ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

By : KOMALJEET

Published : Jun 12, 2023, 4:08 pm IST
Updated : Jun 12, 2023, 4:20 pm IST
SHARE ARTICLE
Hasanpreet Bawa (file photo)
Hasanpreet Bawa (file photo)

ਪਿਤਾ ਦੀ ਲਾਇਸੈਂਸੀ ਪਿਸਤੌਲ ਨਾਲ ਖ਼ਤਮ ਕੀਤੀ ਜ਼ਿੰਦਗੀ 

ਹੰਡਿਆਇਆ  : ਕਸਬਾ ਹੰਡਿਆਇਆ ਦੇ ਨੌਜਵਾਨ ਵਲੋਂ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਹਸਨਪ੍ਰੀਤ ਬਾਵਾ ਪੁੱਤਰ ਸੁਖਚੈਨ ਬਾਵਾ ਸੁੱਖਾ ਵਜੋਂ ਹੋਈ ਹੈ। ਮ੍ਰਿਤਕ ਹਸਨਪ੍ਰੀਤ ਦੀ ਉਮਰ ਮਹਿਜ਼ 18 ਸਾਲ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਨਾਈਜੀਰੀਆ ਦੀ ਕੈਦ 'ਚੋਂ ਰਿਹਾਅ ਹੋਏ ਭਾਰਤੀ ਮਲਾਹਾਂ ਨੇ ਬਿਆਨਿਆ ਦਰਦ- 'ਟਾਇਲਟ ਦਾ ਪਾਣੀ ਪੀਣ ਲਈ ਕੀਤਾ ਗਿਆ ਮਜਬੂਰ'

ਜਾਣਕਾਰੀ ਅਨੁਸਾਰ ਹਸਨਪ੍ਰੀਤ ਬਾਵਾ ਨੇ ਅਪਣੇ ਪਿਤਾ ਦੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਨੌਜਵਾਨ ne ਅਜਿਹਾ ਕਦਮ ਕਿਉਂ ਚੁਕਿਆ, ਫਿਲਹਾਲ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।

ਇਸ ਮਾਮਲੇ ਬਾਰੇ ਚੌਕੀ ਇੰਚਾਰਜ ਤਰਸੇਮ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੜਕੇ ਦੇ ਪਿਤਾ ਸੁਖਚੈਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਅਧੀਨ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਪੁੱਤ ਦੀ ਮੌਤ ਤੋਂ ਬਾਅਦ ਜਿਥੇ ਪ੍ਰਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ, ਉਥੇ ਹੀ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement