ਹਰਪਾਲ ਚੀਮਾ ਨੇ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਦਿੱਤਾ ਜ਼ੋਰ
Published : Jun 12, 2024, 9:54 pm IST
Updated : Jun 12, 2024, 9:54 pm IST
SHARE ARTICLE
Harpal Singh Cheema
Harpal Singh Cheema

ਵਿਭਾਗ ਦੀਆਂ ਪਿਛਲੇ ਦੋ ਮਹੀਨਿਆਂ ਦੌਰਾਨ ਲਾਗੂ ਗਤੀਵਿਧੀਆਂ ਦੀ ਸਮੀਖਿਆ ਕੀਤੀ

Punjab News : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਇੱਕ ਮਜਬੂਤ ਢਾਂਚਾ ਬਣਾਉਣ ਦਾ ਮੁੱਦਾ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸ ਰਸਾਇਣ ਦੀ ਜ਼ਹਰੀਲੀ ਸ਼ਰਾਬ ਬਨਾਉਣ ਲਈ ਕੀਤੀ ਜਾਣ ਵਾਲੀ ਦੁਰਵਰਤੋਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।

ਅਪਰੈਲ ਅਤੇ ਮਈ ਮਹੀਨਿਆਂ ਲਈ ਆਬਕਾਰੀ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਵਿਭਾਗ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਮੀਥੇਨੌਲ ਦੀ ਵਿਕਰੀ ਅਤੇ ਗਤੀਵਿਧੀ, ਖਾਸਤੌਰ ‘ਤੇ ਇਸ ਕੈਮੀਕਲ ਦੀ ਆਨਲਾਈਨ ਵਿਕਰੀ ‘ਤੇ ਨਜ਼ਰ ਰੱਖਣ ਲਈ ਇੱਕ ਮਜ਼ਬੂਤ ਇਨਫੋਰਸਮੈਂਟ ਤੰਤਰ ਬਣਾਉਣ ਦੀ ਮੰਗ ਕਰਨ। । ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਗੈਰ-ਕਾਨੂੰਨੀ ਅਲਕੋਹਲ ਦੇ ਉਤਪਾਦਨ ਲਈ ਮੀਥੇਨੌਲ ਦੀ ਦੁਰਵਰਤੋਂ ਨੂੰ ਰੋਕਣ ਲਈ ਮਹੱਤਵਪੂਰਨ ਹੈ, ਜਿਸ ਨਾਲ ‘ਹੂਚ ਦੁਖਾਂਤਾਂ’ ਨੂੰ ਰੋਕਿਆ ਜਾ ਸਕਦਾ ਹੈ।

ਇਸ ਤੋਂ ਪਹਿਲਾਂ, ਅਪ੍ਰੈਲ ਅਤੇ ਮਈ 2024 ਦੌਰਾਨ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਵੇਰਵਾ ਦਿੰਦੇ ਹੋਏ, ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਸਮੇਂ ਦੌਰਾਨ ਆਬਕਾਰੀ ਵਿਭਾਗ ਵੱਲੋਂ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਸਦਕਾ ਕਰੀਬ 869 ਐਫ.ਆਈ.ਆਰ ਦਰਜ ਕਰਕੇ 721 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈ.ਐਨ.ਏ ਬਰਾਮਦ ਕੀਤੀ ਗਈ ਹੈ, 1679907 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ ਅਤੇ ਪੀਐਮਐਲ/ਆਈਐਮਐਫਐਲ/ਬੀਅਰ ਦੀਆਂ 96476 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀਆਂ ਟੀਮਾਂ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਜੁਰਮਾਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਜਾ ਰਹੀ ਹੈ।

ਆਬਕਾਰੀ ਤੇ ਕਰ ਮੰਤਰੀ ਚੀਮਾ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜ਼ੋਨਲ ਅਤੇ ਜ਼ਿਲ੍ਹਾ ਪੱਧਰ ‘ਤੇ ਅਧਿਕਾਰੀਆਂ ਨੂੰ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਦੀ ਕਿਸੇ ਵੀ ਸੰਭਾਵਨਾ ਨੂੰ ਮੁੱਢੋਂ ਖ਼ਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement