MLA Kulbir Zira News: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ 'ਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਕੀਤਾ ਦਰਜ
Published : Jun 12, 2024, 9:17 am IST
Updated : Jun 12, 2024, 9:18 am IST
SHARE ARTICLE
A case of attempted murder has been registered against former Congress MLA Kulbir Zira
A case of attempted murder has been registered against former Congress MLA Kulbir Zira

MLA Kulbir Zira News: ਰਾਜਾ ਵੜਿੰਗ ਨੇ ਮਾਮਲੇ ਦੀ ਨਿਰਪੱਖ ਜਾਂਚ ਨਾ ਹੋਣ 'ਤੇ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰਨ ਦੀ ਦਿਤੀ ਚਿਤਾਵਨੀ

A case of attempted murder has been registered against former Congress MLA Kulbir Zira: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਸਾਬਕਾ ਵਿਧਾਇਕ 'ਤੇ ਕਸਬਾ ਜ਼ੀਰਾ ਵਿਚ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਥਾਣਾ ਜ਼ੀਰਾ ਦੀ ਪੁਲਿਸ ਨੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: Punjabi Died in Canada: ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ; ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਇਸ ਤੋਂ ਬਾਅਦ ਮੰਗਲਵਾਰ ਨੂੰ ਜ਼ੀਰਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਮਾਮਲੇ ਦੀ ਨਿਰਪੱਖ ਜਾਂਚ ਨਾ ਹੋਈ ਤਾਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰਨਗੇ। ਜ਼ੀਰਾ ਦੇ ਪਿੰਡ ਬੱਗੀ ਵਿਚ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਪਿੰਡ ਦੇ ਹੀ ਗੁਰਲਾਲ ਸਿੰਘ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਵੀਰਵਾਰ ਨੂੰ ਦੋਵਾਂ ਧੜਿਆਂ 'ਚ ਝਗੜਾ ਹੋ ਗਿਆ ਸੀ। ਇਸ ਵਿਚਕਾਰ  ਗੁਰਲਾਲ ਸਿੰਘ ਦੀ ਲੱਤ ਵਿਚ ਗੋਲੀ ਲੱਗ ਗਈ।ਜਿਸ ਨਾਲ ਉਹ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: Jalandhar News: ਭੈਣ ਦੇ ਵਿਆਹ ਲਈ ਮੰਡੀ ਤੋਂ ਸਬਜ਼ੀ ਲੈਣ ਗਏ ਭਰਾ ਤੇ ਭਤੀਜੇ ਦੀ ਹਾਦਸੇ ਵਿਚ ਦਰਦਨਾਕ ਮੌਤ

ਇਲਾਜ ਲਈ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਰੈਫਰ ਕੀਤਾ ਗਿਆ। ਦੂਜੇ ਪਾਸੇ ਰਾਜਾ ਵੜਿੰਗ ਨੇ ਕਿਹਾ ਕਿ ਜ਼ੀਰਾ ਪੁਲਿਸ ਨੇ ਸਰਕਾਰ ਦੇ ਦਬਾਅ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ ਜਦਕਿ ਝਗੜੇ ਦੌਰਾਨ ਸਾਬਕਾ ਵਿਧਾਇਕ ਜ਼ੀਰਾ 'ਚ ਮੌਜੂਦ ਹੀ ਨਹੀਂ ਸਨ। ਪੁਲਿਸ ਕੋਲ ਕੁਲਬੀਰ ਜ਼ੀਰਾ ਖ਼ਿਲਾਫ਼ ਕੋਈ ਵੀ ਸਬੂਤ ਨਹੀਂ ਹੈ। ਇਸ ਸਬੰਧ 'ਚ ਉਨ੍ਹਾਂ ਦੀ ਐੱਸਐੱਸਪੀ ਫ਼ਿਰੋਜ਼ਪੁਰ ਨਾਲ ਵੀ ਗੱਲ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਜਾਂਚ ਕਰਾਵਾਂਗੇ। ਉਨ੍ਹਾਂ ਨੇ ਕਿਹਾ ਕਿ ਪੁਲਿਸ ਐੱਸਆਈਟੀ ਬਣਾ ਜਾਂਚ ਕਰੇ ਤੇ ਜੋ ਮੁਲਜ਼ਮ ਹੈ, ਉਸ 'ਤੇ ਜ਼ਰੂਰ ਕਾਰਵਾਈ ਕਰੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A case of attempted murder has been registered against former Congress MLA Kulbir Zira, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement