Jalandhar Fire News : ਜਲੰਧਰ ਦੇ GST ਭਵਨ ਦੀ 5ਵੀਂ ਮੰਜ਼ਿਲ 'ਚ ਲੱਗੀ ਭਿਆਨਕ ਅੱਗ

By : BALJINDERK

Published : Jun 12, 2024, 6:15 pm IST
Updated : Jun 12, 2024, 6:15 pm IST
SHARE ARTICLE
ਬਿਲਡਿੰਗ ਵਿਚੋਂ ਅੱਗ ਦੀਆਂ ਨਿਕਲਦੀਆਂ ਲਪਟਾਂ
ਬਿਲਡਿੰਗ ਵਿਚੋਂ ਅੱਗ ਦੀਆਂ ਨਿਕਲਦੀਆਂ ਲਪਟਾਂ

Jalandhar Fire News : ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Jalandhar Fire News : ਜਲੰਧਰ 'ਚ ਜੀਐਸਟੀ ਭਵਨ ਦੀ 5ਵੀਂ ਮੰਜ਼ਿਲ 'ਤੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਚਸ਼ਮਦੀਦਾਂ ਅਨੁਸਾਰ ਅੰਦਰ 5 ਵੱਖ-ਵੱਖ ਵਿਭਾਗ ਹਨ ਅਤੇ ਇਨ੍ਹਾਂ ਵਿਭਾਗਾਂ ’ਚ ਮੁਲਾਜ਼ਮ ਕੰਮ ਕਰ ਰਹੇ ਸਨ।
ਇਸ ਦੌਰਾਨ ਅਚਾਨਕ ਅੰਦਰੋਂ ਅੱਗ ਦੀ ਬਦਬੂ ਆਉਣ ਲੱਗੀ ਅਤੇ ਅੱਗ ਦੀਆਂ ਲਪਟਾਂ ਦੇਖ ਕੇ ਮੁਲਾਜ਼ਮਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੌਰਾਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਮੌਕੇ 'ਤੇ ਇਮਾਰਤ ਨੂੰ ਅੰਦਰੋਂ ਖ਼ਾਲੀ ਕਰਵਾ ਲਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀ ਟੀਮ ਸਮੇਤ ਕਈ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਲ

ਜ਼ਿਕਰਯੋਗ ਹੈ ਕਿ ਅੱਜ ਨਕੋਦਰ ਚੌਕ ਨੇੜੇ ਸਥਿਤ ਸੇਠੀ ਸ਼ੋਅਰੂਮ 'ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਹੈ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਕਤ ਸ਼ੋਅਰੂਮ ’ਚ ਚਾਦਰਾਂ ਅਤੇ ਕੰਬਲਾਂ ਦਾ ਕੰਮ ਕੀਤਾ ਜਾਂਦਾ ਹੈ। ਫ਼ਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ। ਫ਼ਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਸ਼ੋਅਰੂਮ ਸੜ ਕੇ ਸੁਆਹ ਹੋ ਗਿਆ ਹੈ।

(For more news apart from   A terrible fire broke out in 5th floor of GST building in Jalandhar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement