ਸਾਲ 2047 ਤਕ 10 ਫ਼ੀ ਸਦੀ ਸਾਲਾਨਾ ਵਿਕਾਸ ਦਰ ਹਾਸਲ ਕਰਨ ਲਈ ਪੰਜਾਬ ਤਿਆਰ ਕਰ ਰਿਹਾ ਹੈ ਵਿਜ਼ਨ ਦਸਤਾਵੇਜ਼ : ਚੀਮਾ

By : KOMALJEET

Published : Jun 12, 2023, 8:00 pm IST
Updated : Jun 12, 2023, 8:00 pm IST
SHARE ARTICLE
PUNJAB DRAFTING VISION DOCUMENT TO ACHIEVE 10 PC PER ANNUM GROWTH RATE BY 2047: CHEEMA
PUNJAB DRAFTING VISION DOCUMENT TO ACHIEVE 10 PC PER ANNUM GROWTH RATE BY 2047: CHEEMA

2030 ਤਕ 7.5 ਫੀ ਸਦੀ ਦੀ ਵਿਕਾਸ ਦਰ ਹਾਸਲ ਕਰਨ ਦਾ ਇਰਾਦਾ

ਯੋਜਨਾ ਵਿਭਾਗ ਦਾ ਇਹ ਵਿਆਪਕ ਦਸਤਾਵੇਜ਼ ਥੋੜ੍ਹੇ ਸਮੇਂ (2030) ਅਤੇ ਲੰਬੇ ਸਮੇਂ (2047) ਦੇ ਟੀਚਿਆਂ ਨੂੰ ਕਰੇਗਾ ਉਜਾਗਰ

ਕਿਹਾ, ਮਾਨ ਸਰਕਾਰ ਪ੍ਰਭਾਵਸ਼ਾਲੀ ਆਰਥਿਕ ਨੀਤੀਆਂ ਅਤੇ ‘ਸਰਕਾਰ ਤੁਹਾਡੇ ਦੁਆਰ’ ਵਰਗੇ ਲੋਕ ਪੱਖੀ ਪ੍ਰੋਗਰਾਮਾਂ ਰਾਹੀਂ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ

ਚੰਡੀਗੜ੍ਹ : ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਲ 2030 ਤਕ ਆਰਥਿਕ ਵਿਕਾਸ ਦਰ 7.5 ਫੀ ਸਦੀ ਸਾਲਾਨਾ ਅਤੇ ਸਾਲ 2047 ਤਕ 10 ਫੀ ਸਦੀ ਸਾਲਾਨਾ ਹਾਸਲ ਕਰਨ ਲਈ ਵਿਜ਼ਨ ਦਸਤਾਵੇਜ਼ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ ਆਉਣ ਵਾਲੀਆਂ ਸਰਕਾਰਾਂ ਲਈ ਵੀ ਆਪਣੇ ਯਤਨਾਂ ਅਤੇ ਨੀਤੀਆਂ ਨੂੰ ਸਹੀ ਦਿਸ਼ਾ ਵਿਚ ਕੇਂਦਰਿਤ ਕਰਨ ਲਈ ਇਕ ਮਾਰਗਦਰਸ਼ਕ ਦਸਤਾਵੇਜ਼ ਵਜੋਂ ਕੰਮ ਕਰੇਗਾ।

ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਯੋਜਨਾ ਵਿਭਾਗ ਵਲੋਂ ਤਿਆਰ ਕੀਤਾ ਜਾ ਰਿਹਾ ਇਹ ਵਿਆਪਕ ਦਸਤਾਵੇਜ਼ ਮੌਜੂਦਾ ਸਥਿਤੀ, ਵੱਖ-ਵੱਖ ਖੇਤਰਾਂ ਦੀਆਂ ਚੁਣੌਤੀਆਂ, ਥੋੜ੍ਹੇ ਸਮੇਂ (2030) ਅਤੇ ਲੰਮੇ ਸਮੇਂ (2047) ਦੇ ਟੀਚਿਆਂ, ਅਤੇ ਇੰਨਾਂ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਰਣਨੀਤੀਆਂ ‘ਤੇ ਚਾਨਣ ਪਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਵੱਖ-ਵੱਖ ਪ੍ਰਸ਼ਾਸਕੀ ਵਿਭਾਗਾਂ ਅਤੇ ਏਜੰਸੀਆਂ ਦੇ ਯਤਨਾਂ ਇਕੱਠਾ ਕਰ ਕੇ ਚੁਨੌਤੀਆਂ ਦਾ ਸਾਹਮਣਾ ਕਰਨ ਅਤੇ ਮਿਥੇ ਗਏ ਖੇਤਰੀ ਟੀਚਿਆਂ ਨੂੰ ਪ੍ਰਾਪਤ ਕਰਨਾ ਹੈ।

ਵਿੱਤ ਮੰਤਰੀ ਨੇ ਅੱਗੇ ਦਸਿਆ ਕਿ ਇਹ ਦਸਤਾਵੇਜ਼ ਉਨ੍ਹਾਂ ਖੇਤਰਾਂ ਨੂੰ ਵੀ ਉਜਾਗਰ ਕਰੇਗਾ ਜਿਨ੍ਹਾਂ ਬਾਰੇ ਗੰਭੀਰ ਅਤੇ ਸਖ਼ਤ ਯਤਨਾਂ ਦੀ ਲੋੜ ਹੈ ਤਾਂ ਜੋ ਰੁਜ਼ਗਾਰ, ਉਦਯੋਗ, ਖੇਤੀਬਾੜੀ ਅਤੇ ਪੇਂਡੂ ਵਿਕਾਸ, ਬੁਨਿਆਦੀ ਢਾਂਚੇ ਦੇ ਵਿਕਾਸ, ਟਿਕਾਊ ਸ਼ਹਿਰਾਂ ਅਤੇ ਨਿਵਾਸ ਸਥਾਨਾਂ ਨੂੰ ਹੁਲਾਰਾ ਦਿੰਦੇ ਹੋਏ ਰਾਜ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ। ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਮੂਹਿਕ ਅਤੇ ਬਰਾਬਰ ਗੁਣਵੱਤਾ ਵਾਲੀ ਸਿੱਖਿਆ, ਸਿਹਤ ਬੁਨਿਆਦੀ ਢਾਂਚਾ ਅਤੇ ਵਿਵਸਥਾ, ਲਿੰਗ ਸਮਾਨਤਾ ਪ੍ਰਾਪਤ ਕਰਨ, ਕਿਫਾਇਤੀ ਅਤੇ ਸਾਫ਼ ਊਰਜਾ, ਜਲਵਾਯੂ ਨੂੰ ਬਚਾਉਣ ਲਈ ਕਾਰਵਾਈ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਯਕੀਨੀ ਬਣਾਉਣ ‘ਤੇ ਧਿਆਨ ਕੇਦਰਿਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਨੌਜਵਾਨਾਂ ਦੇ ਹੱਥਾਂ ’ਚ ਹੈ ਭਾਰਤ ਦੀ ਤਕਦੀਰ : ਸੋਮ ਪ੍ਰਕਾਸ਼

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪ੍ਰਭਾਵਸ਼ਾਲੀ ਆਰਥਿਕ ਨੀਤੀਆਂ ਅਤੇ 'ਸਰਕਾਰ ਤੁਹਾਡੇ ਦੁਆਰ' ਵਰਗੇ ਲੋਕ ਪੱਖੀ ਪ੍ਰੋਗਰਾਮਾਂ ਰਾਹੀਂ 'ਰੰਗਲਾ ਪੰਜਾਬ' ਬਣਾ ਕੇ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਹੁਣ ਤਕ ਤਿੰਨ ਕੈਬਨਿਟ ਮੀਟਿੰਗਾਂ ਲੁਧਿਆਣਾ, ਜਲੰਧਰ ਅਤੇ ਮਾਨਸਾ ਵਿਖੇ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਹਿਲੀ ਵਾਰ ਅਫਸਰਸ਼ਾਹੀ ਨੂੰ ਸਿੱਧੇ ਤੌਰ 'ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾ ਕੇ ਸਮੁੱਚੀ ਸ਼ਾਸਨ ਪ੍ਰਣਾਲੀ ਵਿਚ ਕ੍ਰਾਂਤੀ ਲਿਆਂਦੀ ਗਈ ਹੈ।

'ਸਰਕਾਰ ਤੁਹਾਡੇ ਦੁਆਰ' ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਆਮ ਲੋਕ, ਸੰਸਥਾਵਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਸਿੱਧੇ ਤੌਰ 'ਤੇ ਸਬੰਧਤ ਵਿਭਾਗ ਦੇ ਕੈਬਨਿਟ ਮੰਤਰੀ ਅੱਗੇ ਅਪਣੇ ਮੁੱਦੇ ਉਠਾ ਸਕਦੇ ਹਨ, ਜਿਸ ਨਾਲ ਜ਼ਿਲ੍ਹਾ ਪੱਧਰੀ ਪ੍ਰਸ਼ਾਸਨ 'ਤੇ ਸਮੇਂ ਸਿਰ ਸੇਵਾਵਾਂ ਦੇਣ ਅਤੇ ਬਕਾਇਆ ਕੰਮਾਂ ਨੂੰ ਪੂਰਾ ਕਰਨ ਲਈ ਦਬਾਅ ਵਧ ਗਿਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਆਪਣੇ ਕੈਬਨਿਟ ਸਾਥੀ ਕੁਲਦੀਪ ਸਿੰਘ ਧਾਲੀਵਾਲ ਨਾਲ ਇਸ ਪ੍ਰੋਗਰਾਮ ਦੌਰਾਨ 23 ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਨਾਲ ਹਾਲ ਹੀ ਵਿਚ ਮਾਨਸਾ ਵਿਖੇ ਮੀਟਿੰਗ ਕੀਤੀ ਅਤੇ ਇਹ ਪ੍ਰੋਗਰਾਮ ਸਰਕਾਰ ਨੂੰ ਲੋਕਾਂ ਤੋਂ ਸਿੱਧਾ ਫੀਡਬੈਕ ਪ੍ਰਾਪਤ ਕਰਨ ਵਿਚ ਵੀ ਮਦਦ ਕਰ ਰਿਹਾ ਹੈ।

ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਧ ਜਵਾਬਦੇਹੀ ਸੂਬੇ ਦੇ ਲੋਕਾਂ ਪ੍ਰਤੀ ਹੈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨਸਾ ਵਿਖੇ ਹਾਲ ਹੀ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ 14239 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਜਿਹਾ ਫ਼ੈਸਲਾ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਲਿਆ ਗਿਆ ਹੈ ਅਤੇ ਉਹ ਵੀ ਕਾਰਜਕਾਲ ਦੇ ਸ਼ੁਰੂਆਤੀ ਸਾਲਾਂ ਦੌਰਾਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਦਿਤੀਆਂ ਗਈਆਂ ਬਹੁਤੀਆਂ ਗਾਰੰਟੀਆਂ ਨੂੰ ਪੂਰਾ ਕਰ ਦਿਤਾ ਗਿਆ ਹੈ ਅਤੇ ਬਾਕੀ ਰਹਿੰਦੇ ਵਾਅਦੇ ਵੀ ਪੂਰੇ ਕੀਤੇ ਜਾਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement