ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ’ਚ ਨਿਰਵਿਘਨ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਿਰਦੇਸ਼
Published : Jun 12, 2023, 8:41 pm IST
Updated : Jun 12, 2023, 8:41 pm IST
SHARE ARTICLE
 Instructions to civil surgeons to ensure uninterrupted health services in government hospitals
Instructions to civil surgeons to ensure uninterrupted health services in government hospitals

ਕਾਰਗੁਜ਼ਾਰੀ ਦੀ ਸਮੀਖਿਆ ਲਈ ਸਾਰੇ ਸਿਵਲ ਸਰਜਨਾਂ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਕਿਸੇ ਵੀ ਮਰੀਜ਼ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਕਿਸੇ ਵੀ ਸਰਕਾਰੀ ਸਿਹਤ ਸੇਵਾ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਡਾ. ਬਲਬੀਰ ਸਿੰਘ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟੋਰੇਟ ਵਿਖੇ ਸਮੂਹ ਸਿਵਲ ਸਰਜਨਾਂ ਦੇ ਸਬੰਧਤ ਜ਼ਿਲਿ੍ਹਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਜ਼ਿਲ੍ਹਾ ਫ਼ਰੀਦਕੋਟ ਅਤੇ ਲੁਧਿਆਣਾ ਦੇ ਸਿਵਲ ਸਰਜਨਾਂ ਵੱਲੋਂ ਕੀਤੇ ਗਏ ਬੇਮਿਸਾਲ ਕੰਮਾਂ ਦਾ ਜ਼ਿਕਰ ਕਰਦਿਆਂ ਡਾ. ਬਲਬੀਰ ਸਿੰਘ ਨੇ ਸਾਰੇ ਸਿਵਲ ਸਰਜਨਾਂ ਨੂੰ ਇਨ੍ਹਾਂ ਮਾਡਲ ਜ਼ਿਲਿ੍ਹਆਂ ਦੇ ਕੰਮਾਂ ਦੀ ਨਕਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੂਰੇ ਜੋਸ਼ ਅਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਸਾਰੇ ਸਿਹਤ ਅਧਿਕਾਰੀਆਂ/ਕਰਮਚਾਰੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਨੇ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਉਨ੍ਹਾਂ ਦੇ ਸਬੰਧਤ ਹਸਪਤਾਲਾਂ ਵਿੱਚ ਪਏ ਸਾਰੇ ਮੈਡੀਕਲ ਉਪਕਰਨ ਕੰਮ ਕਰਨ ਦੀ ਸਥਿਤੀ ਵਿੱਚ ਹੋਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਾਜ਼ੋ-ਸਾਮਾਨ ਖ਼ਰਾਬ ਪਿਆ ਹੈ, ਤਾਂ ਇਸ ਦੀ ਮੁਰੰਮਤ ਜਲਦੀ ਤੋਂ ਜਲਦੀ ਸੂਬਾ ਸਰਕਾਰ ਵੱਲੋਂ ਨਿਯੁਕਤ ਏਜੰਸੀ ਤੋਂ ਕਰਵਾਈ ਜਾਵੇ।

ਡਾ. ਬਲਬੀਰ ਸਿੰਘ ਨੇ ਮਰੀਜ਼ਾਂ ਦੀ ਸੰਤੁਸ਼ਟੀ ਨੂੰ ਮੁੱਖ ਦੱਸਦਿਆਂ ਕਿਹਾ ਕਿ ਸਾਰੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਸਹੂਲਤ ਵਾਸਤੇ ਕੇਂਦਰ ਸਥਾਪਤ ਕਰਨ ਲਈ ਨਰਸਿੰਗ ਵਿਦਿਆਰਥੀਆਂ ਦੀਆਂ ਸੇਵਾਵਾਂ ਲਈਆਂ ਜਾਣ ਤਾਂ ਜੋ ਮਰੀਜ਼ ਅਤੇ ਉਨ੍ਹਾਂ ਦੇ ਅਟੈਂਡੈਂਟ (ਦੇਖਭਾਲ ਕਰਨ ਵਾਲਾ ਵਿਅਕਤੀ) ਸਰਕਾਰੀ ਹਸਪਤਾਲਾਂ ਵਿੱਚ ਬਿਨਾਂ ਕਿਸੇ ਮੁਸ਼ਕਲ ਦੇ ਸੇਵਾਵਾਂ ਪ੍ਰਾਪਤ ਕਰ ਸਕਣ।

ਜਣੇਪੇ ਦੌਰਾਨ ਜੱਚਾ-ਬੱਚਾ ਮੌਤ ਦਰ ਨੂੰ ਘਟਾਉਣ ਸਬੰਧੀ ਯਤਨਾਂ ਨੂੰ ਹੋਰ ਤੇਜ਼ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੰਤਰੀ ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਸੰਸਥਾਗਤ ਜਣੇਪੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਜਣੇਪੇ ਤੋਂ ਪਹਿਲਾਂ ਦੀ ਜਾਂਚ, ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਅਤੇ ਉੱਚ ਜੋਖਮ ਵਾਲੀਆਂ ਗਰਭਵਤੀ ਮਹਿਲਾਵਾਂ ਦੇ ਸੁਰੱਖਿਅਤ ਜਣੇਪੇ ਲਈ ਪਹਿਲ ਦੇ ਆਧਾਰ ’ਤੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਆਈਐਮਏ ਦੇ ਪ੍ਰਧਾਨ ਡਾ. ਭਗਵੰਤ ਸਿੰਘ ਜਿਹਨਾਂ ਨੂੰ ਕਾਨਫਰੰਸ ਵਿੱਚ ਵਿਸ਼ੇਸ਼ ਤੌਰ ’ਤੇ ਸੱਦਿਆ ਗਿਆ ਸੀ, ਦੀ ਮੌਜੂਦਗੀ ਵਿੱਚ ਡਾ. ਬਲਬੀਰ ਸਿੰਘ ਨੇ ਸਾਰੇ ਸਿਵਲ ਸਰਜਨਾਂ ਨੂੰ ਆਈਐਮਏ ਨਾਲ ਤਾਲਮੇਲ ਅਤੇ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਬਹੁਤ ਸਾਰੇ ਪ੍ਰਾਈਵੇਟ ਪ੍ਰੈਕਟੀਸ਼ਨਰ ਲੋਕ ਭਲਾਈ ਲਈ ਆਪਣਾ ਸਮਾਂ ਅਤੇ ਸੇਵਾਵਾਂ ਦੇਣ ਲਈ ਤਿਆਰ ਹਨ। ਇਸ ਲਈ ਉਨ੍ਹਾਂ ਦੀਆਂ ਸੇਵਾਵਾਂ ਸਰਕਾਰੀ ਹਸਪਤਾਲਾਂ ਵਿੱਚ ਲਈਆਂ ਜਾ ਸਕਦੀਆਂ ਹਨ।

ਮੰਤਰੀ ਨੇ ਸਿਹਤ ਅਧਿਕਾਰੀਆਂ ਨੂੰ ਵਿਭਾਗ ਦੇ ਸੇਵਾਮੁਕਤ ਡਾਕਟਰਾਂ ਤੱਕ ਪਹੁੰਚ ਬਣਾਉਣ ਲਈ ਵੀ ਕਿਹਾ ਕਿਉਂਕਿ ਉਹ ਵੀ ਨੇਕ ਕਾਰਜ ਵਜੋਂ ਲੋਕਾਂ ਦੀ ਸੇਵਾ ਕਰਨ ਦੇ ਇੱਛੁਕ ਹਨ। ਕਾਨਫਰੰਸ ਦੌਰਾਨ ਏਮਜ਼ ਨਵੀਂ ਦਿੱਲੀ ਦੇ ਡੀਐਮ ਕਾਰਡੀਓਲੋਜਿਸਟ ਡਾ. ਸੁਧੀਰ ਵਰਮਾ ਨੇ ਸਿਹਤ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦੇ ਕੀਤੇ ਗਏ ਵਿਸਥਾਰਤ ਸਰਵੇਖਣ ਦੇ ਨਤੀਜੇ ਪੇਸ਼ ਕੀਤੇ। ਇਸ ਸਰਵੇਖਣ ਦੇ ਨਤੀਜੇ ਵਜੋਂ, ਉਨ੍ਹਾਂ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਰੂਪ-ਰੇਖਾ ਉਲੀਕਣ ਵਾਸਤੇ ਇੱਕ ਪੇਸ਼ਕਾਰੀ ਸਾਂਝੀ ਕੀਤੀ ਗਈ।

ਚੇਅਰਮੈਨ ਪੀ.ਐਚ.ਐਸ.ਸੀ. ਰਮਨ ਬਹਿਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰੀ ਸਿਹਤ ਕੇਂਦਰ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨਾਲ ਬਹੁਤ ਹੀ ਨਿਮਰਤਾ ਅਤੇ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ। ਇਸ ਦੌਰਾਨ ਸਿਹਤ ਮੰਤਰੀ ਨੇ ਸਰਕਾਰੀ ਸਿਹਤ ਸੰਸਥਾਵਾਂ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸਿਵਲ ਸਰਜਨਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਸਿਹਤ ਸਹੂਲਤਾਂ ਦਾ ਲਗਾਤਾਰ ਦੌਰਾ ਕਰਨ ਤਾਂ ਜੋ ਉਥੇ ਪਾਈਆਂ ਜਾਣ ਵਾਲੀਆਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਵਿਵੇਕ ਪ੍ਰਤਾਪ ਸਿੰਘ, ਸਕੱਤਰ ਸਿਹਤ ਕਮ ਮਿਸ਼ਨ ਡਾਇਰੈਕਟਰ ਐਨਐਚਐਮ ਪੰਜਾਬ ਡਾ: ਅਭਿਨਵ ਤ੍ਰਿਖਾ, ਮੈਨੇਜਿੰਗ ਡਾਇਰੈਕਟਰ ਪੀਐਚਐਸਸੀ ਪ੍ਰਦੀਪ ਅਗਰਵਾਲ, ਸੀਈਓ ਰਾਜ ਸਿਹਤ ਏਜੰਸੀ ਬਬੀਤਾ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ: ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਐਫਡਬਲਿਊ) ਪੰਜਾਬ, ਡਾ: ਰਵਿੰਦਰਪਾਲ ਕੌਰ, ਡਾਇਰੈਕਟਰ (ਈ. ਐੱਸ. ਆਈ.) ਡਾ: ਸੀਮਾ ਅਤੇ ਸਮੂਹ ਡਿਪਟੀ ਡਾਇਰੈਕਟਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement