ ਦੋਵੇਂ ਪਾਸੇ ਬਰਮਾਂ ਦੀ ਮੁੜ ਉਸਾਰੀ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕਰਕੇ ਇਸ ਵਿਸ਼ੇਸ਼ ਪਹਿਲਕਦਮੀ ਦੀ ਅਗਵਾਈ ਕੀਤੀ ਹੈ।

ਚੇਅਰਮੈਨ ਨੇ ਕਿਹਾ ਕਿ ਕਿਸਾਨ ਵੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਨੇਕ ਉਪਰਾਲੇ ਲਈ ਅਧਿਕਾਰੀਆਂ ਨੂੰ ਦਿਲੋਂ ਸਹਿਯੋਗ ਦੇ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਦਮ ਤੰਗ ਲਿੰਕ ਸੜਕਾਂ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਦੀਆਂ ਘਟਨਾਵਾਂ ਨੂੰ ਘਟਾਉਣ ਵਿੱਚ ਸਹਾਈ ਸਿੱਧ ਹੋਵੇਗਾ ਜਿਸ ਨਾਲ ਕਈ ਕੀਮਤੀ ਜਾਨਾਂ ਬਚ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਆਦਾਤਰ ਕੰਮ ਝੋਨੇ ਦਾ ਬਿਜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਹੋਣ ਦੀ ਸੰਭਾਵਨਾ ਹੈ।

PUNJAB MANDI BOARD LAUNCHES SPECIAL DRIVE FOR RE-CONSTRUCTION OF BERMS ON RURAL LINK ROADSPUNJAB MANDI BOARD LAUNCHES SPECIAL DRIVE FOR RE-CONSTRUCTION OF BERMS ON RURAL LINK ROADS

ਚੇਅਰਮੈਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਰੋਡ ਬਰਮਾਂ ਦੇ ਨਿਰਮਾਣ ਲਈ ਫੀਲਡ ਇੰਜੀਨੀਅਰਾਂ ਨੂੰ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਕਾਰਜ ਵਿਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਰਵੀ ਭਗਤ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਕੰਮ ਨੂੰ ਸਮਾਂਬੱਧ ਅਤੇ ਨਤੀਜਾਮੁਖੀ ਢੰਗ ਨਾਲ ਪੂਰਾ ਕੀਤਾ ਜਾ ਸਕੇ।

ਇਸ ਅਨੁਸਾਰ ਫੀਲਡ ਇੰਜਨੀਅਰਾਂ ਨੇ ਸੜਕ ਦੇ ਬਰਮਾਂ ਦੀ ਉਸਾਰੀ ਅਤੇ ਬਰਮਾਂ ’ਤੇ ਮਿੱਟੀ ਭਰਨ ਦਾ ਕਾਰਜ ਆਰੰਭਿਆ ਹੈ। ਕਣਕ ਦੀ ਵਾਢੀ ਤੋਂ ਬਾਅਦ ਖਾਲੀ ਪਈ ਖੇਤੀ ਵਾਲੀ ਜ਼ਮੀਨ ਵਿੱਚੋਂ ਮਿੱਟੀ ਲਿਆ ਕੇ ਕੰਮ ਨੂੰ ਆਧੁਨਿਕ ਮਸ਼ੀਨੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਹ ਮਸ਼ੀਨੀ ਵਿਧੀ ਇਹ ਵੀ ਯਕੀਨੀ ਬਣਾਉਂਦੀ ਹੈ ਕਿ ਵਾਹੀਯੋਗ ਜ਼ਮੀਨ ਦਾ ਪੱਧਰ ਖਰਾਬ ਨਾ ਹੋਵੇ।

PUNJAB MANDI BOARD LAUNCHES SPECIAL DRIVE FOR RE-CONSTRUCTION OF BERMS ON RURAL LINK ROADSPUNJAB MANDI BOARD LAUNCHES SPECIAL DRIVE FOR RE-CONSTRUCTION OF BERMS ON RURAL LINK ROADS

ਇਹ ਸਾਰਾ ਕੰਮ ਫੀਲਡ ਇੰਜੀਨੀਅਰਾਂ ਦੁਆਰਾ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਤਹਿਤ ਉਸਾਰੀ ਏਜੰਸੀਆਂ ਨਾਲ ਤਾਲਮੇਲ ਜ਼ਰੀਏ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਓਵਰਟੇਕ ਕਰਨ ਸਮੇਂ ਭਾਰੀ ਵਾਹਨ ਕੱਚੇ ਬਰਮਾਂ ਤੋਂ ਲੰਘਦੇ ਹਨ, ਜਿਸ ਨਾਲ ਬਰਮਾਂ ਦਾ ਨੁਕਸਾਨ ਹੁੰਦਾ ਹੈ ਅਤੇ ਬਰਮਾ ਤੋਂ ਮਿੱਟੀ ਹਟਦੀ ਰਹਿੰਦੀ ਹੈ । ਬਰਮਾਂ ਦੀ ਘੱਟ ਚੌੜਾਈ ਸੜਕਾਂ ਨੂੰ ਜਲਦੀ ਨੁਕਸਾਨ ਪਹੁੰਚਾਉਂਦੀ ਹੈ, ਖੇਤੀਬਾੜੀ ਵਾਲੀ ਜ਼ਮੀਨ ਤੋਂ ਸੜਕਾਂ ਦੀ ਹੇਠਲੀ ਸਤਹੀ ‘ਚ ਪਾਣੀ ਦਾਖਲ ਹੁੰਦਾ ਹੈ, ਜਿਸ ਨਾਲ ਸੜਕ ਦੀ ਪਰਤ ਨੂੰ ਨੁਕਸਾਨ ਹੁੰਦਾ ਹੈ। ਇਸ ਕਾਰਨ ਵਾਹਨਾਂ ਨੂੰ ਓਵਰਟੇਕ ਕਰਨ ਸਮੇਂ ਸੜਕ ਹਾਦਸੇ ਵੀ ਵਾਪਰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement