ਸਿਸਵਾਂ ਵਿਚ ਪੰਚਾਇਤੀ ਜ਼ਮੀਨ ਛੁਡਾਉਣ ਨੂੰ ਲੈ ਕੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਸੰਮਨ ਜਾਰੀ
Published : Jun 12, 2022, 4:57 pm IST
Updated : Jun 12, 2022, 7:35 pm IST
SHARE ARTICLE
 Summons issued to Panchayat Minister Kuldeep Dhaliwal regarding release of Panchayat land in Siswan
Summons issued to Panchayat Minister Kuldeep Dhaliwal regarding release of Panchayat land in Siswan

ਇਹ ਜ਼ਮੀਨ 28 ਅ੍ਰਪੈਲ ਨੂੰ ਛੁਡਵਾਈ ਗਈ ਸੀ

 

ਚੰਡੀਗੜ੍ਹ - ਖਰੜ ਦੀ ਅਦਾਲਤ ਨੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਅਦਾਲਤ ਨੇ 25 ਜੁਲਾਈ ਨੂੰ ਕੁਲਦੀਪ ਧਾਲੀਵਾਲ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਕੇਸ ਸਿਸਵਾਂ ਵਿਚ ਪੰਚਾਇਤੀ ਜ਼ਮੀਨ ਛੁਡਾਉਣ ਨਾਲ ਸਬੰਧਤ ਹੈ। ਕੁਲਦੀਪ ਧਾਲੀਵਾਲ ਨੇ ਸਿਸਵਾਂ ਵਿਚ ਜ਼ਮੀਨ ਨਾਜਾਇਜ਼ ਕਬਜ਼ਾ ਦੱਸ ਕੇ ਛੁਡਵਾਈ ਗਈ ਸੀ। ਇਹ ਜ਼ਮੀਨ ਕੈਪਟਨ ਬਿਕਰਮਜੀਤ ਸਿੰਘ ਤੋਂ ਛੁਡਵਾਈ ਗਈ ਸੀ। ਜਿਸ ਤੋਂ ਬਾਅਦ ਬਿਕਰਮਜੀਤ ਨੇ ਅਦਲਾਤ ਦਾ ਰੁਖ ਕੀਤਾ ਹੈ ਇਹ ਜ਼ਮੀਨ 28 ਅ੍ਰਪੈਲ ਨੂੰ ਛੁਡਵਾਈ ਗਈ ਸੀ। ਖੁਦ ਪੰਚਾਇਤ ਮੰਤਰੀ ਅਧਿਕਾਰੀਆਂ ਨਾਲ ਮੌਕੇ ਉਤੇ ਪਹੁੰਚੇ ਸਨ ਤੇ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਸੀ।

Summons Issued To Kuldeep Dhaliwal

 

file photo

 

ਜਾਣਕਾਰੀ ਅਨੁਸਾਰ ਖਰੜ ਦੀ ਸਿਵਲ ਜੱਜ ਜੂਨੀਅਰ ਡਵੀਜ਼ਨ ਗੀਤਾ ਰਾਣੀ ਦੀ ਅਦਾਲਤ ਨੇ ਮੰਤਰੀ ਕੁਲਦੀਪ ਧਾਲੀਵਾਲ ਨੂੰ 25 ਜੁਲਾਈ 2022 ਨੂੰ ਸਵੇਰੇ 10 ਵਜੇ ਤਲਬ ਕੀਤਾ ਹੈ। ਉਹਨਾਂ ਨੂੰ ਆਪਣਾ ਰਿਕਾਰਡ ਲੈ ਕੇ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸ ਬਾਬਤ ਟਵੀਟ ਕੀਤਾ ਹੈ।  

file photo

 

ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਮੰਤਰੀ ਨੂੰ ਸਿਸਵਾਂ ਨੇੜੇ ਪੰਚਾਇਤੀ ਜ਼ਮੀਨ ਦੇ ਪਹਿਲੇ ਅਖੌਤੀ ਕਬਜ਼ੇ ’ਚ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਲਈ ਖਰੜ ਦੀ ਅਦਾਲਤ ਨੇ ਮਾਣਹਾਨੀ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਨਿਯਮਾਂ ਨੂੰ ਬਾਈਪਾਸ ਕਰਕੇ ਸਸਤੀ ਵਾਹ-ਵਾਹੀ ਕਮਾਉਣ ਦੀ ਕੋਸ਼ਿਸ਼ ਕਰਦੇ ਹੋ ਤਾਂ ਅਜਿਹਾ ਹੁੰਦਾ ਹੈ। 

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement