Satkar Kaur Gahri: ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਦੀਆਂ ਵਧੀਆਂ ਮੁਸ਼ਕਿਲਾਂ, ਦੋਸ਼ ਹੋਏ ਆਇਦ
Published : Jun 12, 2024, 4:31 pm IST
Updated : Jun 12, 2024, 4:41 pm IST
SHARE ARTICLE
satkar kaur gahri
satkar kaur gahri

Satkar Kaur Gahri: ਵਿਜੀਲੈਂਸ ਨੇ ਦਰਜ ਕੀਤਾ ਹੈ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ

Former Congress MLA Satkar Kaur Gahri News in punjabi : ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ ਆਇਦ ਕੀਤੇ ਗਏ ਹਨ। ਫ਼ਿਰੋਜ਼ਪੁਰ ਜ਼ਿਲ੍ਹਾ ਅਦਾਲਤ ਵੱਲੋਂ ਦੋਸ਼ ਆਇਦ ਕੀਤੇ ਗਏ ਹਨ। ਵਿਜੀਲੈਂਸ ਨੇ ਇਸ ਸਬੰਧੀ ਕੇਸ ਦਰਜ ਕਰਨ ਲਈ ਪਹਿਲਾਂ ਵਿਧਾਨ ਸਭਾ ਸਪੀਕਰ ਤੋਂ ਇਜਾਜ਼ਤ ਲਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਵੱਲੋਂ ਉਸ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਹਾਲਾਂਕਿ ਹੁਣ ਉਸ ਨੂੰ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਉਹ ਕਰੀਬ 120 ਦਿਨ ਜੇਲ ਵਿਚ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ: Harbhajan Singh: ਹਰਭਜਨ ਸਿੰਘ ਨੇ ਹੁਣ ਕਾਮਰਾਨ ਅਕਮਲ ਨੂੰ ਕਿਹਾ 'ਨਾਲਾਇਕ', ਕਿਹਾ- ਸਿੱਖਾਂ ਨੇ ਮਾਰੀਆਂ ਤੁਹਾਡੀਆਂ ਮਾਵਾਂ-ਭੈਣਾਂ ਬਚਾਇਆ

ਵਿਜੀਲੈਂਸ ਦੀ ਜਾਂਚ ਵਿਚ ਸਾਹਮਣੇ ਆਇਆ ਸੀ ਕਿ ਸਤਕਾਰ ਕੌਰ ਗਹਿਰੀ ਦੀ ਸਾਲ 2017 ਤੋਂ 2022 ਦੌਰਾਨ ਕੁੱਲ ਆਮਦਨ 1,65,34,053 ਰੁਪਏ ਸੀ, ਜਦੋਂ ਕਿ ਉਸ ਨੇ ਇਸ ਸਮੇਂ ਦੌਰਾਨ 4,49,19,831.41 ਰੁਪਏ ਖਰਚ ਕੀਤੇ ਸਨ। ਜਿਸ ਵਿੱਚ ਵਿਧਾਇਕ ਅਤੇ ਉਨ੍ਹਾਂ ਦੇ ਪਤੀ 2,83,85,778,41 ਰੁਪਏ ਦੀ ਵਾਧੂ ਆਮਦਨ ਦਰਸਾਉਣ ਵਿੱਚ ਅਸਫਲ ਰਹੇ ਹਨ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਘਰ ਨੂੰ ਲੱਗੀ ਭਿਆਨਕ ਅੱਗ, ਟਰਾਲੀ ਦੇ ਟਾਇਰ ਵੀ ਸੜ ਕੇ ਹੋਏ ਸੁਆਹ

ਦੋਵਾਂ ਨੇ ਆਪਣੀ ਆਮਦਨ ਤੋਂ 171.78 ਕਰੋੜ ਰੁਪਏ ਵੱਧ ਖਰਚ ਕੀਤੇ। ਵਿਜੀਲੈਂਸ ਨੇ ਇਹ ਜਾਂਚ 17 ਜਨਵਰੀ 2022 ਤੋਂ ਸ਼ੁਰੂ ਕੀਤੀ ਸੀ। ਵਿਜੀਲੈਂਸ ਨੇ ਸਤਕਾਰ ਕੌਰ ਗਹਿਰੀ ਨੂੰ 18 ਸਤੰਬਰ 2023 ਨੂੰ ਗ੍ਰਿਫਤਾਰ ਕੀਤਾ ਸੀ। ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਦੋਂ ਸਤਕਾਰ ਕੌਰ 2017 ਵਿੱਚ ਵਿਧਾਇਕ ਚੁਣੀ ਗਈ ਸੀ, ਉਸ ਸਮੇਂ ਉਨ੍ਹਾਂ ਅਤੇ ਉਨ੍ਹਾਂ ਦੇ ਪਤੀ ਦੀ 7.05 ਲੱਖ ਰੁਪਏ ਦੀ ਜਾਇਦਾਦ ਸੀ ਪਰ ਪੰਜ ਸਾਲ ਬਾਅਦ ਉਸ ਦੀ ਦੌਲਤ ਵਿਚ ਕਾਫੀ ਵਾਧਾ ਹੋਇਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Charges brought against former Congress MLA Satkar Kaur Gahri News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement