Jalandhar News: ਭੈਣ ਦੇ ਵਿਆਹ ਲਈ ਮੰਡੀ ਤੋਂ ਸਬਜ਼ੀ ਲੈਣ ਗਏ ਭਰਾ ਤੇ ਭਤੀਜੇ ਦੀ ਹਾਦਸੇ ਵਿਚ ਦਰਦਨਾਕ ਮੌਤ
Published : Jun 12, 2024, 8:43 am IST
Updated : Jun 12, 2024, 8:13 pm IST
SHARE ARTICLE
Father and son died in a road accident Jalandhar News
Father and son died in a road accident Jalandhar News

Jalandhar News: ਟਰਾਲੇ ਹੇਠਾਂ ਆਉਣ ਕਾਰਨ ਵਾਪਰਿਆ ਹਾਦਸਾ

Father and son died in a road accident Jalandhar News: ਜਲੰਧਰ 'ਚ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਨਕੋਦਰ ਚੌਕ ਨੇੜੇ ਇਕ ‘ਘੋੜਾ ਟਰਾਲੇ’ ਦੀ ਲਪੇਟ 'ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: Jammu and Kashmir News: ਜੰਮੂ-ਕਸ਼ਮੀਰ 'ਚ 3 ਦਿਨਾਂ 'ਚ 3 ਅਤਿਵਾਦੀ ਹਮਲੇ, ਡੋਡਾ 'ਚ ਚੈੱਕ ਪੋਸਟ 'ਤੇ ਗੋਲੀਬਾਰੀ 'ਚ 3 ਜਵਾਨ ਜ਼ਖ਼ਮੀ 

ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਆਪਣੀ ਭੈਣ ਦੇ ਵਿਆਹ ਲਈ ਮਕਸੂਦਾਂ ਮੰਡੀ ਤੋਂ ਸਬਜ਼ੀ ਲੈ ਕੇ ਆ ਰਹੇ ਸਨ ਪਰ ਦੋਆਬਾ ਸਕੂਲ ਨੇੜੇ ਕੂੜੇ ਦੇ ਢੇਰ ਕੋਲ ਦੋਵੇਂ ਬਾਈਕ ਸਵਾਰ ਘੋੜੇ ਟਰਾਲੇ ਹੇਠਾਂ ਆ ਗਏ ਅਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab Weather Update : ਪੰਜਾਬ ਵਿੱਚ ਗਰਮੀ ਕੱਢੇਗੀ ਲੋਕਾਂ ਦੇ ਵੱਟ, ਲਗਾਤਾਰ 4 ਦਿਨਾਂ ਤੱਕ ਚੱਲੇਗੀ ਲੂ 

ਦੱਸਿਆ ਜਾ ਰਿਹਾ ਹੈ ਕਿ ਅੱਜ ਭੈਣ ਦਾ ਵਿਆਹ ਹੋਣਾ ਸੀ ਪਰ ਇਸ ਹਾਦਸੇ ਕਾਰਨ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦਰਦਨਾਕ ਹਾਦਸੇ ਵਿੱਚ ਤਰਨਜੀਤ ਸਿੰਘ ਅਤੇ ਉਸ ਦੇ ਪਿਤਾ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਿਆ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਕੱਪੜਿਆਂ ਨਾਲ ਢੱਕ ਦਿੱਤੀਆਂ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਇੰਨਾ ਦਰਦਨਾਕ ਸੀ ਕਿ ਦੋਵਾਂ ਵਿਅਕਤੀਆਂ ਦੇ ਸਰੀਰ ਦੇ ਅੰਗ ਸੜਕ 'ਤੇ ਖਿੱਲਰ ਗਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Father and son died in a road accident Jalandhar News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement